23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਭਾਈ ਲਾਲੋ ਦਾ ਜਨਮ ਦਿਹਾੜਾ 24 ਨੂੰ ਅੰਮਿ੍ਤਸਰ ਵਿਖੇ ਮਨਾਇਆ ਜਾਵੇਗਾ-ਸੂਬਾ ਪ੍ਰਧਾਨ ਕਲਸੀ

Ad Position 21
No active advertisement
ਅਜੀਤ ਡੈਸਕ 21-09-2025
ਗੁਰੂਹਰਸਹਾਏ, 20 ਸਤੰਬਰ (ਹਰਚਰਨ ਸਿੰਘ ਸੰਧੂ)- ਬ੍ਰਹਮ ਗਿਆਨੀ ਭਾਈ ਲਾਲੋ ਜੀ ਦਾ ਜਨਮ ਦਿਹਾੜਾ 24 ਸਤੰਬਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਜਾ ਰਿਹਾ ਹੈ | ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਰਾਮਗੜ੍ਹੀਆ ਅਕਾਲ ਜਥੇਬੰਦੀ ਪੰਜਾਬ ਦੇ ਸੂਬਾ ਪ੍ਰਧਾਨ ਬਲਵਿੰਦਰ ਸਿੰਘ ਕਲਸੀ ਗੁਰੂਹਰਸਹਾਏ ਨੇ ਕੀਤਾ | ਉਨ੍ਹਾਂ ਦੱਸਿਆ ਕਿ ਸਿੱਖ ਕੌਮ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਰ ਸਾਲ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਮਨਾਉਂਦੀ ਹੈ | ਇਸ ਮੌਕੇ ਵੱਧ ਤੋਂ ਵੱਧ ਸੰਗਤ ਨੂੰ ਪਹੁੰਚਣਾ ਚਾਹੀਦਾ ਹੈ ਤੇ ਸਮੂਹ ਰਾਮਗੜ੍ਹੀਆ ਬਰਾਦਰੀ ਦੀਆਂ ਛੋਟੀਆਂ-ਵੱਡੀਆਂ ਸੁਸਾਇਟੀਆਂ/ਕਮੇਟੀਆਂ ਤੇ ਜਥੇਬੰਦੀਆਂ ਨੂੰ ਆਪਣੀਆਂ ਟੀਮਾਂ ਸਮੇਤ ਪਹੁੰਚਣਾ ਚਾਹੀਦਾ ਹੈ ਤਾਂ ਜੋ ਅਗਲੇ ਸਾਲ ਦੇ ਪ੍ਰੋਗਰਾਮ ਇਸ ਤੋਂ ਵੀ ਵੱਡੇ ਪੱਧਰ 'ਤੇ ਉਲੀਕੇ ਜਾ ਸਕਣ | ਸ: ਕਲਸੀ ਨੇ ਕਿਹਾ 25 ਤੋਂ 30 ਸਤੰਬਰ ਤੱਕ ਪੰਜਾਬ ਦੇ ਹਰ ਵਿਧਾਨ ਸਭਾ ਹਲਕੇ ਦੀਆਂ ਟੀਮਾਂ ਵਲੋਂ ਕੌਮੀ ਸੰਚਾਲਕ ਹਰਜੀਤ ਸਿੰਘ ਰਾਮਗੜ੍ਹੀਆ ਦੀ ਅਗਵਾਈ ਹੇਠ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਨਸ਼ੇ ਦਾ ਸੇਵਨ ਕਰਦੇ ਕੀਤੇ 3 ਕਾਬੂ ਅਗਲੀ ਖ਼ਬਰ ਹੰਭਲਾ ਫਾਊਾਡੇਸ਼ਨ ਦੀ ਪਹਿਲ ਸਦਕਾ ਕਿਸਾਨ ਆਗੂ ਦਰਸ਼ਨ ਸਿੰਘ ਮੀਹਾਂ ਸਿੰਘ ਵਾਲਾ ਨੇ ਹੜ੍ਹ ਪੀੜਤਾਂ ਨੂੰ ਭੇਟ ਕੀਤੀਆਂ ਗਊ...
Ad Position 24