23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਸੰਤ ਕਬੀਰ ਕਾਲਜ ਜ਼ੀਰਾ ਨੇ ਆਰਮੀ ਕੈਂਟੋਨਮੈਂਟ ਵਿਖੇ ਜਾਗਰੂਕਤਾ ਕੈਂਪ ਲਗਾਇਆ <br/>

Ad Position 21
No active advertisement
ਜਾਗਰੂਕਤਾ ਕੈਂਪ ਦੌਰਾਨ ਓਪਨ ਡਿਸਟੈਂਸ ਲਰਨਿੰਗ ਬਾਰੇ ਜਾਣਕਾਰੀ ਦਿੰਦੇ ਹੋਏ ਚੇਅਰਮੈਨ ਡਾ. ਸੁਖਦੇਵ ਸਿੰਘ | ਅਜੀਤ ਤਸਵੀਰ <br/> 21-09-2025
ਜ਼ੀਰਾ, 20 ਸਤੰਬਰ (ਰਜਨੀਸ਼ ਕਥੂਰੀਆ)- ਸੰਤ ਕਬੀਰ ਕਾਲਜ ਜ਼ੀਰਾ ਵਲੋਂ ਆਰਮੀ ਕੈਂਟੋਨਮੈਂਟ ਫ਼ਿਰੋਜ਼ਪੁਰ ਵਿਖੇ ਓਪਨ ਡਿਸਟੈਂਸ ਲਰਨਿੰਗ (ਓ.ਡੀ.ਐਲ.) ਪ੍ਰੋਗਰਾਮਾਂ ਬਾਰੇ ਇਕ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਬੀ.ਏ., ਬੀ.ਕਾਮ, ਬੀ.ਬੀ.ਏ., ਫੂਡ ਐਂਡ ਨਿਊਟ੍ਰੀਸ਼ਨ, ਡੀ.ਈ.ਸੀ.ਈ. (ਡਿਪਲੋਮਾ ਇਨ ਅਰਲੀ ਚਾਈਲਡਹੁੱਡ ਐਜੂਕੇਸ਼ਨ) ਸਮੇਤ ਕਈ ਹੋਰ ਕੋਰਸਾਂ ਦੀ ਜਾਣਕਾਰੀ ਦਿੱਤੀ ਗਈ | ਇਸ ਦੌਰਾਨ ਕਾਲਜ ਦੇ ਚੇਅਰਮੈਨ ਗੁਰਚਰਨ ਸਿੰਘ, ਡਾਇਰੈਕਟਰ ਡਾ. ਸੁਖਦੇਵ ਸਿੰਘ, ਪਿ੍ੰਸੀਪਲ ਡਾ. ਵੀਰਪਾਲ ਤੇ ਸਟਾਫ਼ ਮੈਂਬਰਾਂ ਨੇ ਆਰਮੀ ਜਵਾਨਾਂ ਨੂੰ ਦਾਖ਼ਲੇ ਦੀ ਪ੍ਰਕਿਰਿਆ, ਫ਼ੀਸਾਂ, ਆਨਲਾਈਨ ਕਲਾਸਾਂ, ਰਿਕਾਰਡ ਕੀਤੇ ਲੈਕਚਰਾਂ ਤੇ ਪੜ੍ਹਾਈ ਦੌਰਾਨ ਮਿਲਣ ਵਾਲੀਆਂ ਸਹੂਲਤਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਪ੍ਰਦਾਨ ਕੀਤੀ | ਇਸ ਮੌਕੇ ਆਰਮੀ ਕੈਂਟੋਨਮੈਂਟ ਦੇ ਅਧਿਕਾਰੀਆਂ ਤੇ ਹਾਜ਼ਰ ਜਵਾਨਾਂ ਵਲੋਂ ਇਸ ਮੁਹਿੰਮ ਦੀ ਖ਼ੂਬ ਸਰਾਹਨਾ ਕੀਤੀ ਗਈ | ਅੰਤ ਵਿਚ ਕਾਲਜ ਦੀ ਪਿ੍ੰਸੀਪਲ ਮੈਡਮ ਡਾ. ਵੀਰਪਾਲ ਨੇ ਕਿਹਾ ਕਿ ਸੰਤ ਕਬੀਰ ਕਾਲਜ ਵਲੋਂ ਸਮਾਜ ਦੇ ਹਰ ਵਰਗ ਤੱਕ ਗੁਣਵੱਤਤਾ ਵਾਲੀ ਸਿੱਖਿਆ ਪਹੁੰਚਾਉਣ ਲਈ ਇਸ ਤਰ੍ਹਾਂ ਦੇ ਕੈਂਪ ਲਗਾਤਾਰ ਲਗਾਏ ਜਾਣਗੇ |

Ad Position 22
No active advertisement
ਪਿਛਲੀ ਖ਼ਬਰ ਪਾਵਰਕਾਮ ਅਤੇ ਟਰਾਂਸਕੋ ਠੇਕਾ ਮਜ਼ਦੂਰ ਯੂਨੀਅਨ ਵਲੋਂ ਸਾਰਾਗੜ੍ਹੀ ਗੁਰਦੁਆਰਾ ਸਾਹਿਬ ਵਿਖੇ ਮੀਟਿੰਗ <br/> ਅਗਲੀ ਖ਼ਬਰ ਸੇਵਾ-ਮੁਕਤ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ <br/>
Ad Position 24