22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਗੁਰਦੀਪ ਸਿੰਘ ਢਿੱਲੋਂ ਵਲੋਂ ਸਾਬਕਾ ਚੇਅਰਮੈਨ ਵੇਦ ਪ੍ਰਕਾਸ਼ ਨਾਲ ਦੁੱਖ ਸਾਂਝਾ <br/>

Ad Position 21
No active advertisement
ਵੇਦ ਪ੍ਰਕਾਸ਼ ਸਾਬਕਾ ਚੇਅਰਮੈਨ ਨਾਲ ਉਨ੍ਹਾਂ ਦੇ ਪੁੱਤਰ ਦੀ ਮੌਤ 'ਤੇ ਦੁੱਖ ਸਾਂਝਾ ਕਰਦੇ ਹੋਏ ਕਾਂਗਰਸੀ ਆਗੂ ਗੁਰਦੀਪ ਸਿੰਘ ਢਿੱਲੋਂ ਤੇ ਹੋਰ | ਤਸਵੀਰ-ਹਰਚਰਨ ਸਿੰਘ ਸੰਧੂ <br/> 21-09-2025
ਗੁਰੂਹਰਸਹਾਏ, 20 ਸਤੰਬਰ (ਹਰਚਰਨ ਸਿੰਘ ਸੰਧੂ)- ਮਾਰਕੀਟ ਕਮੇਟੀ ਗੁਰੂਹਰਸਹਾਏ ਦੇ ਸਾਬਕਾ ਚੇਅਰਮੈਨ ਤੇ ਸੀਨੀਅਰ ਆਗੂ ਵੇਦ ਪ੍ਰਕਾਸ਼ ਪਿੰਡ ਬਹਾਦਰ ਕੇ ਦੇ ਨੌਜਵਾਨ ਪੁੱਤਰ ਵਿਕਰਮ ਕੰਬੋਜ ਜੋ ਕਿ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ ਜਿਸ ਨਾਲ ਪਰਿਵਾਰ ਨੂੰ ਡੂੰਘਾ ਸਦਮਾ ਲੱਗਾ | ਇਸ ਸਦਮੇ 'ਤੇ ਗੁਰੂਹਰਸਹਾਏ ਹਲਕੇ ਦੇ ਸੀਨੀਅਰ ਕਾਂਗਰਸੀ ਆਗੂ ਗੁਰਦੀਪ ਸਿੰਘ ਢਿੱਲੋਂ ਨੇ ਵੇਦ ਪ੍ਰਕਾਸ਼ ਕੰਬੋਜ ਦੇ ਘਰ ਪਿੰਡ ਬਹਾਦਰ ਕੇ ਵਿਖੇ ਜਾ ਕੇ ਦੁੱਖ ਦਾ ਪ੍ਰਗਟਾਵਾ ਕੀਤਾ | ਕਾਂਗਰਸੀ ਆਗੂ ਗੁਰਦੀਪ ਸਿੰਘ ਢਿੱਲੋਂ ਨੇ ਕਿਹਾ ਕਿ ਨੌਜਵਾਨ ਪੁੱਤਰ ਦਾ ਸਦਮਾ ਮਾਪਿਆਂ ਲਈ ਅਕਹਿ ਤੇ ਅਸਹਿ ਹੁੰਦਾ ਹੈ, ਜੋ ਕਿ ਵਾਹਿਗੁਰੂ ਦੇ ਭਾਣੇ 'ਚ ਰਹਿ ਕੇ ਮੰਨਣਾ ਪੈਂਦਾ ਹੈ | ਇਸ ਦੁੱਖ ਦੀ ਘੜੀ 'ਚ ਸ਼ਰੀਕ ਹੁੰਦਿਆਂ ਗੁਰਦੀਪ ਸਿੰਘ ਢਿੱਲੋਂ ਨੇ ਪੂਰੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ | ਇਸ ਮੌਕੇ ਉਨ੍ਹਾਂ ਨਾਲ ਸੁਰਜੀਤ ਸਿੰਘ ਤਾਰੇਵਾਲਾ, ਨੈਬ ਸਿੰਘ, ਪਿ੍ਤਪਾਲ ਸਿੰਘ ਤਾਰੇਵਾਲਾ, ਭਿੰਦਰ ਜੰਗ, ਗੁਰਪਰਨ ਸਿੰਘ ਸਾਬਕਾ ਸਰਪੰਚ, ਓਮ ਪ੍ਰਕਾਸ਼ ਮੇਘਾ, ਮਨਪ੍ਰੀਤ ਸਿੰਘ ਸਾਬਕਾ ਸਰਪੰਚ, ਨਛੱਤਰ ਸਿੰਘ ਭੁੱਲਰ, ਜਸਵਿੰਦਰ ਸਿੰਘ ਮੌਲਵੀ ਵਾਲਾ ਆਦਿ ਹਾਜ਼ਰ ਸਨ, ਜਿਨ੍ਹਾਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ |

Ad Position 22
No active advertisement
ਪਿਛਲੀ ਖ਼ਬਰ ਦੇਵ ਸਮਾਜ ਕਾਲਜ ਫ਼ਾਰ ਵੁਮੈਨ 'ਚ ਵਰਕਸ਼ਾਪ ਕਰਵਾਈ ਅਗਲੀ ਖ਼ਬਰ 12 ਬੋਤਲਾਂ ਸ਼ਰਾਬ ਸਮੇਤ ਕੀਤਾ 1 ਕਾਬੂ
Ad Position 24