22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਫ਼ਿਰੋਜ਼ਪੁਰ ਡਵੀਜ਼ਨ 'ਚ 'ਸਵੱਛਤਾ ਹੀ ਸੇਵਾ-2025' ਮੁਹਿੰਮ ਤਹਿਤ ਸਾਈਕਲ ਰੈਲੀ <br/>

Ad Position 21
No active advertisement
ਫ਼ਿਰੋਜ਼ਪੁਰ ਡਵੀਜ਼ਨ ਵਲੋਂ ਕਰਵਾਈ ਗਈ ਸਾਈਕਲ ਰੈਲੀ 'ਚ ਭਾਗ ਲੈਂਦੇ ਰੇਲਵੇ ਅਧਿਕਾਰੀ, ਕਰਮਚਾਰੀ ਤੇ ਬੱਚੇ | ਅਜੀਤ ਤਸਵੀਰ <br/> 21-09-2025
ਫ਼ਿਰੋਜ਼ਪੁਰ, 20 ਸਤੰਬਰ (ਗੁਰਿੰਦਰ ਸਿੰਘ)- ਉੱਤਰ ਰੇਲਵੇ ਫ਼ਿਰੋਜ਼ਪੁਰ ਡਵੀਜ਼ਨ ਵਲੋਂ 'ਸਵੱਛਤਾ ਹੀ ਸੇਵਾ-2025' ਮੁਹਿੰਮ ਤਹਿਤ ਸਵੱਛਤਾ ਪ੍ਰਤੀ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨ ਤੇ ਸਵੱਛਤਾ ਦਾ ਵਿਆਪਕ ਪ੍ਰਚਾਰ ਕਰਨ ਦੇ ਉਦੇਸ਼ ਨਾਲ ਇਕ ਸਾਈਕਲ ਰੈਲੀ ਕੱਢੀ ਗਈ | ਮੰਡਲ ਸਪੋਰਟਸ ਐਸੋਸੀਏਸ਼ਨ ਫ਼ਿਰੋਜ਼ਪੁਰ ਵਲੋਂ ਇਸ ਸਾਈਕਲ ਰੈਲੀ ਵਿਚ ਸੀਨੀਅਰ ਡਵੀਜ਼ਨਲ ਖੇਡ ਅਧਿਕਾਰੀ ਰਾਹੁਲ ਦੇਵ, ਸੀਨੀਅਰ ਡਵੀਜ਼ਨਲ ਮਕੈਨੀਕਲ ਇੰਜੀਨੀਅਰ ਭੂਪੇਂਦਰ ਤੇ ਡਵੀਜ਼ਨ ਦੇ ਅਧਿਕਾਰੀਆਂ, ਕਰਮਚਾਰੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ | ਡਵੀਜ਼ਨਲ ਦਫ਼ਤਰ ਤੋਂ ਮੁਕਤਸਰ ਰੋਡ ਤੱਕ ਇਸ ਸਾਈਕਲਿੰਗ ਰੈਲੀ ਵਿਚ ਸ਼ਾਮਿਲ ਰੇਲਵੇ ਅਧਿਕਾਰੀਆਂ, ਕਰਮਚਾਰੀਆਂ ਤੇ ਉਨ੍ਹਾਂ ਦੇ ਪਰਿਵਾਰ ਦੇ ਮੈਂਬਰਾਂ ਨੇ ਇਸ ਰੈਲੀ ਰਾਹੀਂ ਆਮ ਲੋਕਾਂ ਤੱਕ ਸਵੱਛਤਾ ਦੇ ਮਹੱਤਵ ਦਾ ਸੰਦੇਸ਼ ਪਹੁੰਚਾਇਆ | ਡਵੀਜ਼ਨਲ ਰੇਲਵੇ ਮੈਨੇਜਰ ਸੰਜੀਵ ਕੁਮਾਰ ਨੇ ਦੱਸਿਆ ਕਿ ਰੈਲੀ ਦਾ ਉਦੇਸ਼ ਸਵੱਛਤਾ ਨੂੰ ਜਨ ਅੰਦੋਲਨ ਬਣਾਉਣਾ ਹੈ ਤਾਂ ਜੋ ਵੱਧ ਤੋਂ ਵੱਧ ਲੋਕ ਸਵੱਛ ਅਤੇ ਸਿਹਤਮੰਦ ਭਾਰਤ ਦੇ ਨਿਰਮਾਣ ਵਿਚ ਹਿੱਸਾ ਲੈ ਸਕਣ | ਉਨ੍ਹਾਂ ਸਾਰੇ ਰੇਲਵੇ ਕਰਮਚਾਰੀਆਂ, ਉਨ੍ਹਾਂ ਦੇ ਪਰਿਵਾਰਾਂ ਤੇ ਸਥਾਨਕ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਸਰਗਰਮ ਭਾਗੀਦਾਰੀ ਨਾਲ ਇਸ ਅਭਿਆਨ ਨੂੰ ਸਫਲ ਬਣਾਉਣ ਤੇ ਸਵੱਛਤਾ ਨੂੰ ਆਪਣੀ ਰੋਜ਼ਾਨਾ ਰੁਟੀਨ ਦਾ ਅਨਿੱਖੜਵਾਂ ਅੰਗ ਬਣਾਉਣ |

Ad Position 22
No active advertisement
ਪਿਛਲੀ ਖ਼ਬਰ ਲਾਇਨਜ਼ ਕਲੱਬ ਵਲੋਂ ਲਗਾਏ ਗਏ ਕੈਂਪ 'ਚ 250 ਮਰੀਜ਼ਾਂ ਨੇ ਕਰਵਾਇਆ ਚੈੱਕਅਪ <br/> ਅਗਲੀ ਖ਼ਬਰ 13 ਤੋਲੇ ਚਾਂਦੀ ਤੇ ਨਕਦੀ ਚੋਰੀ
Ad Position 24