11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਆਪਣੇ ਲੋਕਾਂ ਦੇ ਨਾਲ ਖੜੇਗਾ-ਮੌਂਟੂ ਵੋਹਰਾ <br/>

Ad Position 21
No active advertisement
ਪਿੰਡ ਟੇਂਡੀ ਵਾਲਾ ਵਿਖੇ ਦਰਿਆ ਸਤਲੁਜ ਦੇ ਪਾਣੀ ਦੇ ਪੱਧਰ ਦਾ ਜਾਇਜ਼ਾ ਲੈਂਦੇ ਅਤੇ ਪੀੜਤ ਪਰਿਵਾਰਾਂ ਨਾਲ ਗੱਲਬਾਤ ਕਰਦੇ ਰੋਹਿਤ ਕੁਮਾਰ ਵੋਹਰਾ | ਨਾਲ ਰਸ਼ਪਾਲ ਸਿੰਘ ਖਾਈ ਤੇ ਹੋਰ | ਅਜੀਤ ਤਸਵੀਰਾਂ <br/> 22-09-2025
ਫ਼ਿਰੋਜ਼ਪੁਰ, 21 ਸਤੰਬਰ (ਗੁਰਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਇੰਚਾਰਜ ਰੋਹਿਤ ਕੁਮਾਰ ਮੋਂਟੂ ਵੋਹਰਾ ਨੇ ਅੱਜ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਕੇ ਪ੍ਰਭਾਵਿਤ ਪਿੰਡਾਂ ਦੇ ਤਾਜ਼ਾ ਹਾਲਾਤ ਦਾ ਜਾਇਜ਼ਾ ਲਿਆ ਅਤੇ ਪੀੜਤ ਪਰਿਵਾਰਾਂ ਨਾਲ ਮਿਲ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਸੁਣਿਆ | ਉਨ੍ਹਾਂ ਨੇ ਟੇਂਡੀਵਾਲਾ, ਗੱਟੀ ਰਾਜੋ ਕੀ ਤੇ ਹੋਰ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਪਹੁੰਚ ਕੇ ਲੋਕਾਂ ਨਾਲ ਗੱਲਬਾਤ ਕੀਤੀ ਤੇ ਭਰੋਸਾ ਦਿੱਤਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਆਪਣੇ ਲੋਕਾਂ ਦੇ ਨਾਲ ਖੜ੍ਹਾ ਹੈ | ਉਨ੍ਹਾਂ ਨੇ ਲੋਕਾਂ ਨੂੰ ਇਹ ਵੀ ਭਰੋਸਾ ਦਿੱਤਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਸਰਕਾਰ ਤੋਂ ਮੰਗ ਕੀਤੀ ਹੈ ਕਿ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਮਿਲੇ ਤੇ ਜ਼ਰੂਰੀ ਸਹੂਲਤਾਂ ਜਲਦ ਤੋਂ ਜਲਦ ਮੁਹੱਈਆ ਕਰਵਾਈਆਂ ਜਾਣ | ਇਸ ਦੌਰਾਨ ਮੋਂਟੂ ਵੋਹਰਾ ਨਾਲ ਰਸ਼ਪਾਲ ਸਿੰਘ ਖਾਈ, ਹਰਜੀਤ ਸਿੰਘ ਗੱਟੀਆ, ਬਲਬੀਰ ਸਿੰਘ ਸਰਪੰਚ, ਸੁਰਜੀਤ ਸਿੰਘ ਸਰਪੰਚ, ਤਰਲੋਕ ਸਿੰਘ, ਉਪਕਾਰ ਸਿੰਘ ਸਿੱਧੂ, ਗੁਰਪ੍ਰਤਾਪ ਸਿੰਘ ਤੋਂ ਇਲਾਵਾ ਸਥਾਨਕ ਆਗੂ ਵੀ ਮੌਜੂਦ ਸਨ ਜਿਨ੍ਹਾਂ ਨੇ ਘਰ-ਘਰ ਜਾ ਕੇ ਹੜ੍ਹ ਪੀੜਤਾਂ ਦੀ ਸਾਰ ਲਈ |

Ad Position 22
No active advertisement
ਪਿਛਲੀ ਖ਼ਬਰ ਸਾਬਕਾ ਫੌਜੀ ਵਲੋਂ ਆਪਣੇ ਪਿੰਡ ਦੇ ਹੀ ਵਿਅਕਤੀ ਉੱਤੇ ਗੰਭੀਰ ਦੋਸ਼ ਪ੍ਰਸ਼ਾਸਨ ਤੋਂ ਕੀਤੀ ਇਨਸਾਫ਼ ਦੀ ਮੰਗ ਅਗਲੀ ਖ਼ਬਰ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਗੁਰਦੁਆਰਾ ਸਾਹਿਬ ਦੀ ਉਸਾਰੀ ਅਧੀਨ ਇਮਾਰਤ ਲਈ ਡੇਢ ਲੱਖ ਦੀ ਰਾਸ਼ੀ ਭੇਟ <br/>
Ad Position 24