30-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਚੇਅਰਮੈਨ ਕੈਪਟਨ ਨਛੱਤਰ ਸਿੰਘ ਵਰਪਾਲ ਵਲੋਂ ਖ਼ਰੀਦ ਕੇਂਦਰਾਂ ਦਾ ਦੌਰਾ <br/>

Ad Position 21
No active advertisement
ਅਜੀਤ ਡੈਸਕ 17-10-2025
ਮੱਖੂ, 16 ਅਕਤੂਬਰ (ਵਰਿੰਦਰ ਮਨਚੰਦਾ)- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਸਪਸ਼ਟ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਸਮੁੱਚੇ ਸੀਜ਼ਨ ਦੌਰਾਨ ਕਿਸੇ ਵੀ ਅਨਾਜ ਮੰਡੀ 'ਚ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਸਮੇਤ ਝੋਨੇ ਦੇ ਖ਼ਰੀਦ ਪ੍ਰਬੰਧਾਂ ਨਾਲ ਜੁੜੇ ਕਿਸੇ ਵੀ ਵਰਗ ਨੂੰ ਕੋਈ ਦਿੱਕਤ ਪੇਸ਼ ਨਾ ਆਉਣ ਦਿੱਤੀ ਜਾਵੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮਾਰਕੀਟ ਕਮੇਟੀ ਮੱਖੂ ਦੇ ਚੇਅਰਮੈਨ ਨਛੱਤਰ ਸਿੰਘ ਵਰਪਾਲ ਨੇ ਮਾਰਕੀਟ ਕਮੇਟੀ ਮੱਖੂ ਅਧੀਨ ਪੈਂਦੀਆਂ ਦਾਣਾ ਮੰਡੀਆਂ, ਖ਼ਰੀਦ ਕੇਂਦਰਾਂ ਦਾ ਦੌਰਾ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਝੋਨੇ ਦੇ ਸੀਜ਼ਨ ਵਿਚ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ | ਉਨ੍ਹਾਂ ਦਾ ਦਾਣਾ-ਦਾਣਾ ਸਰਕਾਰ ਖ਼ਰੀਦੇਗੀ | ਚੇਅਰਮੈਨ ਵਰਪਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਰਕਾਰੀ ਖ਼ਰੀਦ ਏਜੰਸੀਆਂ ਵੱਲੋਂ ਮਾਰਕੀਟ ਕਮੇਟੀ ਮੱਖੂ ਦੀ ਮੇਨ ਦਾਣਾ ਮੰਡੀ ਤੇ ਖ਼ਰੀਦ ਕੇਂਦਰਾਂ 'ਚ ਹੁਣ ਤੱਕ ਕੁੱਲ 2 ਲੱਖ 11 ਹਜ਼ਾਰ ਕੁਇੰਟਲ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ ਜਿਨ੍ਹਾਂ ਵਿੱਚ ਪਨਗਰੇਨ ਵਲੋਂ 52 ਹਜ਼ਾਰ ਕੁਇੰਟਲ, ਮਾਰਕਫੈੱਡ ਵਲੋਂ 67 ਹਜ਼ਾਰ ਕੁਇੰਟਲ, ਪਨਸਪ ਵਲੋਂ 56 ਹਜ਼ਾਰ ਕੁਇੰਟਲ ਤੇ ਪੰਜਾਬ ਵੇਅਰ ਹਾਊਸ ਵਲੋਂ 36 ਹਜ਼ਾਰ ਕੁਇੰਟਲ ਝੋਨੇ ਦੀ ਖ਼ਰੀਦ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਦਾਣਾ ਮੰਡੀਆਂ ਵਿਚੋਂ ਮਾਰਕਫੈੱਡ ਵਲੋਂ ਖ਼ਰੀਦੇ ਗਏ ਝੋਨੇ ਵਿਚੋਂ 11500 ਕੁਇੰਟਲ, ਪਨਸਪ ਵਲੋਂ ਖ਼ਰੀਦੇ ਗਏ 15500 ਕੁਇੰਟਲ, ਪਨਗਰੇਨ ਵਲੋਂ ਖ਼ਰੀਦੇ ਗਏ 7 ਹਜ਼ਾਰ ਕੁਇੰਟਲ, ਵੇਅਰ ਹਾਊਸ ਵਲੋਂ ਖ਼ਰੀਦੇ ਗਏ 8500 ਕੁਇੰਟਲ ਝੋਨੇ ਦੀ ਲਿਫ਼ਟਿੰਗ ਮੰਡੀਆਂ ਵਿਚੋਂ ਹੋ ਚੁੱਕੀ ਹੈ | ਉਨ੍ਹਾਂ ਕਿਹਾ ਕਿ ਖ਼ਰੀਦੇ ਗਏ ਝੋਨੇ ਦੀ ਫ਼ਸਲ ਦਾ ਭੁਗਤਾਨ ਵੀ ਸਮੇਂ ਸਿਰ ਕਿਸਾਨਾਂ ਨੂੰ ਕੀਤਾ ਜਾ ਰਿਹਾ ਹੈ | ਇਸ ਮੌਕੇ ਗੁਰਪਾਲ ਸਿੰਘ ਸ਼ੀਹਾਪਾੜੀ, ਸੈਕਟਰੀ ਰਜਿੰਦਰ ਕੁਮਾਰ, ਮਨਪ੍ਰੀਤ ਸਿੰਘ, ਹੀਰਾ ਸਿੰਘ ਤੇ ਹੋਰ ਪਤਵੰਤੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਰਾਸ਼ਟਰੀ ਪਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਚੇਅਰਮੈਨ ਵਲੋਂ ਮੁੱਖ ਸਕੱਤਰ ਪੰਜਾਬ ਨੂੰ ਪਛੜੀਆਂ ਸ਼੍ਰੇਣੀਆਂ ਲਈ 25 ਪ੍ਰਤੀਸ... ਅਗਲੀ ਖ਼ਬਰ ਸੁਖਪਾਲ ਸਿੰਘ ਨਨੂੰ ਵਲੋਂ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜੋਗਿੰਦਰ ਸਿੰਘ ਜਿੰਦੂ ਨਾਲ ਮੁਲਾਕਾਤ <br/>
Ad Position 24