16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਕੇਂਦਰੀ ਜੇਲ੍ਹ ਦੇ ਹਵਾਲਾਤੀ ਤੋਂ ਮੋਬਾਈਲ ਫੋਨ ਬਰਾਮਦ ਕਰ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 18-10-2025
ਫਿਰੋਜ਼ਪੁਰ, 17 ਅਕਤੂਬਰ (ਸੁਖਵਿੰਦਰ ਸਿੰਘ)- ਸਿਟੀ ਥਾਣਾ ਫਿਰੋਜ਼ਪੁਰ ਵਿਚ ਕੇਂਦਰੀ ਜੇਲ੍ਹ ਦੇ ਹਵਾਲਾਤੀ ਤੋਂ ਟੱਚ ਸਕੀਮ ਮੋਬਾਈਲ ਫੋਨ ਬਰਾਮਦ ਕਰਕੇ 52-ਏ ਪਰੀਸੰਨਜ਼ ਐਕਟ ਤਹਿਤ ਮੁਕੱਦਮਾ ਦਰਜ ਕੀਤਾ | ਸਿਟੀ ਥਾਣਾ ਦੇ ਸਹਾਇਕ ਥਾਣੇਦਾਰ ਸ਼ਰਮਾ ਸਿੰਘ ਨੇ ਦੱਸਿਆ ਹੈ ਕਿ ਕੇਂਦਰੀ ਜੇਲ੍ਹ ਦੇ ਸਹਾਇਕ ਸੁਪਰਡੈਂਟ ਵਲੋਂ ਭੇਜੇ ਪੱਤਰ ਨੰਬਰ 7340 ਵਿਚ ਲਿਖਿਆ ਹੈ ਕਿ ਹਾਈ ਰਿਸਕ ਹਵਾਲਾਤੀ ਤਰਨਵੀਰ ਸਿੰਘ ਉਰਫ਼ ਵਰਿੰਦਰ ਸਿੰਘ ਕੋਲੋਂ ਤਲਾਸ਼ੀ ਦੌਰਾਨ ਇਕ ਟੱਚ ਸਕਰੀਨ ਮੋਬਾਈਲ ਫੋਨ ਸਮੇਤ ਸਿੰਮ ਬਰਾਮਦ ਹੋਇਆ | ਸਹਾਇਕ ਥਾਣੇਦਾਰ ਸ਼ਰਮਾ ਸਿੰਘ ਨੇ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਦੇ ਬਿਆਨਾਂ ਦੇ ਆਧਾਰ 'ਤੇ ਤਰਨਵੀਰ ਸਿੰਘ ਉਰਫ਼ ਵਰਿੰਦਰ ਸਿੰਘ ਉਰਫ਼ ਖਾਨਪੁਰੀਆ ਪੁੱਤਰ ਅਰਵਿੰਦਰ ਸਿੰਘ ਵਾਸੀ ਗਲੀ ਮਸਤ ਖੂਹ ਮੋਨੀ ਚੌਕ ਅੰਮਿ੍ਤਸਰ ਹਾਲ ਮਲੇਸ਼ੀਆ ਤੋਂ ਇਕ ਟੱਚ ਸਕਰੀਨ ਮੋਬਾਈਲ ਫੋਨ ਬਰਾਮਦ ਕਰਕੇ ਸਿਟੀ ਥਾਣਾ ਫਿਰੋਜ਼ਪੁਰ ਮਾਮਲਾ ਦਰਜ ਕੀਤਾ |

Ad Position 22
No active advertisement
ਪਿਛਲੀ ਖ਼ਬਰ ਪੁਲਿਸ ਨੇ ਹੈਰੋਇਨ ਸਮੇਤ ਨੌਜਵਾਨ ਕੀਤਾ ਕਾਬੂ ਅਗਲੀ ਖ਼ਬਰ ਮਹਿਲਾ ਸੈੱਲ ਤੇ ਉੱਦਮਤਾ ਵਿਕਾਸ ਸੈੱਲ ਦੀ ਅਗਵਾਈ ਹੇਠ ਵਿਦਿਆਰਥੀਆਂ ਨੇ ਸਰਕਾਰੀ ਕਾਲਜ 'ਚ ਲਗਾਏ ਦੀਵਾਲੀ ਫੈਸਟ ਲਈ ਸਟਾਲ...
Ad Position 24