08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਪੀਰ ਬਾਬਾ ਬੇਰ ਵਾਲਾ ਦਾ ਸਾਲਾਨਾ ਜੋੜ ਮੇਲਾ ਮਨਾਇਆ <br/>

Ad Position 21
No active advertisement
ਅਜੀਤ ਡੈਸਕ 22-10-2025
ਮਮਦੋਟ, 21 ਅਕਤੂਬਰ (ਸੁਖਦੇਵ ਸਿੰਘ ਸੰਗਮ)-ਹਿੰਦ ਪਾਕਿ ਜ਼ੀਰੋ ਲਾਈਨ 'ਤੇ ਸਥਿਤ ਪੀਰ ਬਾਬਾ ਬੇਰ ਵਾਲਾ ਦੀ ਦਰਗਾਹ ਪਿੰਡ ਦੋਨਾ ਰਹਿਮਤ ਵਾਲਾ (ਮਮਦੋਟ) ਵਿਖੇ ਸਾਲਾਨਾ ਜੋੜ ਮੇਲਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਸ਼ੁਰੂਆਤ ਮੌਕੇ ਬੀ.ਐਸ.ਐਫ ਦੇ ਅਧਿਕਾਰੀਆਂ ਅਤੇ ਪ੍ਰਬੰਧਕਾਂ ਵਲੋਂ ਦਰਗਾਹ 'ਤੇ ਚਾਦਰ ਚੜ੍ਹਾਈ ਗਈ | ਇਸ ਦੌਰਾਨ ਸਰਹੱਦ 'ਤੇ ਲੱਗੀ ਕੰਡਿਆਲੀ ਤਾਰ ਤੋਂ ਪਾਰ ਇਸ ਦਰਗਾਹ 'ਤੇ ਮੱਥਾ ਟੇਕਣ ਜਾਣ ਵਾਲੇ ਭਾਰਤੀ ਸ਼ਰਧਾਲੂਆਂ ਦੀ ਸੁਰੱਖਿਆ ਲਈ ਬੀ.ਐਸ.ਐਫ ਵਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ | ਇਸ ਮੌਕੇ ਕੰਡਿਆਲੀ ਤਾਰ ਤੋਂ ਭਾਰਤ ਵਾਲੇ ਪਾਸੇ ਪ੍ਰਬੰਧਕਾਂ ਵਲੋਂ ਲੋਕਾਂ ਦੇ ਮਨੋਰੰਜਨ ਲਈ ਪੰਜਾਬੀ ਦੀ ਮਸ਼ਹੂਰ ਦੋਗਾਣਾ ਜੋੜੀ ਅਰਸ਼ਦੀਪ ਚੋਟੀਆਂ ਅਤੇ ਬੀਬਾ ਆਰ ਨੂਰ ਦਾ ਖੁੱਲ੍ਹਾ ਅਖਾੜਾ ਲਗਾਇਆ ਗਿਆ ਸੀ | ਜਿਸ ਦਾ ਲੋਕਾਂ ਨੇ ਖ਼ੂਬ ਅਨੰਦ ਮਾਣਿਆਂ | ਜ਼ਿਕਰਯੋਗ ਹੈ ਕਿ ਉਕਤ ਦਰਗਾਹ 'ਤੇ ਭਾਰਤ ਪਾਕਿਸਤਾਨ ਦੀ ਵੰਡ ਤੋਂ ਪਹਿਲਾਂ ਦਾ ਮੇਲਾ ਮਨਾਇਆ ਜਾਂਦਾ ਹੈ | ਜਿੱਥੇ ਕੁੱਝ ਸਾਲ ਪਹਿਲਾਂ ਤੱਕ ਦੋਹਾਂ ਮੁਲਕਾਂ ਦੇ ਸ਼ਰਧਾਲੂ ਨਤਮਸਤਕ ਹੋਣ ਲਈ ਆਇਆ ਕਰਦੇ ਸਨ, ਪਰ ਕਰੀਬ ਇਕ ਦਹਾਕੇ ਤੋਂ ਭਾਰਤ ਪਾਕਿਸਤਾਨ ਦੇ ਲਗਾਤਾਰ ਵਿਗੜਦੇ ਸੰਬੰਧਾਂ ਦੇ ਚੱਲਦਿਆਂ ਪਾਕਿਸਤਾਨ ਵਲੋਂ ਆਪਣੇ ਲੋਕਾਂ ਦਾ ਇੱਥੇ ਆਉਣਾ ਬੰਦ ਕਰ ਦਿੱਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਰੋਟਰੀ ਕਲੱਬ ਨੇ ਹੜ੍ਹ ਪ੍ਰਭਾਵਿਤ ਵਿਦਿਆਰਥੀਆਂ ਨੂੰ ਦਿੱਤਾ ਦੀਵਾਲੀ ਦਾ ਤੋਹਫ਼ਾ <br/> ਅਗਲੀ ਖ਼ਬਰ ਬਾਬਾ ਹੈਦਰ ਸ਼ਾਹ ਦੀ ਯਾਦ ਨੂੰ ਸਮਰਪਿਤ ਦੀਵਾਲੀ 'ਤੇ ਲੱਗਿਆ ਭਾਰੀ ਮੇਲਾ
Ad Position 24