08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਅਰੋੜਾ ਮਹਾ ਸਭਾ ਜਲਾਲਾਬਾਦ ਨੇ ਵਿਧਾਇਕ ਗੋਲਡੀ ਕੰਬੋਜ ਨਾਲ ਦੀਵਾਲੀ ਮਨਾਈ <br/>

Ad Position 21
No active advertisement
ਅਜੀਤ ਡੈਸਕ 22-10-2025
ਫ਼ਾਜ਼ਿਲਕਾ, 21 ਅਕਤੂਬਰ (ਦਵਿੰਦਰ ਪਾਲ ਸਿੰਘ)-ਅਰੋੜਾ ਮਹਾ ਸਭਾ ਜਲਾਲਾਬਾਦ ਇਕਾਈ ਵਲੋਂ ਹਲਕਾ ਵਿਧਾਇਕ ਜਗਦੀਪ ਕੰਬੋਜ ਗੋਲਡੀ ਨਾਲ ਮਿਲ ਕੇ ਦੀਵਾਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਭਾ ਦੇ ਮੈਂਬਰਾਂ ਵਲੋਂ ਵਿਧਾਇਕ ਗੋਲਡੀ ਕੰਬੋਜ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ ਅਤੇ ਆਪਸੀ ਭਾਈਚਾਰੇ 'ਤੇ ਏਕਤਾ ਦਾ ਸੰਦੇਸ਼ ਦਿੱਤਾ ਗਿਆ | ਵਿਧਾਇਕ ਗੋਲਡੀ ਕੰਬੋਜ ਨੇ ਇਸ ਮੌਕੇ ਸਭ ਨੂੰ ਦੀਵਾਲੀ ਦੀਆਂ ਮੁਬਾਰਕਾਂ ਦਿੰਦਿਆਂ ਕਿਹਾ ਕਿ ਅਰੋੜਾ ਮਹਾ ਸਭਾ ਹਮੇਸ਼ਾ ਸਮਾਜਿਕ ਭਲਾਈ ਦੇ ਕੰਮਾਂ ਵਿਚ ਅੱਗੇ ਰਹੀ ਹੈ ਅਤੇ ਇਸੇ ਤਰ੍ਹਾਂ ਦੇ ਪ੍ਰੋਗਰਾਮ ਲੋਕਾਂ 'ਚ ਪਿਆਰ ਅਤੇ ਇੱਕਜੁੱਟਤਾ ਦਾ ਪ੍ਰਤੀਕ ਹਨ | ਇਸ ਸਮਾਗਮ ਦੌਰਾਨ ਸਭਾ ਦੇ ਅਧਿਕਾਰੀਆਂ ਅਤੇ ਮੈਂਬਰਾਂ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ 'ਤੇ ਸਮਾਜਿਕ ਸੇਵਾ ਨੂੰ ਹੋਰ ਮਜ਼ਬੂਤ ਬਣਾਉਣ ਦਾ ਸੰਕਲਪ ਕੀਤਾ | ਸਮਾਪਤੀ 'ਤੇ ਸਭ ਨੂੰ ਮਠਿਆਈ ਵੰਡ ਕੇ ਦੀਵਾਲੀ ਦੀਆਂ ਵਧਾਈਆਂ ਦਿੱਤੀਆਂ ਗਈਆਂ |

Ad Position 22
No active advertisement
ਪਿਛਲੀ ਖ਼ਬਰ ਲੋੜਵੰਦ ਪਰਿਵਾਰਾਂ ਨੂੰ ਮਠਿਆਈਆਂ ਵੰਡ ਕੇ ਦੀਵਾਲੀ ਦਾ ਤਿਉਹਾਰ ਮਨਾਇਆ <br/> ਅਗਲੀ ਖ਼ਬਰ ਲੋਰੀਅਲ ਇੰਟਰਨੈਸ਼ਨਲ ਸਕੂਲ 'ਚ ਮਨਾਇਆ ਦੀਵਾਲੀ ਦਾ ਤਿਉਹਾਰ <br/>
Ad Position 24