08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਕਰਨ ਗਿਲਹੋਤਰਾ ਨੇ ਕੇਜਰੀਵਾਲ ਨਾਲ ਕੀਤੀ ਮੁਲਾਕਾਤ

Ad Position 21
No active advertisement
ਅਜੀਤ ਡੈਸਕ 22-10-2025
ਫ਼ਾਜ਼ਿਲਕਾ, 21 ਅਕਤੂਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਨਿਵਾਸੀ ਉਦਯੋਗਪਤੀ ਅਤੇ ਪੀ.ਐਚ.ਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਦੇ ਪੰਜਾਬ ਚੇਅਰਮੈਨ ਕਰਨ ਗਿਲਹੋਤਰਾ ਨੇ ਦੀਵਾਲੀ ਦੇ ਮੌਕੇ 'ਤੇ ਦਿੱਲੀ ਵਿਚ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ | ਇਸ ਦੌਰਾਨ ਦੋਵੇਂ ਨੇ ਇਕ-ਦੂਜੇ ਨੂੰ ਦੀਵਾਲੀ ਦੀਆਂ ਵਧਾਈਆਂ ਦਿੱਤੀਆਂ ਅਤੇ ਸਿੱਖਿਆ, ਉਦਯੋਗ ਅਤੇ ਲੋਕ-ਹਿਤ ਨਾਲ ਸੰਬੰਧਿਤ ਕਈ ਅਹਿਮ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਕੀਤਾ | ਗੱਲਬਾਤ ਦੌਰਾਨ ਮਾਹੌਲ ਗਰਮਜੋਸ਼ੀ ਅਤੇ ਸਕਾਰਾਤਮਿਕ ਰਿਹਾ | ਵਰਨਣਯੋਗ ਹੈ ਕਿ ਕਰਨ ਗਿਲਹੋਤਰਾ ਸਿੱਖਿਆ ਅਤੇ ਸਮਾਜਿਕ ਉਤਥਾਨ ਦੇ ਖੇਤਰ ਵਿਚ ਵੀ ਸਰਗਰਮ ਭੂਮਿਕਾ ਨਿਭਾ ਰਹੇ ਹਨ |
Ad Position 22
No active advertisement
ਪਿਛਲੀ ਖ਼ਬਰ ਗਤਕਾ ਚੈਂਪੀਅਨਸ਼ਿਪ ਬੁਰਜ ਮੁਹਾਰ ਕਾਲੋਨੀ ਦੇ ਖੇਡ ਮੈਦਾਨ ਵਿਖੇ ਕਰਵਾਈ ਜਾਵੇਗੀ <br/> ਅਗਲੀ ਖ਼ਬਰ ਸਬ ਇੰਸਪੈਕਟਰ ਇਕਬਾਲ ਸਿੰਘ ਨੂੰ ਦੀਵਾਲੀ ਮੌਕੇ ਦਿੱਤੀ ਗਈ ਤਰੱਕੀ <br/>
Ad Position 24