18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਅਕਾਲੀ ਦਲ ਸਰਕਲ ਝੋਕ ਮੋਹੜੇ ਦੇ ਵਰਕਰਾਂ ਨੇ ਹੜ੍ਹ ਪੀੜਤਾਂ ਲਈ ਇਕੱਤਰ ਕੀਤੀ ਕਣਕ <br/>

Ad Position 21
No active advertisement
ਅਜੀਤ ਡੈਸਕ 23-10-2025
ਮਮਦੋਟ 22 ਅਕਤੂਬਰ (ਰਾਜਿੰਦਰ ਸਿੰਘ ਹਾਂਡਾ)- ਜਿਸ ਦਿਨ ਤੋਂ ਪੰਜਾਬ ਨੂੰ ਹੜ੍ਹਾਂ ਦੀ ਮਾਰ ਪੈਣੀ ਸ਼ੁਰੂ ਹੋਈ, ਉਸ ਦਿਨ ਤੋਂ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਹੜ੍ਹ ਪੀੜਤਾਂ ਦੀ ਮਦਦ ਕਰਨ ਤੇ ਹੜ੍ਹਾਂ ਨਾਲ ਹੋਣ ਵਾਲੇ ਨੁਕਸਾਨ ਤੋਂ ਲੋਕਾਂ ਤੇ ਫਸਲਾਂ ਨੂੰ ਬਚਾਉਣ ਦੀ ਕੋਸ਼ਿਸ਼ 'ਚ ਜੁਟੇ ਹੋਏ ਹਨ | ਅਗਲੇ ਮਹੀਨਿਆਂ ਲਈ ਖਾਣ ਵਾਸਤੇ ਕਣਕ ਦੇਣ ਦਾ ਐਲਾਨ ਕੀਤਾ ਗਿਆ | ਜਿਸ ਨੂੰ ਸਿਰੇ ਚੜ੍ਹਾਉਣ ਲਈ ਸਮੁੱਚੇ ਪੰਜਾਬ ਵਿਚੋਂ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਵਰਕਰਾਂ ਨੇ ਆਪਣੇ-ਆਪਣੇ ਘਰਾਂ 'ਚੋਂ ਕਣਕ ਇਕੱਠੀ ਕੀਤੀ | ਸਰਕਲ ਝੋਕ ਮੋਹੜੇ ਦੇ ਪ੍ਰਧਾਨ ਗੁਰਸੇਵਕ ਸਿੰਘ ਸੰਧੂ ਦੀ ਅਗਵਾਈ ਹੇਠ ਵਰਕਰਾਂ ਵਲੋਂ ਇਕੱਠੀ ਕੀਤੀ ਗਈ 182 ਗੱਟੇ ਕਣਕ ਪਾਰਟੀ ਆਗੂਆਂ ਵਲੋਂ ਹਲਕਾ ਇੰਚਾਰਜ ਵਰਦੇਵ ਸਿੰਘ ਨੋਨੀ ਮਾਨ ਦੀ ਅਗਵਾਈ ਹੇਠ ਲੋੜਵੰਦਾਂ ਤੱਕ ਪਹੁੰਚਾਉਣ ਲਈ ਰਵਾਨਾ ਕੀਤੀ ਗਈ | ਇਸ ਮੌਕੇ ਸੀਨੀਅਰ ਆਗੂ ਗੁਰਦਿੱਤ ਸਿੰਘ ਸੰਧੂ, ਸਰਕਲ ਪ੍ਰਧਾਨ ਗੁਰਸੇਵਕ ਸਿੰਘ ਸੰਧੂ ਕੋਹਰ ਸਿੰਘ ਵਾਲਾ, ਕੁਲਵਿੰਦਰ ਸਿੰਘ, ਜਗਦੇਵ ਸਿੰਘ, ਹਰਨੇਕ ਸਿੰਘ, ਜਸਵਿੰਦਰ ਸਿੰਘ, ਅਮਨਦੀਪ ਸਿੰਘ, ਅੰਗਰੇਜ਼ ਸਿੰਘ, ਐਡਵੋਕੇਟ ਕੁਲਵਿੰਦਰ ਸਿੰਘ, ਗੁਰਦਾਸ ਸਿੰਘ ਮੰਗੇਵਾਲੀਆਂ, ਪ੍ਰੀਤਮ ਸਿੰਘ ਬਾਠ, ਕੁਲਦੀਪ ਸਿੰਘ ਸੰਧੂ ਝੋਕ ਮੋਹੜੇ, ਗਗਨ ਸਰਪੰਚ ਝੋਕ, ਜਸਵਿੰਦਰ ਸਿੰਘ ਸਰਪੰਚ, ਹਰਵਿੰਦਰ ਸਿੰਘ, ਗੁਰਵਿੰਦਰ ਸਿੰਘ ਚੁੱਘਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਹਥਿਆਰ ਦੀ ਨੋਕ 'ਤੇ ਲੁੱਟ ਖੋਹ ਕਰਨ ਵਾਲਿਆਂ 'ਤੇ ਮੁਕੱਦਮਾ ਦਰਜ ਅਗਲੀ ਖ਼ਬਰ ਬ੍ਰਹਮਾ ਕੁਮਾਰੀ ਆਸ਼ਰਮ 'ਚ ਦੀਵਾਲੀ ਦਾ ਤਿਉਹਾਰ ਮਨਾਇਆ <br/>
Ad Position 24