18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

24 ਪਰਿਵਾਰ ਕਾਂਗਰਸ ਪਾਰਟੀ 'ਚ ਹੋਏ ਸ਼ਾਮਿਲ, ਕੁਲਬੀਰ ਸਿੰਘ ਜ਼ੀਰਾ ਨੇ ਕੀਤਾ ਸਵਾਗਤ <br/>

Ad Position 21
No active advertisement
ਅਜੀਤ ਡੈਸਕ 23-10-2025
ਮੱਖੂ, 22 ਅਕਤੂਬਰ (ਕੁਲਵਿੰਦਰ ਸਿੰਘ ਸੰਧੂ)- ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਬਲਾਕ ਮੱਖੂ ਦੇ ਪਿੰਡ ਆਰਾਜੀ ਸਭਰਾ ਤੋਂ ਹਰਭਜਨ ਸਿੰਘ ਸਭਰਾ, ਮੇਹਰ ਸਿੰਘ ਬਾਹਰਵਾਲੀ, ਬਲਦੇਵ ਸਿੰਘ ਫ਼ੌਜੀ ਤੇ ਯੂਥ ਆਗੂ ਜਸਕਰਨ ਸਿੰਘ ਭੁੱਲਰ ਵਟੂ ਭੱਟੀ ਦੀ ਪ੍ਰੇਰਨਾ ਸਦਕਾ 24 ਪਰਿਵਾਰ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਛੱਡ ਕੇ ਕਾਂਗਰਸ 'ਚ ਸ਼ਾਮਿਲ ਹੋ ਗਏ | ਇਕੱਠ ਨੂੰ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਕਿਹਾ ਕਿ ਝੂਠੇ ਸਬਜ਼ਬਾਗ ਵਿਖਾ ਕੇ ਸੱਤਾ 'ਤੇ ਕਾਬਜ਼ ਹੋਈ ਆਮ ਆਦਮੀ ਪਾਰਟੀ ਦੀ ਪੁੱਠੀ ਗਿਣਤੀ ਸ਼ੁਰੂ ਹੋ ਚੁੱਕੀ ਹੈ ਕਿਉਂਕਿ ਢੋਂਗ ਰਚਣ ਵਾਲੀ ਆਮ ਆਦਮੀ ਪਾਰਟੀ ਦਾ ਪੰਜਾਬ, ਪੰਜਾਬੀਅਤ ਤੇ ਲੋਕ ਵਿਰੋਧੀ ਚਿਹਰਾ ਸਾਰਿਆਂ ਦੇ ਸਾਹਮਣੇ ਨੰਗਾ ਹੋ ਚੁੱਕਾ ਹੈ | ਲੋਕ ਜਾਣ ਚੁੱਕੇ ਹਨ ਕਿ ਕਿਸ ਤਰ੍ਹਾਂ ਆਮ ਆਦਮੀ ਪਾਰਟੀ ਵਲੋਂ ਪੰਜਾਬ ਦੇ ਖ਼ਜ਼ਾਨੇ ਨੂੰ ਦਿੱਲੀ ਦੇ ਹਾਰੇ ਅਤੇ ਨਕਾਰੇ ਲੀਡਰਾਂ ਦੀ ਆਓ ਭਗਤ ਅਤੇ ਵੀ.ਵੀ.ਆਈ.ਪੀ. ਟਰੀਟਮੈਂਟ ਉੱਤੇ ਲੁਟਾਇਆ ਜਾ ਰਿਹਾ ਹੈ | ਉਨ੍ਹਾਂ ਨੇ ਅਕਾਲੀ ਦਲ 'ਤੇ ਵਰ੍ਹਦਿਆਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਦਾ ਆਧਾਰ ਖ਼ਤਮ ਹੋ ਚੁੱਕਾ ਹੈ ਤੇ ਲੋਕ ਕਦੇ ਵੀ ਇਨ੍ਹਾਂ ਨੂੰ ਮੂੰਹ ਨਹੀਂ ਲਗਾਉਣਗੇ | ਸਾਬਕਾ ਵਿਧਾਇਕ ਜ਼ੀਰਾ ਨੇ ਕਿਹਾ ਕਿ 2027 ਵਿਚ ਪੰਜਾਬ 'ਚ ਕਾਂਗਰਸ ਪਾਰਟੀ ਦੀ ਮਜ਼ਬੂਤ ਸਰਕਾਰ ਬਣੇਗੀ | ਇਸ ਮੌਕੇ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਨੂੰ ਛੱਡ ਕੇ ਕਾਂਗਰਸ ਪਾਰਟੀ 'ਚ ਸ਼ਾਮਲ ਹੋਣ ਵਾਲੇ ਸੁਖਦੇਵ ਸਿੰਘ, ਸਾਹਿਬ ਸਿੰਘ, ਸੁਖਵਿੰਦਰ ਸਿੰਘ, ਸਾਰਜ ਸਿੰਘ, ਅੰਗੂਰ ਸਿੰਘ, ਭਜਨ ਸਿੰਘ, ਸੁਖਵਿੰਦਰ ਸਿੰਘ, ਪ੍ਰਗਟ ਸਿੰਘ, ਕੁਲਵੰਤ ਸਿੰਘ, ਅਰਸ਼ਦੀਪ ਸਿੰਘ, ਅੰਗਰੇਜ਼ ਸਿੰਘ, ਗੁਰਮੁੱਖ ਸਿੰਘ, ਗੁਰਸੇਵਕ ਸਿੰਘ, ਜੱਜ ਸਿੰਘ, ਗੁਰਲਾਲ ਸਿੰਘ, ਗੁਰਵਿੰਦਰ ਸਿੰਘ, ਸਾਬਕਾ ਸਰਪੰਚ ਖਜਾਨ ਸਿੰਘ, ਲੱਖਾ ਸਿੰਘ, ਕਾਸ਼ੀ ਸਿੰਘ, ਸ਼ਮਸ਼ੇਰ ਸਿੰਘ, ਗੁਰਦਿੱਤਾ ਸਿੰਘ, ਸੁਖਚੈਨ ਸਿੰਘ, ਗੁਰਤੇਜ ਸਿੰਘ ਅਤੇ ਨਿਸ਼ਾਨ ਸਿੰਘ ਨੂੰ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਵਲੋਂ ਸਿਰਪਾਓ ਦੇ ਕੇ ਜੀ ਆਇਆ ਆਖਦਿਆਂ ਸਵਾਗਤ ਕੀਤਾ ਗਿਆ | ਇਸ ਮੌਕੇ ਸਤਪਾਲ ਚਾਵਲਾ, ਲਖਵੀਰ ਸਿੰਘ ਆਰਾਜੀ ਸਭਰਾ, ਸਤਪਾਲ ਸਿੰਘ ਦੁੱਲੂ, ਗੁਰਦਰਸ਼ਨ ਸਿੰਘ ਆਸ਼ੀਏ ਕੇ, ਕਮਲਜੀਤ ਸਿੰਘ ਨੰਬਰਦਾਰ ਆਸ਼ੀਏ ਕੇ, ਸਤਨਾਮ ਸਿੰਘ ਆਸ਼ੀਏ ਕੇ, ਸੁਰਜੀਤ ਸਿੰਘ ਸ਼ਾਹ ਬੁੱਕਰੀਆਂ ਫੱਤੇ ਵਾਲਾ, ਸੁਖਵਿੰਦਰ ਸਿੰਘ ਨੰਬਰਦਾਰ ਫੱਤੇ ਵਾਲਾ, ਜਤਿੰਦਰ ਸਿੰਘ ਵਸਤੀ ਵਕੀਲ ਵਾਲੀ, ਰਣਜੀਤ ਸਿੰਘ ਰੋਡੇ ਜਲੇ ਵਾਲਾ, ਸੁਖਜਿੰਦਰ ਸਿੰਘ ਆਰਿਫ਼ ਕੇ, ਰੂਬਲ ਵਿਰਦੀ ਪੀ.ਏ., ਬੱਬਲੂ ਕਟਾਰੀਆ, ਬੂਟਾ ਸਿੰਘ ਆਲ਼ੇ ਵਾਲਾ, ਅਰਜਨ ਸਿੰਘ ਸਭਰਾ ਅਤੇ ਗੁਰਸੇਵਕ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮਯੰਕ ਫਾਊਾਡੇਸ਼ਨ ਨੇ ਸੰਤੋਸ਼ ਸੇਵਾ ਕੁੰਜ 'ਚ ਮਨਾਈ ਦੀਵਾਲੀ ਦੀਆਂ ਖ਼ੁਸ਼ੀਆਂ <br/> ਅਗਲੀ ਖ਼ਬਰ ਇਨਸੀਟੂ ਵਿਧੀ ਰਾਹੀਂ ਪਰਾਲੀ ਸਾਂਭਣਾ ਇਕ ਕਾਰਗਰ ਤਰੀਕਾ- ਖੇਤੀਬਾੜੀ ਵਿਕਾਸ ਅਫ਼ਸਰ <br/>
Ad Position 24