18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

29 ਨੂੰ ਸ਼ਹਿਰ ਦੇ ਬਾਜ਼ਾਰਾਂ 'ਚ ਰੋਸ ਪ੍ਰਦਰਸ਼ਨ ਕਰ ਕੇ ਪੁਤਲੇ ਫੂਕੇ ਜਾਣਗੇ- ਕਿਸਾਨ ਆਗੂ <br/>

Ad Position 21
No active advertisement
ਅਜੀਤ ਡੈਸਕ 23-10-2025
ਜਲਾਲਾਬਾਦ, 22 ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ)- ਰੇਹੜੀ ਫੜੀ ਉਜਾੜੇ ਦੇ ਪੀੜਤਾਂ ਵਲੋਂ ਸਾਂਝੀ ਮੀਟਿੰਗ ਸੰਯੁਕਤ ਕਿਸਾਨ ਮੋਰਚੇ ਵਲੋਂ ਕੁੱਲ ਹਿੰਦ ਕਿਸਾਨ ਸਭਾ ਦੇ ਆਗੂ ਸੁਰਿੰਦਰ ਢੰਡੀਆਂ ਦੀ ਪ੍ਰਧਾਨਗੀ ਹੇਠ ਕੀਤੀ ਗਈ | ਆਗੂਆਂ ਨੇ ਕਿਹਾ ਕਿ ਵਿਧਾਇਕ ਜਗਦੀਪ ਕੰਬੋਜ ਗੋਲਡੀ ਮੀਟਿੰਗ ਦਾ ਸਮਾਂ ਦੇ ਕੇ ਵਾਅਦੇ ਤੋਂ ਪਿੱਛੇ ਹੱਟ ਗਏ ਜਿਸ ਦੀ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਵਲੋਂ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ ਅਤੇ 29 ਅਕਤੂਬਰ ਨੂੰ ਸ਼ਹਿਰ ਦੇ ਬਾਜ਼ਾਰਾਂ ਵਿੱਚ ਰੋਸ ਪ੍ਰਦਰਸ਼ਨ ਕਰਕੇ ਐੱਸ. ਡੀ. ਐਮ. ਅਤੇ ਵਿਧਾਇਕ ਦੇ ਪੁਤਲੇ ਫੂਕੇ ਜਾਣਗੇ | ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਸੀਨੀਅਰ ਆਗੂ ਰੇਸ਼ਮ ਮਿੱਡਾ, ਜ਼ਿਲ੍ਹਾ ਪ੍ਰਧਾਨ ਸੁਖਚੈਨ ਸਿੰਘ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਆਗੂ ਹਰਦੀਪ ਸਿੰਘ, ਬੀ. ਕੇ. ਯੂ. ਡਕੌਂਦਾ ਧਨੇਰ ਦੇ ਬਲਾਕ ਪ੍ਰਧਾਨ ਪ੍ਰਵੀਨ ਮੌਲਵੀ ਵਾਲਾ, ਬੀ. ਕੇ. ਯੂ. ਡਕੌਂਦਾ ਬੁਰਜ ਗਿੱਲ ਦੇ ਜ਼ਿਲ੍ਹਾ ਪ੍ਰਧਾਨ ਜੋਗਾ ਸਿੰਘ, ਪੰਜਾਬ ਕਿਸਾਨ ਸਭਾ ਦੇ ਸੂਬਾ ਪ੍ਰਧਾਨ ਅਸ਼ੋਕ ਕੰਬੋਜ, ਕੁੱਲ ਹਿੰਦ ਖੇਤ ਮਜ਼ਦੂਰ ਸਭਾ ਦੇ ਆਗੂ ਕਾਮਰੇਡ ਨੱਥਾ ਸਿੰਘ, ਬੀ. ਕੇ. ਯੂ. ਉਗਰਾਹਾਂ ਵਲੋਂ ਮੀਟਿੰਗ ਦੇ ਫ਼ੈਸਲੇ ਨੂੰ ਸਹਿਮਤੀ ਦਿੱਤੀ | ਉਨ੍ਹਾਂ ਕਿਹਾ ਕਿ ਆਉਣ ਵਾਲੀ 29 ਅਕਤੂਬਰ ਤੋਂ ਤਿੱਖੇ ਐਕਸ਼ਨਾ ਦਾ ਆਗਾਜ਼ ਸ਼ੁਰੂ ਕੀਤਾ ਜਾਵੇਗਾ | ਇਸ ਮੌਕੇ ਸੁਰਿੰਦਰ ਸਿੰਘ, ਸੰਨ੍ਹੀ, ਗੁਰਦਿਆਲ ਸਿੰਘ, ਪਰਮਜੀਤ ਸਿੰਘ, ਬਲਵਿੰਦਰ ਸਿੰਘ, ਕਾਲਾ ਸਿੰਘ, ਮਲਕੀਤ ਸਿੰਘ, ਸੁਰਜੀਤ ਸਿੰਘ, ਮੋਹਨ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਰਬੱਤ ਦਾ ਭਲਾ ਟਰੱਸਟ ਨੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਕੰਬਲ ਤੇ ਮਿਠਾਈਆਂ ਵੰਡੀਆਂ <br/> ਅਗਲੀ ਖ਼ਬਰ ਜ਼ਿਲ੍ਹਾ ਮੈਜਿਸਟ੍ਰਰੇਟ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ 'ਤੇ ਪਰਚਾ ਦਰਜ
Ad Position 24