18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਹੜ੍ਹ ਪੀੜਤਾਂ ਲਈ ਆਰਥਿਕ ਸਹਾਇਤਾ ਤੇ ਸਮੱਗਰੀ ਨਿਰੰਤਰ ਵੰਡ ਰਹੇ ਹਾਂ- ਕਰਨੈਲ ਸਿੰਘ ਪੀਰ ਮੁਹੰਮਦ <br/>

Ad Position 21
No active advertisement
ਬੰਦੀ ਛੋੜ ਦਿਵਸ ਤੇ ਦੀਵਾਲੀ ਦੇ ਮੌਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ, ਆਸ਼ਰੇ ਫਾਊਾਡੇਸ਼ਨ ਅਤੇ ਕਰਤਾਰ ਆਸਰਾ ਟਰੱਸਟ ਦੇ ਆਗੂ ਹੜ੍ਹ ਪ੍ਰਭਾਵਿਤ ਪਰਿਵਾਰਾਂ 'ਚ ਰਾਹਤ ਸਮੱਗਰੀ ਦੀ ਵੰਡ ਕਰਨ ਸਮੇਂ | ਅਜੀਤ ਤਸਵੀਰ <br/> 23-10-2025
ਮੱਖੂ, 22 ਅਕਤੂਬਰ (ਵਰਿੰਦਰ ਮਨਚੰਦਾ)- ਦੀਵਾਲੀ ਦੇ ਪਵਿੱਤਰ ਮੌਕੇ 'ਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਅਤੇ ਕਰਤਾਰ ਆਸਰਾ ਟਰੱਸਟ ਵੱਲੋਂ ਮਿਲ ਕੇ ਡੇਰਾ ਬਾਬਾ ਨਾਨਕ ਦੇ ਵੱਖ-ਵੱਖ ਪਿੰਡਾਂ ਦੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਵਿੱਚ ਰਾਹਤ ਸਮਗਰੀ ਦੀ ਵੰਡ ਕੀਤੀ ਗਈ | ਇਸ ਮੌਕੇ 15 ਪਰਿਵਾਰਾਂ ਨੂੰ ਆਰਥਿਕ ਸਹਾਇਤਾ ਦੇ ਤੌਰ 'ਤੇ 11-11 ਹਜ਼ਾਰ ਰੁਪਏ ਦਿੱਤੇ ਗਏ ਤੇ ਨਾਲ ਹੀ ਸਰਦੀ ਤੋਂ ਬਚਾਅ ਲਈ ਹੁਡੀਜ਼, ਸਵੈਟਰ, ਜੁੱਤੇ ਤੇ ਹੋਰ ਗਰਮ ਕੱਪੜੇ ਵੀ ਵੰਡੇ ਗਏ | ਇਹ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਰਪ੍ਰਸਤ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਸ: ਕਰਨੈਲ ਸਿੰਘ ਪੀਰ ਮੁਹੰਮਦ ਨੇ ਮੱਖੂ ਵਿਖੇ ਇਕ ਪ੍ਰੈੱਸ ਨੋਟ ਜਾਰੀ ਕਰਦੇ ਹੋਏ ਦਿੱਤੀ | ਉਨ੍ਹਾਂ ਕਿਹਾ ਕਿ ਪਿਛਲੇ ਤਿੰਨ ਮਹੀਨਿਆਂ ਤੋਂ ਸਾਡੀ ਟੀਮ ਲਗਾਤਾਰ ਹੜ੍ਹਾਂ ਤੋਂ ਪ੍ਰਭਾਵਿਤ ਪਰਿਵਾਰਾਂ ਦੀ ਸਹਾਇਤਾ ਵਿਚ ਲੱਗੀ ਹੋਈ ਹੈ | ਇਸ ਦੀਵਾਲੀ ਅਸੀਂ ਇਨ੍ਹਾਂ ਪਰਿਵਾਰਾਂ ਦੀ ਜ਼ਿੰਦਗੀ ਵਿਚ ਆਸ ਤੇ ਰੌਸ਼ਨੀ ਦੀ ਇਕ ਨਵੀਂ ਕਿਰਨ ਲਿਆਉਣ ਦੀ ਕੋਸ਼ਿਸ਼ ਕਰ ਰਹੇ ਹਾਂ | ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਸ਼੍ਰੋਮਣੀ ਸੰਤ ਖ਼ਾਲਸਾ ਇੰਟਰਨੈਸ਼ਨਲ ਫਾਊਾਡੇਸ਼ਨ ਦੇ ਚੇਅਰਮੈਨ ਸੰਤ ਬਾਬਾ ਪਿ੍ਤਪਾਲ ਸਿੰਘ ਤੇ ਕਰਤਾਰ ਆਸਰਾ ਟਰੱਸਟ ਦੀ ਚੇਅਰਪਰਸਨ ਬੀਬਾ ਚਰਨਕਮਲ ਕੌਰ ਦੇ ਸਾਂਝੇ ਉਪਰਾਲੇ ਨਾਲ ਮੋਗਾ, ਫ਼ਿਰੋਜ਼ਪੁਰ, ਅੰਮਿ੍ਤਸਰ, ਗੁਰਦਾਸਪੁਰ, ਰੋਪੜ, ਕਪੂਰਥਲਾ, ਜਲੰਧਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਪਿਛਲੇ ਦੋ ਮਹੀਨਿਆਂ ਤੋਂ ਰਾਹਤ ਸਮੱਗਰੀ ਵੰਡੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਹੜ੍ਹਾਂ ਪ੍ਰਭਾਵਿਤ ਲੋਕਾਂ ਨੂੰ ਭਾਜਪਾ ਆਗੂਆਂ ਨੇ ਰਾਸ਼ਨ ਸਮੱਗਰੀ ਵੰਡੀ <br/> ਅਗਲੀ ਖ਼ਬਰ ਸਰਬੱਤ ਦਾ ਭਲਾ ਟਰੱਸਟ ਨੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਕੰਬਲ ਤੇ ਮਿਠਾਈਆਂ ਵੰਡੀਆਂ <br/>
Ad Position 24