15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਪਿੰਡ ਬਡਾਲਾ ਵਿਖੇ ਗੁਰਮਤਿ ਸਮਾਗਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 03-11-2025
ਮੱਲਾਂਵਾਲਾ, 2 ਨਵੰਬਰ (ਬਲਬੀਰ ਸਿੰਘ ਜੋਸਨ)-ਪਿੰਡ ਬੰਡਾਲਾ ਵਿਖੇ ਧੰਨ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਦੇ ਸੰਬੰਧ ਵਿਚ ਬਾਬਾ ਬੀਰ ਸਿੰਘ ਪਬਲਿਕ ਸਕੂਲ ਬੰਡਾਲਾ ਵਿਖੇ ਗੁਰਮਤਿ ਪ੍ਰਚਾਰ ਜਥਾ ਮੱਲਾਂਵਾਲਾ ਅਤੇ ਵਿਸ਼ਵ ਸਿੱਖ ਕੌਂਸਲ ਵਲੋਂ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਵਿਚ ਤਕਰੀਬਨ 100 ਦੇ ਕਰੀਬ ਬੱਚਿਆਂ ਨੇ ਭਾਗ ਲਿਆ | ਇਹ ਸਮਾਗਮ ਇਕ ਹਫ਼ਤਾ ਚੱਲਿਆ ਜਿਸ ਵਿਚ ਬੱਚਿਆਂ ਨੂੰ ਗੁਰਮਤਿ ਦੀ ਸਿੱਖਿਆ, ਵਾਤਾਵਰਨ ਦੀ ਸੰਭਾਲ, ਜੀਵਨ ਜਾਂਚ, ਗੁਰਬਾਣੀ ਦਾ ਸਤਿਕਾਰ, ਨਿੱਤਨੇਮ ਦੀ ਮਹੱਤਤਾ ਅਤੇ ਮਾਤਾ ਪਿਤਾ ਦੇ ਸਤਿਕਾਰ ਪ੍ਰਤੀ ਵਡਮੁੱਲੀ ਸਿੱਖਿਆ ਦਿੱਤੀ ਗਈ | ਇੱਥੇ ਜ਼ਿਕਰਯੋਗ ਹੈ ਕਿ ਗੁਰਮਤਿ ਪ੍ਰਚਾਰ ਜਥਾ ਮੱਲਾਂਵਾਲਾ ਦੇ ਮੁਖੀ ਬਾਬਾ ਬਲਕਾਰ ਸਿੰਘ ਇਲਮੇ ਵਾਲਿਆਂ ਵਲੋਂ ਗੁਰਮਤਿ ਸਮਾਗਮਾਂ ਪ੍ਰਤੀ ਵੱਡੀ ਦੇਣ ਹੈ | ਇਸ ਮੌਕੇ ਗੁਰਮਤਿ ਪ੍ਰਚਾਰ ਜਥਾ ਮੁਖੀ ਮੱਲਾਂਵਾਲਾ ਬਾਬਾ ਬਲਕਾਰ ਸਿੰਘ ਇਲਮੇ ਵਾਲਾ, ਬਾਬਾ ਇੰਦਰਬੀਰ ਸਿੰਘ ਸਤਲਾਣੀ ਸਾਹਿਬ ਵਾਲੇ, ਬਾਬਾ ਬੀਰ ਸਿੰਘ ਪਬਲਿਕ ਸਕੂਲ ਦੇ ਪਿ੍ੰਸੀਪਲ ਜਸਵਿੰਦਰ ਸਿੰਘ, ਕਲਰਕ ਕਮਲਜੀਤ ਸਿੰਘ, ਬਾਬਾ ਪ੍ਰਤਾਪ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਸਾਹਿਬ ਬਾਬਾ ਬੀਰ ਸਿੰਘ ਜੀ, ਬਾਬਾ ਸ਼ਾਮ ਸਿੰਘ ਮੋਗਾ, ਸਰਜੀਤ ਸਿੰਘ ਬੱਗੂਵਾਲਾ, ਜਗਜੀਤ ਸਿੰਘ ਹਾਮਦ ਚੱਕ, ਜਸਪਾਲ ਸਿੰਘ ਅਤੇ ਹਰਦੀਪ ਸਿੰਘ ਮੱਲਾਂਵਾਲਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਨਰੇਸ਼ ਕਟਾਰੀਆ ਅਤੇ ਸ਼ੰਕਰ ਕਟਾਰੀਆ ਵਲੋਂ ਹੜ੍ਹ ਪੀੜਤਾਂ ਦੀ ਹਰ ਪੱਖੋਂ ਸਹਾਇਤਾ ਕੀਤੀ ਜਾ ਰਹੀ ਹੈ-ਆਪ ਆਗੂ ਅਗਲੀ ਖ਼ਬਰ ਡੀ.ਏ.ਪੀ. ਖਾਦ ਦੀ ਕਾਲਾਬਾਜ਼ਾਰੀ ਕਰਨ ਵਾਲੇ ਡੀਲਰਾਂ ਵਿਰੁੱਧ ਭਾਕਿਯੂ ਲੱਖੋਵਾਲ ਨੇ ਖੋਲਿ੍ਹਆ ਮੋਰਚਾ <br/>
Ad Position 24