18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਗੁਰਪੁਰਬ ਨੂੰ ਸਮਰਪਿਤ ਗੁਰੂਹਰਸਹਾਏ ਵਿਖੇ ਸਜਾਏ ਗਏ ਰਾਤ ਦੇ ਦੀਵਾਨ, ਗਤਕਾ ਸ਼ੋਅ ਅਤੇ ਹੋਈ ਆਤਿਸ਼ਬਾਜ਼ੀ <br/>

Ad Position 21
No active advertisement
ਰਾਤ ਦੇ ਦੀਵਾਨ ਸਮਾਗਮ ਦੌਰਾਨ ਹਾਜ਼ਰ ਵੱਡੀ ਗਿਣਤੀ ਵਿਚ ਸੰਗਤਾਂ ਅਤੇ ਗਤਕੇ ਦੇ ਜੌਹਰ ਦਿਖਾਉਂਦੇ ਹੋਏ ਜਗਤ ਸਿੰਘ ਗਤਕਾ ਅਕੈਡਮੀ ਦੇ ਵਿਦਿਆਰਥੀ | ਤਸਵੀਰਾਂ-ਹਰਚਰਨ ਸਿੰਘ ਸੰਧੂ <br/> 07-11-2025
ਗੁਰੂਹਰਸਹਾਏ/ ਗੋਲੂ ਕਾ ਮੋੜ, 6 ਨਵੰਬਰ (ਹਰਚਰਨ ਸਿੰਘ ਸੰਧੂ/ਸੁਰਿੰਦਰ ਸਿੰਘ ਪੁਪਨੇਜਾ)-ਸਰਬ ਸਾਂਝੀਵਾਲਤਾ ਦੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਿੱਖ ਸਨਾਤਨ ਧਰਮਸ਼ਾਲਾ (ਵੱਡਾ ਗੁਰਦੁਆਰਾ) ਵਲੋਂ ਰਾਤਰੀ ਦੇ ਵਿਸ਼ੇਸ਼ ਦੀਵਾਨ ਸਜਾਏ ਅਤੇ ਗਤਕਾ ਸ਼ੋਅ ਕਰਵਾਇਆ ਗਿਆ | ਇਸ ਮੌਕੇ ਰਹਿਰਾਸ ਸਾਹਿਬ ਜੀ ਦੇ ਪਾਠ ਤੋਂ ਬਾਅਦ ਹਜ਼ੂਰੀ ਰਾਗੀ ਜਥਾ ਭਾਈ ਦਲਜੀਤ ਸਿੰਘ ਗੱਬਰ ਅਤੇ ਭਾਈ ਕੁਲਵੰਤ ਸਿੰਘ ਵਲੋਂ ਗੁਰਬਾਣੀ ਦੇ ਰਸ ਭਿੰਨੇ ਕੀਰਤਨ ਨਾਲ ਨਿਹਾਲ ਕੀਤਾ | ਇਸ ਉਪਰੰਤ ਭਾਈ ਧਿਆਨ ਸਿੰਘ ਵਲੋਂ ਗੁਰਬਾਣੀ ਦੇ ਮਨੋਹਰ ਕੀਰਤਨ ਅਤੇ ਸ਼੍ਰੀ ਗੁਰੂ ਨਾਨਕ ਸਾਹਿਬ ਜੀ ਦੇ ਜੀਵਨ ਦੀਆਂ ਸਾਖੀਆਂ ਸੁਣਾ ਕੇ ਸੰਗਤਾਂ ਨੂੰ ਗੁਰੂ ਘਰ ਨਾਲ ਜੋੜਿਆ | ਇਸ ਸਮਾਗਮ ਦੌਰਾਨ ਜਲਾਲਾਬਾਦ ਤੋਂ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਦੀ ਪਤਨੀ ਨੀਤੂ ਆਵਲਾ ਗੁਰੂ ਘਰ 'ਚ ਮੱਥਾ ਟੇਕ ਕੇ ਹਾਜ਼ਰੀ ਲਗਵਾਈ ਤੇ ਗੁਰੂ ਸਾਹਿਬ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ | ਇਸ ਮੌਕੇ ਪ੍ਰਬੰਧਕ ਕਮੇਟੀ ਵਲੋਂ ਉਹਨਾਂ ਨੂੰ ਗੁਰੂ ਘਰ ਵਲੋਂ ਸਿਰੋਪਾ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਦੌਰਾਨ ਪ੍ਰਬੰਧਕ ਕਮੇਟੀ ਵਲੋਂ ਅੰਮਿ੍ਤ ਵੇਲੇ ਦੀਆ ਪ੍ਰਭਾਤ ਫੇਰੀਆਂ, ਨਗਰ ਕੀਰਤਨ ਵਿੱਚ ਸੇਵਾ ਕਰਨ ਵਾਲੇ ਸੇਵਾਦਾਰਾਂ ਅਤੇ ਮਹੀਨਾ ਪਰ ਚੱਲੇ ਸਮਾਗਮਾਂ ਵਿਚ ਸੇਵਾ ਨਿਭਾਉਣ ਵਾਲੇ ਸਮੂਹ ਸੇਵਾਦਾਰਾਂ ਗੁਰੂ ਘਰ ਦੀ ਬਖਸ਼ਿਸ਼ ਦੇ ਕੇ ਸਨਮਾਨ ਕੀਤਾ ਗਿਆ | ਇਸ ਉਪਰੰਤ ਕਾਫ਼ੀ, ਮਠਿਆਈਆਂ ਅਤੇ ਗੁਰੂ ਕੇ ਲੰਗਰ ਸੰਗਤਾਂ ਵਿਚ ਅਤੁੱਟ ਵਰਤਾਏ ਗਏ | ਇਸ ਮੌਕੇ ਸਰਦਾਰ ਜਗਤ ਸਿੰਘ ਆਵਲਾ ਪਰਿਵਾਰ ਵਲੋਂ ਤਲਵਿੰਦਰ ਸਿੰਘ ਉਸਤਾਦ ਦੀ ਅਗਵਾਈ ਵਿਚ ਬੱਚਿਆਂ ਨੂੰ ਫ਼ਰੀ ਸਿਖਲਾਈ ਲਈ ਚਲਾਈ ਜਾ ਰਹੀ ਗਤਕਾ ਅਕੈਡਮੀ ਵਲੋਂ ਗਤਕਾ ਸ਼ੋਅ ਦਿਖਾਇਆ ਗਿਆ | ਜਿਸ ਵਿਚ ਅਕੈਡਮੀ ਦੇ ਵਿਦਿਆਰਥੀਆਂ ਵਲੋਂ ਜੌਹਰ ਦਿਖਾ ਕੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ | ਸਾਰੇ ਪ੍ਰੋਗਰਾਮ ਦੀ ਸਮਾਪਤੀ ਤੋਂ ਬਾਅਦ ਆਤਿਸ਼ਬਾਜ਼ੀ ਵੀ ਕੀਤੀ ਗਈ | ਇਸ ਮੌਕੇ ਸੰਗਤਾਂ ਵਿਚ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਸਤਪਾਲ ਸਿੰਘ ਬਾਵਾ, ਦੀਪਕ ਆਵਲਾ, ਹੈਪੀ ਦੁੱਗਲ, ਅਸ਼ਵਨੀ ਨਰੂਲਾ, ਬਾਵਾ ਅਨੂਪ ਸਿੰਘ, ਰਾਜਿੰਦਰ ਵਧਵਾ ਰਾਜੂ, ਵਿਕੀ ਮਾਨਕਟਾਲਾ, ਵਿਕੀ ਸੇਠੀ ਐਮ.ਸੀ, ਹੈਪੀ ਪੁਪਨੇਜਾ ਆਦਿ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ -69ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ- ਫ਼ਿਰੋਜ਼ਪੁਰ 'ਚ ਲੜਕੀਆਂ ਦੇ ਕਿ੍ਕਟ ਟੂਰਨਾਮੈਂਟ ਦੀ ਸ਼ੁਰੂਆਤ, ਵਿਧ... ਅਗਲੀ ਖ਼ਬਰ ਪਿੰਡ ਲੱਖੋਂ ਕਿ ਬਹਿਰਾਮ ਵਿਖੇ ਦਲਿਤ ਭਾਈਚਾਰੇ ਨੇ ਫੂਕਿਆ ਰਾਜਾ ਵੜਿੰਗ ਦਾ ਪੁਤਲਾ <br/>
Ad Position 24