20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਵਿਜੀਲੈਂਸ ਜਾਗਰੂਕਤਾ ਹਫ਼ਤਾ ਵਿਜੀਲੈਂਸ ਬਿਊਰੋ ਵਲੋਂ ਐੱਸ. ਬੀ. ਐੱਸ ਸਟੇਟ ਯੂਨੀਵਰਸਿਟੀ 'ਚ ਵਿਸ਼ੇਸ਼ ਸੈਮੀਨਾਰ ਲਗਾਇਆ <br/>

Ad Position 21
No active advertisement
ਵਿਜੀਲੈਂਸ ਜਾਗਰੂਕਤਾ ਹਫ਼ਤੇ ਤਹਿਤ ਕਰਵਾਏ ਸੈਮੀਨਾਰ ਨੂੰ ਸੰਬੋਧਨ ਕਰਦੇ ਐੱਸ.ਐੱਸ.ਪੀ ਭੁਪਿੰਦਰ ਸਿੰਘ ਸਿੱਧੂ ਅਤੇ ਮੁੱਖ ਮਹਿਮਾਨ ਨੂੰ ਸਨਮਾਨਿਤ ਕਰਦੇ ਐੱਸ.ਐੱਸ.ਪੀ ਵਿਜੀਲੈਂਸ ਮਨਜੀਤ ਸਿੰਘ ਤੇ ਹੋਰ | ਅਜੀਤ ਤਸਵੀਰ <br/> 07-11-2025
ਫ਼ਿਰੋਜ਼ਪੁਰ, 6 ਨਵੰਬਰ (ਗੁਰਿੰਦਰ ਸਿੰਘ)-ਪੰਜਾਬ ਵਿਜੀਲੈਂਸ ਬਿਊਰੋ ਵਲੋਂ ਮਨਾਏ ਜਾ ਰਹੇ ਵਿਜੀਲੈਂਸ ਜਾਗਰੂਕਤਾ ਹਫ਼ਤੇ ਤਹਿਤ ਸਥਾਨਕ ਐੱਸ ਬੀ ਐੱਸ ਸਟੇਟ ਯੂਨੀਵਰਸਿਟੀ ਫ਼ਿਰੋਜ਼ਪੁਰ ਵਿਖੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ | ਜਿਸ ਵਿਚ ਐੱਸ.ਐੱਸ.ਪੀ ਫਿਰੋਜ਼ਪੁਰ ਭੁਪਿੰਦਰ ਸਿੰਘ ਮੁੱਖ ਮਹਿਮਾਨ ਵਜੋਂ ਸਾਮਿਲ ਹੋਏ | ਵਿਜੀਲੈਂਸ ਬਿਓਰੋ ਇੰਸਪੈਕਟਰ ਫ਼ਿਰੋਜ਼ਪੁਰ ਸ਼੍ਰੀਮਤੀ ਜਗਨਦੀਪ ਕੌਰ ਵਲੋਂ ਮੁੱਖ ਮਹਿਮਾਨ ਅਤੇ ਐੱਸ.ਐੱਸ.ਪੀ ਵਿਜੀਲੈਂਸ ਬਿਓਰੋ ਫ਼ਿਰੋਜ਼ਪੁਰ ਮਨਜੀਤ ਸਿੰਘ ਨੂੰ ਜੀ ਆਇਆਂ ਕਿਹਾ ਗਿਆ | ਵਰਨਣਯੋਗ ਹੈ ਕਿ ਵਿਜੀਲੈਂਸ ਜਾਗਰੂਕਤਾ ਹਫ਼ਤੇ ਦਾ ਮੁੱਖ ਉਦੇਸ਼ ਨੈਤਿਕ ਸ਼ਾਸਨ ਅਤੇ ਪਾਰਦਰਸ਼ਤਾ ਦੀ ਮਹੱਤਤਾ ਬਾਰੇ ਜਨਤਾ ਅਤੇ ਸਰਕਾਰੀ ਅਧਿਕਾਰੀਆਂ ਵਿੱਚ ਜਾਗਰੂਕਤਾ ਪੈਦਾ ਕਰਕੇ ਇਮਾਨਦਾਰੀ ਨੂੰ ਉਤਸ਼ਾਹਿਤ ਕਰਨਾ ਅਤੇ ਜਨਤਕ ਜੀਵਨ ਵਿਚ ਭਿ੍ਸ਼ਟਾਚਾਰ ਦਾ ਮੁਕਾਬਲਾ ਕਰਨਾ ਹੈ | ਇਹ ਭਿ੍ਸ਼ਟਾਚਾਰ ਵਿਰੁੱਧ ਲੜਾਈ ਵਿਚ ਸਮੂਹਿਕ ਭਾਗੀਦਾਰੀ ਨੂੰ ਉਤਸ਼ਾਹਿਤ ਕਰਦਾ ਹੈ ਅਤੇ ਨਾਗਰਿਕਾਂ ਨੂੰ ਭਿ੍ਸ਼ਟਾਚਾਰ ਮੁਕਤ ਸਮਾਜ ਦੇ ਆਪਣੇ ਅਧਿਕਾਰ ਪ੍ਰਤੀ ਸੁਚੇਤ ਹੋਣ ਦੀ ਜ਼ਰੂਰਤ ਨੂੰ ਉਜਾਗਰ ਕਰਦਾ ਹੈ | ਮੁੱਖ ਮਹਿਮਾਨ ਐੱਸ.ਐੱਸ.ਪੀ ਭੁਪਿੰਦਰ ਸਿੰਘ ਸਿੱਧੂ ਨੇ ਆਪਣੇ ਪ੍ਰਭਾਵਸ਼ਾਲੀ ਭਾਸ਼ਣ ਰਾਹੀਂ ਮੁਖ਼ਾਤਬ ਹੁੰਦਿਆਂ ਕਿਹਾ ਕਿ ਇਸ ਹਫ਼ਤੇ ਦਾ ਉਦੇਸ਼ ਜਨਤਕ ਪ੍ਰਸ਼ਾਸਨ ਅਤੇ ਸ਼ਾਸਨ ਵਿਚ ਇਮਾਨਦਾਰੀ ਅਤੇ ਨੈਤਿਕ ਆਚਰਨ ਦੀ ਸਭਿਆਚਾਰ ਨੂੰ ਉਤਸ਼ਾਹਿਤ ਕਰਨਾ ਹੈ | ਉਨ੍ਹਾਂ ਕਿਹਾ ਕਿ ਇਹ ਹਫ਼ਤਾ ਮਨਾਉਣ ਦਾ ਮਕਸਦ ਨਾਗਰਿਕਾਂ ਨੂੰ ਭਿ੍ਸ਼ਟਾਚਾਰ ਦੀ ਹੋਂਦ, ਕਾਰਨਾਂ ਅਤੇ ਗੰਭੀਰਤਾ ਬਾਰੇ ਵਧੇਰੇ ਜਾਗਰੂਕ ਕਰਨ ਦੀ ਕੋਸ਼ਿਸ਼ ਕਰਨਾ ਹੈ | ਕੈਂਪਸ ਪੀ.ਆਰ.ਓ ਯਸ਼ਪਾਲ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਫ਼ਿਰੋਜ਼ਪੁਰ ਤੋਂ ਕਿਸ਼ਨ ਚੰਦ ਏ.ਐੱਸ.ਆਈ, ਬਿਕਰਮਜੀਤ ਸਿੰਘ ਏ.ਡੀ.ਏ ਅਤੇ ਯੂਨੀਵਰਸਿਟੀ ਤੋਂ ਅਸਿਸਟੈਂਟ ਪ੍ਰੋ.ਗੁਰਜੀਵਨ ਸਿੰਘ ਨੇ ਵੀ ਭਿ੍ਸ਼ਟਾਚਾਰ ਨੂੰ ਰੋਕਣ ਸਬੰਧੀ ਆਪਣੇ ਵਿਚਾਰ ਪੇਸ਼ ਕੀਤੇ | ਅੰਤ ਵਿਚ ਐੱਸ.ਐੱਸ.ਪੀ ਵਿਜੀਲੈਂਸ ਬਿਊਰੋ ਫਿਰੋਜ਼ਪੁਰ ਮਨਜੀਤ ਸਿੰਘ ਅਤੇ ਸਰੋਤਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਾਡੀ ਸਭ ਦੀ ਵਿਜੀਲੈਂਸ-ਸਾਡੀ ਸਾਂਝੀ ਜ਼ਿੰਮੇਵਾਰੀ 'ਤੇ ਧਿਆਨ ਕੇਂਦਰਿਤ ਕਰਕੇ, ਇਹ ਜ਼ੋਰ ਦੇਈਏ ਕਿ ਭਿ੍ਸ਼ਟਾਚਾਰ ਦਾ ਮੁਕਾਬਲਾ ਕਰਨਾ ਨਾਗਰਿਕਾਂ, ਸਰਕਾਰੀ ਕਰਮਚਾਰੀਆਂ ਅਤੇ ਸੰਗਠਨਾਂ ਸਮੇਤ ਸਾਰੇ ਹਿੱਸੇਦਾਰਾਂ ਲਈ ਇਕ ਸਮੂਹਿਕ ਫ਼ਰਜ਼ ਹੈ | ਸੈਮੀਨਾਰ 'ਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਵਿਜੀਲੈਂਸ ਵਿਭਾਗ ਵਲੋਂ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਮੰਚ ਸੰਚਾਲਨ ਦੀ ਭੂਮਿਕਾ ਕੈਂਪਸ ਪੀ.ਆਰ.ਓ ਯਸ਼ਪਾਲ ਵਲੋਂ ਬਾਖ਼ੂਬੀ ਨਿਭਾਈ ਗਈ |

Ad Position 22
No active advertisement
ਪਿਛਲੀ ਖ਼ਬਰ ਮਾਰਕੀਟ ਕਮੇਟੀ ਮੱਖੂ ਵਲੋਂ ਥਰੈਸ਼ਰ ਹਾਦਸਾ ਪੀੜਤ ਨੂੰ ਵਿੱਤੀ ਸਹਾਇਤਾ ਰਾਸ਼ੀ ਦਾ ਚੈੱਕ ਦਿੱਤਾ ਅਗਲੀ ਖ਼ਬਰ ਹੇਮਕੁੰਟ ਸਕੂਲ ਦੇ ਕੈਡਿਟਸ ਨੇ ਰੌਸ਼ਨ ਕੀਤਾ ਸਕੂਲ ਦਾ ਨਾਂਅ <br/>
Ad Position 24