20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਨੰਨੂ ਦੀ ਅਗਵਾਈ ਹੇਠ ਫਿਰੋਜ਼ਪੁਰ ਸ਼ਹਿਰੀ ਹਲਕੇ ਦੇ ਹੜ੍ਹ ਪੀੜਤ ਪਰਿਵਾਰਾਂ ਨੂੰ ਸ਼੍ਰੋਮਣੀ ਕਮੇਟੀ ਵਲੋਂ ਵੰਡਿਆ ਗਿਆ ਕਣਕ ਦਾ ਬੀਜ <br/>

Ad Position 21
No active advertisement
ਅਜੀਤ ਡੈਸਕ 07-11-2025
ਫਿਰੋਜ਼ਪੁਰ, 6 ਨਵੰਬਰ (ਗੁਰਿੰਦਰ ਸਿੰਘ)-ਸਿੱਖ ਪੰਥ ਦੀ ਸਿਰਮੌਰ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪਿਛਲੇ ਸਮੇਂ ਦੌਰਾਨ ਆਏ ਹੜ੍ਹ ਪੀੜਤ ਕਿਸਾਨਾਂ ਦੀ ਸਹਾਇਤਾ ਲਈ ਇਕ ਮਨੁੱਖਤਾ ਭਰਪੂਰ ਕਦਮ ਚੁੱਕਦਿਆਂ, ਫਿਰੋਜ਼ਪੁਰ ਸ਼ਹਿਰੀ ਹਲਕੇ ਦੀਆਂ 10 ਹੜ੍ਹ ਪੀੜਤ ਪਿੰਡਾਂ ਦੇ ਪਰਿਵਾਰਾਂ ਨੂੰ ਕਣਕ ਦਾ ਬੀਜ ਵੰਡਿਆ ਗਿਆ | ਸ਼੍ਰੋਮਣੀ ਕਮੇਟੀ ਵਲੋਂ ਇਹ ਸੇਵਾ ਸਾਬਕਾ ਮੁੱਖ ਸੰਸਦੀ ਸਕੱਤਰ ਸੁਖਪਾਲ ਸਿੰਘ ਨੰਨੂ ਦੀ ਅਗਵਾਈ ਹੇਠ ਕੀਤੀ ਗਈ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜੋਗਿੰਦਰ ਸਿੰਘ ਜਿੰਦੂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਦਰਸ਼ਨ ਸਿੰਘ ਸ਼ੇਰ ਖਾਂ ਅਤੇ ਜਥੇਦਾਰ ਪ੍ਰੀਤਮ ਸਿੰਘ ਮਲਸੀਆਂ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਇਸ ਮੌਕੇ ਬੋਲਦਿਆਂ ਸੁਖਪਾਲ ਸਿੰਘ ਨੰਨੂ ਨੇ ਕਿਹਾ ਕਿ ਹੜ੍ਹਾਂ ਕਾਰਨ ਬੇਹੱਦ ਨੁਕਸਾਨ ਝੱਲ ਰਹੇ ਕਿਸਾਨਾਂ ਲਈ ਸ਼੍ਰੋਮਣੀ ਕਮੇਟੀ ਵਲੋਂ ਇਹ ਸਹਾਇਤਾ ਮਨੁੱਖਤਾ ਤੇ ਪੰਥਕ ਜ਼ਿੰਮੇਵਾਰੀ ਦੇ ਨਿਭਾਊ ਵੱਲ ਇਕ ਮਹੱਤਵਪੂਰਨ ਕਦਮ ਹੈ | ਜਥੇਦਾਰ ਦਰਸ਼ਨ ਸਿੰਘ ਸ਼ੇਰ ਖਾਂ ਤੇ ਜਥੇਦਾਰ ਪ੍ਰੀਤਮ ਸਿੰਘ ਮਲਸੀਆਂ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿਰਫ਼ ਧਾਰਮਿਕ ਸੇਵਾਵਾਂ ਤੱਕ ਹੀ ਸੀਮਤ ਨਹੀਂ, ਸਗੋਂ ਸਮਾਜਕ ਤੇ ਕਿਸਾਨੀ ਪੱਧਰ 'ਤੇ ਵੀ ਆਪਣੀ ਜ਼ਿੰਮੇਵਾਰੀ ਪੂਰੀ ਕਰ ਰਹੀ ਹੈ | ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜੋਗਿੰਦਰ ਸਿੰਘ ਜਿੰਦੂ ਨੇ ਸ਼੍ਰੋਮਣੀ ਕਮੇਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਹਾਇਤਾ ਹੜ੍ਹ ਪੀੜਤ ਪਰਿਵਾਰਾਂ ਲਈ ਇਕ ਨਵੀਂ ਉਮੀਦ ਦਾ ਸੰਦੇਸ਼ ਹੈ | ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਕਾਰ ਸਿੰਘ ਢਿੱਲੋਂ, ਬਲਕਰਨ ਜੀਤ ਸਿੰਘ ਹਾਜੀ ਵਾਲਾ, ਕੁਲਵਿੰਦਰ ਸਿੰਘ, ਬਲਵਿੰਦਰ ਸਿੰਘ ਬਸਤੀ ਰਾਮ ਲਾਲ ਆਦਿ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬੀ.ਡੀ.ਪੀ.ਓ ਦਫਤਰ ਜ਼ੀਰਾ ਵਿਖੇ 'ਯੁੱਧ ਨਸ਼ਿਆਂ ਵਿਰੁੱਧ' ਸੈਮੀਨਾਰ ਕਰਵਾਇਆ <br/> ਅਗਲੀ ਖ਼ਬਰ ਸਮਾਜ ਸੇਵੀ ਵਿੱਕੀ ਆਂਵਲਾ ਮੰਦਿਰ 'ਚ ਸੇਵਾ ਕਰਦੀਆਂ ਔਰਤਾਂ ਨੂੰ ਦਿੱਤੇ ਸੂਟ <br/>
Ad Position 24