20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵਿਲੇਜ਼ ਡਿਫੈਂਸ ਕਮੇਟੀ ਮੈਂਬਰਾਂ ਲਈ ਸਿਖਲਾਈ ਪ੍ਰੋਗਰਾਮ

Ad Position 21
No active advertisement
ਅਜੀਤ ਡੈਸਕ 07-11-2025
ਫ਼ਿਰੋਜ਼ਪੁਰ, 6 ਨਵੰਬਰ(ਰਾਕੇਸ਼ ਚਾਵਲਾ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ Tਯੁੱਧ ਨਸ਼ਿਆਂ ਵਿਰੁੱਧUਮੁਹਿੰਮ ਦੇ ਤਹਿਤ ਫਿਰੋਜ਼ਪੁਰ ਸ਼ਹਿਰੀ ਹਲਕੇ ਵਿਚ ਵਿਲੇਜ ਡਿਫੈਂਸ ਕਮੇਟੀ ਮੈਂਬਰਾਂ ਲਈ ਸਥਾਨਕ ਪੰਚਵਟੀ ਰਿਜੋਰਟ ਵਿਖੇ ਸਿਖਲਾਈ ਪ੍ਰੋਗਰਾਮ ਕੀਤਾ ਗਿਆ | ਇਸ ਮੌਕੇ ਮੁੱਖ ਮੰਤਰੀ ਵਲੋਂ ਵੀਡੀਓ ਮੈਸੇਜ ਰਾਹੀਂ ਵਿਲੇਜ ਡਿਫੈਂਸ ਕਮੇਟੀਆਂ ਅਤੇ ਵਾਰਡ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨੂੰ ਸੰਬੋਧਨ ਕੀਤਾ ਗਿਆ | ਉਨ੍ਹਾਂ ਨੇ ਮੈਂਬਰਾਂ ਵਲੋਂ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਵਿਚ ਦਿੱਤੇ ਜਾ ਰਹੇ ਯੋਗਦਾਨ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਇਹ ਮੁਹਿੰਮ ਸਫਲ ਹੋ ਸਕਦੀ ਹੈ | ਇਸ ਮੌਕੇ ਡਾ. ਅਮਨਦੀਪ ਕੌਰ ਗੋਸਲ (ਕੁਆਰਡੀਨੇਟਰ, ਨਸ਼ਾ ਮੁਕਤੀ ਮੋਰਚਾ, ਹਲਕਾ ਫਿਰੋਜ਼ਪੁਰ ਸ਼ਹਿਰੀ) ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਸਿਖਲਾਈ ਪ੍ਰੋਗਰਾਮ ਦਾ ਮਕਸਦ ਪਿੰਡਾਂ ਦੇ ਪਹਿਰੇਦਾਰਾਂ ਨੂੰ ਨਸ਼ਾ ਰੋਕਥਾਮ ਬਾਰੇ ਜਾਣਕਾਰੀ ਪ੍ਰਦਾਨ ਕਰਨਾ ਹੈ, ਤਾਂ ਜੋ ਉਹ ਮੌਕੇ 'ਤੇ ਮਿਲਣ ਵਾਲੀ ਕਿਸੇ ਵੀ ਸ਼ੱਕੀ ਗਤੀਵਿਧੀ ਬਾਰੇ ਤੁਰੰਤ ਪ੍ਰਸ਼ਾਸਨ ਨੂੰ ਸੂਚਿਤ ਕਰ ਸਕਣ | ਉਨ੍ਹਾਂ ਕਿਹਾ ਕਿ ਜੇਕਰ ਪਿੰਡ ਅਤੇ ਵਾਰਡ ਪੱਧਰ 'ਤੇ ਹਰ ਨਾਗਰਿਕ ਨਸ਼ਾ ਵਿਰੁੱਧ ਇਸ ਜੰਗ ਦਾ ਸਾਥੀ ਬਣੇ, ਤਾਂ ਨਸ਼ੇ ਦੀ ਬੁਰਾਈ ਨੂੰ ਪੂਰੀ ਤਰ੍ਹਾਂ ਜੜੋਂ੍ਹ ਖ਼ਤਮ ਕੀਤਾ ਜਾ ਸਕਦਾ ਹੈ | ਐੱਸ.ਡੀ.ਐਮ. ਫਿਰੋਜ਼ਪੁਰ ਗੁਰਦੇਵ ਸਿੰਘ ਧੰਮ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਸਖ਼ਤ ਤੇ ਪ੍ਰਭਾਵਸ਼ਾਲੀ ਕਦਮ ਚੁੱਕੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਦੇ ਮੈਂਬਰ ਪਿੰਡਾਂ ਦੇ ਅਸਲ ਰੱਖਿਅਕ ਹਨ ਅਤੇ ਉਹਨਾਂ ਦੀ ਭੂਮਿਕਾ ਨਸ਼ਿਆਂ ਵਿਰੁੱਧ ਇਸ ਜੰਗ ਵਿਚ ਬਹੁਤ ਅਹਿਮ ਹੈ | ਉਨ੍ਹਾਂ ਕਿਹਾ ਕਿ ਇਨ੍ਹਾਂ ਪਹਿਰੇਦਾਰਾਂ ਵਲੋਂ ਦਿੱਤੀ ਜਾਣਕਾਰੀ ਦੇ ਆਧਾਰ 'ਤੇ ਪੁਲਿਸ ਅਤੇ ਪ੍ਰਸ਼ਾਸਨ ਤੁਰੰਤ ਕਾਰਵਾਈ ਕਰੇਗਾ | ਇਸ ਮੌਕੇ ਡੀ.ਐੱਸ.ਪੀ. ਸੁਖਵਿੰਦਰ ਸਿੰਘ, ਬੀ.ਡੀ.ਪੀ.ਓ. ਪ੍ਰਤਾਪ ਸਿੰਘ ਤੋਂ ਇਲਾਵਾ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਦੇ ਵੱਡੀ ਗਿਣਤੀ ਵਿੱਚ ਮੈਂਬਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਮਿਡਲ ਸਕੂਲ ਲੋਹਕੇ ਖ਼ੁਰਦ ਦੀ ਵਿਦਿਆਰਥਣ ਬਣੀ ਸੈਂਟਰ ਟੋਪਰ <br/> ਅਗਲੀ ਖ਼ਬਰ ਬੀ.ਡੀ.ਪੀ.ਓ ਦਫਤਰ ਜ਼ੀਰਾ ਵਿਖੇ 'ਯੁੱਧ ਨਸ਼ਿਆਂ ਵਿਰੁੱਧ' ਸੈਮੀਨਾਰ ਕਰਵਾਇਆ <br/>
Ad Position 24