20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਐੱਸ.ਬੀ.ਐੱਸ. ਸਟੇਟ ਯੂਨੀਵਰਸਿਟੀ 'ਚ ਕਰਵਾਇਆ ਅਖੰਡ ਪਾਠ <br/>

Ad Position 21
No active advertisement
ਅਜੀਤ ਡੈਸਕ 07-11-2025
ਫ਼ਿਰੋਜ਼ਪੁਰ, 6 ਨਵੰਬਰ (ਸੁਖਵਿੰਦਰ ਸਿੰਘ/ਗੁਰਿੰਦਰ ਸਿੰਘ)-ਸਥਾਨਿਕ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫ਼ਿਰੋਜ਼ਪੁਰ ਵਿਖੇ ਮਾਣਯੋਗ ਉਪ ਕੁਲਪਤੀ ਡਾ. ਸੁਸ਼ੀਲ ਮਿੱਤਲ ਦੇ ਨਿਰਦੇਸ਼ਾਂ 'ਤੇ ਰਜਿਸਟਰਾਰ ਡਾ. ਗਜ਼ਲਪ੍ਰੀਤ ਸਿੰਘ ਦੀ ਅਗਵਾਈ ਵਿਚ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਵਸ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਕਰਵਾਏ ਗਏ | ਕੈਂਪਸ ਪੀ.ਆਰ.ਓ ਯਸ਼ਪਾਲ ਨੇ ਦੱਸਿਆ ਕਿ ਗੁਰੂ ਜੀ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕਰਦਿਆਂ ਭਾਈ ਜਤਿੰਦਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਜ਼ਾਮਨੀ ਸਾਹਿਬ ਦੇ ਰਾਗੀ ਜਥੇ ਅਤੇ ਭਾਈ ਗੁਰਸੇਵਕ ਸਿੰਘ ਕਥਾ ਵਾਚਕ ਕਾਦਾ ਬੋੜਾ ਨੇ ਵਲੋਂ ਸੰਗਤਾਂ ਨੂੰ ਗੁਰੂ ਸਾਹਿਬ ਦੇ ਇਸ ਅਦੁੱਤੀ ਸ਼ਹਾਦਤ 'ਤੇ ਉਨ੍ਹਾਂ ਦੀ ਜੀਵਨੀ ਵਾਰੇ ਵਿਸਥਾਰ ਸਹਿਤ ਕੀਰਤਨ 'ਤੇ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਅੰਤ ਵਿਚ ਭਾਈ ਗੁਰਿੰਦਰ ਸਿੰਘ ਜੀ ਹਜ਼ੂਰੀ ਰਾਗੀ ਦਰਬਾਰ ਸਾਹਿਬ ਅੰਮਿ੍ਤਸਰ ਵਲੋਂ ਇਲਾਹੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਬਾਣੀ ਨਾਲ ਜੋੜਦਿਆਂ ਗੁਰੂ ਸਾਹਿਬ ਵਲੋਂ ਮਨੁੱਖਤਾ ਦੇ ਭਲੇ ਲਈ ਦਿੱਤੀ ਸ਼ਹਾਦਤ ਵਾਰੇ ਵਿਸਥਾਰਪੂਰਵਕ ਚਾਨਣਾ ਪਾਇਆ | ਕੈਂਪਸ ਰਜਿਸਟਰਾਰ ਵਲੋਂ ਕੈਂਪਸ ਤੇ ਬਾਹਰੋਂ ਆਈ ਸੰਗਤ ਅਤੇ ਪ੍ਰੋਗਰਾਮ ਆਰਗੇਨਾਈਜਿੰਗ ਕਮੇਟੀ ਡਾ. ਮਨਜਿੰਦਰ ਸਿੰਘ, ਡਾ. ਗੁਰਜੀਵਨ ਸਿੰਘ, ਗੁਰਪ੍ਰੀਤ ਸਿੰਘ, ਜਸਵੀਰ ਸਿੰਘ, ਅਮਰਜੀਤ ਸਿੰਘ, ਨਿਰਮਲ ਸਿੰਘ ਆਦਿ ਸਟਾਫ਼ ਮੈਂਬਰਾਂ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਭਾਰੀ ਗਿਣਤੀ 'ਚ ਸਟਾਫ਼ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ | ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ |


Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਏ <br/> ਅਗਲੀ ਖ਼ਬਰ ਗੁਰਦੁਆਰਾ ਡੇਰਾ ਹਰਿਨਾਮੁਸਰ ਵਿਖੇ ਚੱਲ ਰਹੇ ਬਰਸੀ ਦੇ ਸਮਾਗਮ ਦੌਰਾਨ ਗੁਰਪੁਰਬ ਦਾ ਤਿਉਹਾਰ ਮਨਾਇਆ <br/>
Ad Position 24