20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਏ <br/>

Ad Position 21
No active advertisement
ਪ੍ਰਕਾਸ਼ ਪੁਰਬ ਮੌਕੇ ਸਜਾਏ ਗਏ ਨਗਰ ਕੀਰਤਨ ਵਿਖੇ ਹਾਜ਼ਰੀ ਭਰਦੀਆਂ ਹੋਈਆਂ ਸੰਗਤਾਂ | ਤਸਵੀਰਾਂ-ਰਾਜਿੰਦਰ ਸਿੰਘ ਹਾਂਡਾ <br/> 07-11-2025
ਮਮਦੋਟ, 6 ਨਵੰਬਰ (ਰਾਜਿੰਦਰ ਸਿੰਘ ਹਾਂਡਾ)-ਲੱਖੋ ਕੇ ਬਹਿਰਾਮ ਅਤੇ ਬਾਬਾ ਜੀਵਨ ਸਿੰਘ ਨਗਰ ਵਿਖੇ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੂਰਬ ਬੜੀ ਧੂਮਧਾਮ ਅਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਰਾਗੀ ਸਿੰਘਾ ਵਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਸ ਤੋਂ ਬਾਅਦ ਦੋਵਾਂ ਪਿੰਡਾਂ ਦੀਆਂ ਸੰਗਤਾਂ ਵਲੋਂ ਨਗਰ ਕੀਰਤਨ ਸਜਾਏ ਗਏ | ਜਿਸ ਦੌਰਾਨ ਪਾਲਕੀ ਸਾਹਿਬ ਵਿਚ ਸਸ਼ੋਭਿਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਪਿੱਛੇ ਪਿੱਛੇ ਸੰਗਤਾਂ ਪੈਦਲ ਚੱਲਦੀਆਂ ਹੋਈਆਂ ਸਤਿਨਾਮ ਵਾਹਿਗੁਰੂ ਦਾ ਜਾਪ ਕਰ ਰਹੀਆਂ ਸਨ | ਨਗਰ ਕੀਰਤਨ ਪਿੰਡ ਦੇ ਸਾਰੇ ਗੁਰਦੁਆਰਾ ਸਾਹਿਬਾਨ ਅਤੇ ਧਾਰਮਿਕ ਸਥਾਨਾਂ 'ਤੇ ਦਰਸ਼ਨਾਂ ਉਪਰੰਤ ਵਾਪਸ ਗੁਰਦੁਆਰਾ ਸਾਹਿਬ ਵਿਖੇ ਪਹੁੰਚੇ | ਨਗਰ ਕੀਰਤਨ ਦੌਰਾਨ ਵੱਖ-ਵੱਖ ਥਾਵਾਂ 'ਤੇ ਸੰਗਤਾਂ ਲਈ ਕੇਲਿਆਂ ਅਤੇ ਚਾਹ ਪਕੌੜਿਆਂ ਦੇ ਲੰਗਰ ਲਗਾਏ ਗਏ ਸਨ | ਗੁਰਦੁਆਰਾ ਸਾਹਿਬ ਵਿਖੇ ਵੀ ਗੁਰੂ ਕਾ ਅਤੁੱਟ ਲੰਗਰ ਵੀ ਵਰਤਾਇਆ ਗਿਆ |

Ad Position 22
No active advertisement
ਪਿਛਲੀ ਖ਼ਬਰ ਸਿਵਲ ਗੰਨਮੈਨ ਗਾਰਡ ਯੂਨੀਅਨ ਨੇ ਝੰਡਾ ਮਾਰਚ ਵਿਚ ਸ਼ਾਮਿਲ ਹੋਣ ਦਾ ਕੀਤਾ ਐਲਾਨ <br/> ਅਗਲੀ ਖ਼ਬਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਐੱਸ.ਬੀ.ਐੱਸ. ਸਟੇਟ ਯੂਨੀਵਰਸਿਟੀ 'ਚ ਕਰਵਾਇਆ ਅਖੰਡ ਪਾਠ...
Ad Position 24