20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਸਿਵਲ ਗੰਨਮੈਨ ਗਾਰਡ ਯੂਨੀਅਨ ਨੇ ਝੰਡਾ ਮਾਰਚ ਵਿਚ ਸ਼ਾਮਿਲ ਹੋਣ ਦਾ ਕੀਤਾ ਐਲਾਨ <br/>

Ad Position 21
No active advertisement
ਅਜੀਤ ਡੈਸਕ 07-11-2025
ਗੁਰੂਹਰਸਹਾਏ, 6 ਨਵੰਬਰ (ਕਪਿਲ ਕੰਧਾਰੀ)-ਸਿਵਲ ਗੰਨਮੈਨ ਗਾਰਡ ਕੰਟਰੈਕਟ ਵਰਕਰ ਟਰੇਡ ਯੂਨੀਅਨ ਪੰਜਾਬ ਦੀ ਅਹਿਮ ਮੀਟਿੰਗ ਹੋਈ | ਇਸ ਮੀਟਿੰਗ ਦੀ ਪ੍ਰਧਾਨਗੀ ਸੂਬਾ ਜਨਰਲ ਸਕੱਤਰ ਪਰਮਜੀਤ ਸਿੰਘ ਨੱਤ ਨੇ ਕੀਤੀ | ਜਿਸ ਵਿਚ ਸਮੂਹ ਯੂਨੀਅਨ ਵਲੋਂ ਸਰਬ ਸੰਮਤੀ ਨਾਲ ਫ਼ੈਸਲਾ ਲਿਆ ਕਿ 9 ਨਵੰਬਰ ਐਤਵਾਰ ਨੂੰ ਤਰਨਤਾਰਨ ਵਿਖੇ ਠੇਕਾ ਸੰਘਰਸ਼ ਮੋਰਚਾ ਦੇ ਬੈਨਰ ਹੇਠ ਜੋ ਵਿਸ਼ਾਲ ਝੰਡਾ ਮਾਰਚ ਕੀਤਾ ਜਾ ਰਿਹਾ ਹੈ | ਉਸ ਦਾ ਸਮਰਥਨ ਕਰੇਗੀ ਆਗੂਆਂ ਨੇ ਦੱਸਿਆ ਕਿ ਸਰਕਾਰ ਵਲੋਂ ਵਾਰ-ਵਾਰ ਮੀਟਿੰਗ ਕਰਨ 'ਤੇ ਭਰੋਸਾ ਦੇਣ 'ਤੇ ਵੀ ਮੰਗਾਂ ਨਹੀਂ ਮੰਨੀਆਂ ਜਾ ਰਹੀਆਂ | ਗੰਨਮੈਨ ਅਤੇ ਗਾਰਡ ਬਹੁਤ ਹੀ ਘੱਟ ਤਨਖ਼ਾਹਾਂ 'ਤੇ ਕੰਮ ਕਰਨ ਲਈ ਮਜਬੂਰਨ ਉਨ੍ਹਾਂ ਕਿਹਾ ਕਿ ਘੱਟ ਤਨਖ਼ਾਹਾਂ ਕਾਰਨ ਉਨ੍ਹਾਂ ਦੇ ਘਰ ਦਾ ਗੁਜ਼ਾਰਾ ਵੀ ਮੁਸ਼ਕਿਲ ਹੋਇਆ ਪਿਆ ਹੈ | ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਸਾਰੀਆਂ ਮੰਗਾਂ ਮਸਲਿਆ ਨੂੰ ਹੱਲ ਕਰਵਾਉਣ ਲਈ ਜੋ ਸੰਘਰਸ਼ 9 ਨਵੰਬਰ ਨੂੰ ਕੀਤਾ ਜਾ ਰਿਹਾ ਹੈ | ਉਸ ਸੰਘਰਸ਼ ਵਿਚ ਸਾਰੇ ਹੀ ਗੰਨਮੈਨ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੇ | ਜੇਕਰ ਇਸ ਦੇ ਬਾਵਜੂਦ ਵੀ ਕੋਈ ਹੱਲ ਨਾ ਹੋਇਆ ਤਾਂ ਯੂਨੀਅਨ ਤਿੱਖਾ ਸੰਘਰਸ਼ ਕਰਨ ਲਈ ਮਜਬੂਰ ਹੋਵੇਗੀ ਇਸ ਮੌਕੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਮਾਨ, ਅਵਤਾਰ ਸਿੰਘ, ਕਸ਼ਮੀਰ ਸਿੰਘ, ਪਰਮਿੰਦਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ਼ਹੀਦ ਗੰਜ ਸਾਹਿਬ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਏ <br/>
Ad Position 24