21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਫ਼ਾਜ਼ਿਲਕਾ ਦੇ ਪਿੰਡ ਬਹਿਕ ਖ਼ਾਸ ਵਿਖੇ ਬੀਜ ਵੰਡ ਅਤੇ ਜਾਗਰੂਕਤਾ ਕੈਂਪ ਲਗਾਇਆ <br/>

Ad Position 21
No active advertisement
ਖੇਤੀਬਾੜੀ ਵਿਭਾਗ ਦੇ ਮਾਹਿਰ ਕਿਸਾਨਾਂ ਨੂੰ ਜਾਣਕਾਰੀ ਦਿੰਦੇ ਹੋਏ | ਅਜੀਤ ਤਸਵੀਰ <br/> 07-11-2025
ਫ਼ਾਜ਼ਿਲਕਾ, 6 ਨਵੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਲੋਂ ਫ਼ਾਜ਼ਿਲਕਾ ਦੇ ਪਿੰਡ ਬਹਿਕ ਖ਼ਾਸ ਵਿਖੇ ਬੀਜ ਵੰਡ ਅਤੇ ਜਾਗਰੂਕਤਾ ਕੈਂਪ ਆਯੋਜਿਤ ਕੀਤਾ ਗਿਆ | ਇਹ ਕੈਂਪ ਹੜ੍ਹਾਂ ਦੀ ਮਾਰ ਝੱਲ ਰਹੇ ਸਰਹੱਦੀ ਖੇਤਰਾਂ ਦੇ ਕਿਸਾਨਾਂ ਦੇ ਤੁਰੰਤ ਪੁਨਰਵਾਸ ਲਈ ਇੱਕ ਅਹਿਮ ਰੋਲ ਅਦਾ ਕਰੇਗਾ | ਇਹ ਪ੍ਰੋਗਰਾਮ ਫਾਰਮ ਸਲਾਹਕਾਰ ਸੇਵਾ ਕੇਂਦਰ ਅਤੇ ਖੇਤਰੀ ਖੋਜ ਕੇਂਦਰ ਅਬੋਹਰ ਵੱਲੋਂ ਨਿਰਦੇਸ਼ਕ ਪਸਾਰ ਸਿੱਖਿਆ, ਪੀ.ਏ.ਯੂ. ਦੇ ਤਹਿਤ ਸਾਂਝੇ ਤੌਰ ਤੇ ਕਰਵਾਇਆ ਗਿਆ | ਸਮਾਗਮ ਦੀ ਅਗਵਾਈ ਡਾ. ਸਤਬੀਰ ਸਿੰਘ ਗੋਸਲ ਵਾਈਸ ਚਾਂਸਲਰ ਪੀ.ਏ.ਯੂ., ਲੁਧਿਆਣਾ ਨੇ ਕੀਤੀ | ਪਾਕਿਸਤਾਨ ਸਰਹੱਦ ਦੇ ਨਾਲ ਲੱਗਦੇ ਫ਼ਾਜ਼ਿਲਕਾ ਦੇ ਪਿੰਡ ਬਹਿਕ ਖ਼ਾਸ ਸਮੇਤ ਨਜ਼ਦੀਕੀ ਪਿੰਡਾਂ ਤੇ ਢਾਣੀ ਮੋਹਨਾ ਰਾਮ ਅਤੇ ਗ਼ੁਲਾਮ ਰਸੂਲ ਦੇ ਕਿਸਾਨਾਂ ਨੂੰ ਹੜ੍ਹਾਂ ਦੌਰਾਨ ਭਾਰੀ ਨੁਕਸਾਨ ਝੱਲਣਾ ਪਿਆ ਤੇ ਉਨ੍ਹਾਂ ਦੀ ਝੋਨੇ ਦੀ ਫ਼ਸਲ ਪਾਣੀ ਦੀ ਮਾਰ ਹੇਠ ਆ ਗਈ | ਇਸ ਜਾਗਰੂਕਤਾ ਕੈਂਪ ਰਾਹੀਂ ਇਨ੍ਹਾਂ ਪਿੰਡਾਂ ਦੇ ਕਿਸਾਨਾਂ ਦੀ ਸਹਾਇਤਾ ਲਈ ਉੱਨਤ ਕਿਸਮਾਂ ਦਾ ਕਣਕ ਪੀ.ਬੀ.ਡਬਲਯੂ. 766 (ਸੁਨਹਿਰੀ) ਅਤੇ ਗੋਭੀ ਸਰੋਂ੍ਹ ਦੀ ਕਿਸਮ ਜੀ.ਐੱਸ.ਸੀ.-7 ਦਾ ਬੀਜ ਵੰਡਿਆ ਗਿਆ ਤੇ ਕਿਸਾਨਾਂ ਨੂੰ ਹਾੜ੍ਹੀ ਦੀ ਫ਼ਸਲ ਬਾਰੇ ਤਕਨੀਕੀ ਜਾਣਕਾਰੀ ਦਿੱਤੀ ਗਈ | ਆਪਣੇ ਸੰਬੋਧਨ ਦੌਰਾਨ ਡਾ. ਗੋਸਲ ਨੇ ਕਿਹਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਹਮੇਸ਼ਾ ਕਿਸਾਨਾਂ ਦੇ ਨਾਲ ਖੜੀ ਰਹੀ ਹੈ ਅਤੇ ਹੁਣ ਕਿਸਾਨਾਂ ਨੂੰ Tਖੇਤੀ ਤੋਂ ਖੇਤੀ ਕਾਰੋਬਾਰ Uਵੱਲ ਵਧਣ ਦੀ ਲੋੜ ਹੈ ਤਾਂ ਜੋ ਉਹ ਖ਼ੁਦਮੁਖ਼ਤਿਆਰ ਅਤੇ ਖ਼ੁਸ਼ਹਾਲ ਬਣ ਸਕਣ | ਉਨ੍ਹਾਂ ਕਿਹਾ, Tਕਿਸਾਨੀ ਦਾ ਭਵਿੱਖ ਉਦਯੋਗਪਤੀ ਵਾਂਗ ਸੋਚਣ ਵਿਚ ਹੈ ਉਤਪਾਦ ਵਿਚ ਮੁੱਲ ਜੋੜਨਾ, ਸਹਾਇਕ ਧੰਦੇ ਅਪਣਾਉਣਾ ਅਤੇ ਆਮਦਨ ਦੇ ਨਵੇਂ ਸਰੋਤ ਖੋਲ੍ਹਣੇ ਹੀ ਖ਼ੁਸ਼ਹਾਲੀ ਦਾ ਰਾਹ ਹਨ |ਡਾ. ਭੁੱਲਰ ਨੇ ਕਿਸਾਨਾਂ ਨੂੰ ਸੁਧਰੇ ਬੀਜਾਂ ਦੇ ਸਹੀ ਸਮੇਂ ਤੇ ਢੰਗ ਨਾਲ ਬੀਜਣ, ਮਿੱਟੀ ਦੀ ਸਿਹਤ ਸੁਧਾਰਨ ਅਤੇ ਕਿ੍ਸ਼ੀ ਵਿਗਿਆਨ ਕੇਂਦਰ ਤੇ ਫਾਰਮ ਸਲਾਹਕਾਰ ਸੇਵਾ ਕੇਂਦਰ ਦੇ ਵਿਗਿਆਨੀਆਂ ਨਾਲ ਸੰਪਰਕ ਵਿਚ ਰਹਿਣ ਲਈ ਪ੍ਰੇਰਿਤ ਕੀਤਾ | ਡਾ. ਢਿੱਲੋਂ ਨੇ ਕਿਸਾਨਾਂ ਨੂੰ ਫ਼ਸਲ ਵਿਭਿੰਨਤਾ ਅਪਣਾਉਣ ਲਈ ਉਤਸ਼ਾਹਿਤ ਕੀਤਾ ਅਤੇ ਕਿਹਾ ਕਿ ਸਬਜ਼ੀਆਂ, ਤੇਲ ਬੀਜ ਫ਼ਸਲਾਂ ਤੇ ਚਾਰੇ ਦੀ ਕਾਸ਼ਤ ਰਾਹੀਂ ਆਮਦਨ ਦੇ ਸਰੋਤ ਵਧਾਏ ਜਾ ਸਕਦੇ ਹਨ | ਡਾ. ਜਗਦੀਸ਼ ਅਰੋੜਾ ਨੇ ਕਿਸਾਨਾਂ ਨੂੰ ਮੱਖੀ-ਪਾਲਣ, ਸਬਜ਼ੀ ਨਰਸਰੀ ਤਿਆਰ ਕਰਨਾ ਤੇ ਪੌਦਿਆਂ ਦੀ ਵਿੱਕਰੀ ਵਰਗੀਆਂ ਸਹਾਇਕ ਗਤੀਵਿਧੀਆਂ ਅਪਣਾਉਣ ਲਈ ਪ੍ਰੇਰਿਤ ਕੀਤਾ, ਜੋ ਨਾ ਸਿਰਫ਼ ਆਮਦਨ ਵਧਾਉਂਦੀਆਂ ਹਨ ਸਗੋਂ ਹੜ੍ਹਾਂ ਵਰਗੀਆਂ ਸਥਿਤੀਆਂ ਵਿਚ ਜੀਵਿਕਾ ਸੁਰੱਖਿਆ ਵੀ ਦਿੰਦੀਆਂ ਹਨ | ਡਾ. ਮਨਪ੍ਰੀਤ ਸਿੰਘ, ਪਿੰ੍ਰਸੀਪਲ ਅਗਰੋਨਾਮਿਸਟ ਨੇ ਕਿਸਾਨਾਂ ਨੂੰ ਕਣਕ ਦੀ ਫ਼ਸਲ ਦੀ ਤਿਆਰੀ, ਬੀਜ ਸੋਧ, ਨਦੀਣਾਂ ਦਾ ਪ੍ਰਬੰਧਨ ਅਤੇ ਖਾਦ ਪ੍ਰਬੰਧਨ ਬਾਰੇ ਵਿਸਥਾਰ ਨਾਲ ਦਿਸ਼ਾ-ਨਿਰਦੇਸ਼ ਦਿੱਤੇ ਤਾਂ ਜੋ ਹੜ੍ਹ -ਪ੍ਰਭਾਵਿਤ ਖੇਤਰਾਂ ਵਿਚ ਵਧੀਆ ਖੇਤੀ ਹਾਸਲ ਕੀਤੀ ਜਾ ਸਕੇ | ਇਸ ਮੌਕੇ ਡਾ. ਮੱਖਣ ਸਿੰਘ ਭੁੱਲਰ, ਡਾ. ਟੀ.ਐੱਸ. ਢਿੱਲੋਂ, ਡਾ. ਏ.ਕੇ. ਸਾਂਗਵਾਨ, ਡਾ. ਜਗਦੀਸ਼ ਅਰੋੜਾ, ਅਤੇ ਡਾ. ਗੁਰਮੇਲ ਸਿੰਘ ਸਮੇਤ ਪਿੰਡ ਦੇ ਸਰਪੰਚ ਰਾਜ ਸਿੰਘ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਗੋਪੀ ਚੰਦ ਕਾਲਜ ਦੇ ਵਿਦਿਆਰਥੀਆਂ ਵਲੋਂ ਜ਼ੋਨਲ ਯੁਵਕ ਅਤੇ ਵਿਰਾਸਤੀ ਮੇਲੇ 'ਚ ਸ਼ਾਨਦਾਰ ਹੁਨਰ ਦਾ ਪ੍ਰਦਰਸ਼ਨ ਅਗਲੀ ਖ਼ਬਰ ਹੜ੍ਹਾਂ ਨਾਲ ਪ੍ਰਭਾਵਿਤ ਸਰਹੱਦੀ ਕਿਸਾਨਾਂ ਦੀ ਸਹਾਇਤਾ ਲਈ ਵੰਡਿਆ ਬੀਜ <br/> ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ...
Ad Position 24