21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਮੁਲਾਜ਼ਮ ਏਕਤਾ ਸੰਘਰਸ਼ ਕਮੇਟੀ ਫ਼ਾਜ਼ਿਲਕਾ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਚਲਾਈ ਸਹਾਇਤਾ ਮੁਹਿੰਮ <br/>

Ad Position 21
No active advertisement
ਮੁਲਾਜ਼ਮ ਏਕਤਾ ਸੰਘਰਸ਼ ਕਮੇਟੀ ਦੇ ਆਗੂ ਵਿਦਿਆਰਥੀਆਂ ਨੂੰ ਗਰਮ ਕੱਪੜੇ ਵੰਡਦੇ ਹੋਏ | ਅਜੀਤ ਤਸਵੀਰ <br/> 07-11-2025
ਫ਼ਾਜ਼ਿਲਕਾ, 6 ਨਵੰਬਰ (ਅਮਰਜੀਤ ਸ਼ਰਮਾ)-ਮੁਲਾਜ਼ਮ ਏਕਤਾ ਸੰਘਰਸ਼ ਕਮੇਟੀ ਫ਼ਾਜ਼ਿਲਕਾ ਵਲੋਂ ਬਲਵਿੰਦਰ ਸਿੰਘ, ਪਰਮਜੀਤ ਸਿੰਘ ਸੋਰੇਵਾਲਾ, ਅਸ਼ੋਕ ਸਰਾਰੀ, ਕੁਲਦੀਪ ਸਿੰਘ ਸਭਰਵਾਲ, ਇਨਕਲਾਬ ਗਿੱਲ, ਦਪਿੰਦਰ ਸਿੰਘ ਢਿੱਲੋਂ, ਸੁਨੀਲ ਗਾਂਧੀ, ਸੁਖਦੇਵ ਸਿੰਘ ਭੱਟੀ, ਦਲਜੀਤ ਸਿੰਘ ਸਭਰਵਾਲ, ਜਗਨੰਦਨ ਸਿੰਘ, ਅਮਨਦੀਪ ਸਿੰਘ ਬਰਾੜ, ਮਹਿੰਦਰ ਬਿਸ਼ਨੋਈ, ਭਗਵੰਤ ਭਟੇਜਾ,ਧਰਮਿੰਦਰ ਗੁਪਤਾ, ਦਲੀਪ ਸਿੰਘ ਸੈਣੀ, ਅਮਨਦੀਪ ਸਿੰਘ, ਸਿਮਲਜੀਤ ਸਿੰਘ ਆਦਿ ਆਗੂਆਂ ਦੀ ਅਗਵਾਈ ਵਿਚ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਸਹਾਇਤਾ ਲਈ ਜ਼ਿਲ੍ਹਾ ਫ਼ਾਜ਼ਿਲਕਾ ਦੇ ਅਧਿਆਪਕ ਵਰਗ ਤੋਂ ਸਹਿਯੋਗ ਰਾਸ਼ੀ ਇਕੱਤਰ ਕੀਤੀ ਗਈ ਸੀ | ਕਮੇਟੀ ਵਲੋਂ ਇਹ ਫ਼ੈਸਲਾ ਕੀਤਾ ਗਿਆ ਕਿ ਇਸ ਰਾਸ਼ੀ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਸਕੂਲਾਂ ਵਿਚ ਪੜ੍ਹ ਰਹੇ ਬੱਚਿਆਂ ਲਈ ਸਰਦੀਆਂ ਦੇ ਮੌਸਮ ਨੂੰ ਧਿਆਨ ਵਿਚ ਰੱਖਦਿਆਂ ਗਰਮ ਕੱਪੜੇ ਮੁਹੱਈਆ ਕਰਵਾਏ ਜਾਣਗੇ | ਇਸ ਮੁਹਿੰਮ ਦੀ ਸ਼ੁਰੂਆਤ ਸਰਕਾਰੀ ਪ੍ਰਾਇਮਰੀ ਸਕੂਲ ਮਨਸਾ ਬਰਾਂਚ, ਮੁਹਾਰ ਜਮਸ਼ੇਰ, ਤੇਜਾ ਰੁਹੇਲਾ, ਦੋਨਾਂ ਨਾਨਕਾ ਅਤੇ ਮਹਾਤਮ ਨਗਰ ਵਿਚ ਕੀਤੀ ਗਈ | ਉਪਰੋਕਤ ਤੋਂ ਇਲਾਵਾ ਬਾਕੀ ਬਚਦੇ ਸਕੂਲਾਂ ਵਿਚ ਵੀ ਆਉਣ ਵਾਲੇ ਦਿਨਾਂ ਵਿਚ ਦੂਜੇ ਰਾਊਾਡ ਤਹਿਤ ਗਰਮ ਕੱਪੜੇ ਆਦਿ ਵੰਡੇ ਜਾਣਗੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਅਧਿਆਪਕ ਆਗੂ ਦਪਿੰਦਰ ਢਿੱਲੋਂ ਅਤੇ ਦਲੀਪ ਸਿੰਘ ਸੈਣੀ ਨੇ ਦੱਸਿਆ ਕਿ ਹੜ੍ਹਾਂ ਦੀ ਮਾਰ ਸਰਹੱਦੀ ਖੇਤਰ ਦੇ ਇਹਨਾਂ ਪਿੰਡਾਂ ਨੂੰ ਬੁਰੀ ਤਰ੍ਹਾਂ ਝੰਬਿਆ ਹੈ ਅਤੇ ਹੌਲੀ ਹੌਲੀ ਜ਼ਿੰਦਗੀ ਰਫ਼ਤਾਰ ਫੜ੍ਹ ਰਹੀ ਹੈ | ਉਨ੍ਹਾਂ ਕਿਹਾ ਕਿ ਅਧਿਆਪਨ ਸਮਾਜ ਸੇਵਾ ਦਾ ਹੀ ਦੂਜਾ ਨਾਂ ਹੈ | ਇਸ ਲਈ ਅਧਿਆਪਕ ਵਰਗ ਵਲੋਂ ਵੀ ਆਪਣੀ ਸਮਰੱਥਾ ਅਨੁਸਾਰ ਇਹਨਾਂ ਨਿੱਕੇ ਵਿਦਿਆਰਥੀਆਂ ਦੀ ਭਲਾਈ ਲਈ ਇਹ ਕਾਰਜ ਕੀਤਾ ਗਿਆ ਹੈ ਤਾਂ ਜੋ ਇਨ੍ਹਾਂ ਨੂੰ ਸਰਦੀ ਤੋਂ ਰਾਹਤ ਰਾਹਤ ਦਿੱਤੀ ਜਾ ਸਕੇ | ਇਸ ਤੋਂ ਪਹਿਲਾਂ ਮੁਲਾਜ਼ਮ ਏਕਤਾ ਸੰਘਰਸ਼ ਕਮੇਟੀ ਦੀ ਜਲਾਲਾਬਾਦ ਟੀਮ ਵਲੋਂ ਵੀ ਜਲਾਲਾਬਾਦ ਦੇ ਹੜ੍ਹਾਂ ਨਾਲ ਪ੍ਰਭਾਵਿਤ ਪਿੰਡਾਂ ਦੇ ਵਿਦਿਆਰਥੀਆਂ ਨੂੰ ਪੜ੍ਹਨ ਸਮਗਰੀ ਵੱਡੀ ਗਈ ਸੀ | ਕਮੇਟੀ ਆਗੂਆਂ ਨੇ ਕਿਹਾ ਕਿ ਉਹ ਅੱਗੇ ਤੋਂ ਵੀ ਇਹਨਾਂ ਵਿਦਿਆਰਥੀਆਂ ਦੀ ਸਹਾਇਤਾ ਲਈ ਵਚਨਬੱਧ ਹਨ | ਇਸ ਮੌਕੇ ਤੇ ਦਪਿੰਦਰ ਸਿੰਘ ਢਿੱਲੋਂ, ਦਲੀਪ ਸਿੰਘ ਸੈਣੀ, ਛਿੰਦਰ ਕੁਮਾਰ, ਅਨਿਲ ਜਸੂਜਾ, ਧਰਮਿੰਦਰ ਗੁਪਤਾ, ਸੁਖਵਿੰਦਰ ਸਿੰਘ ਸਿੱਧੂ, ਸ਼ਗਨ ਲਾਲ ਅਤੇ ਅਮਨਦੀਪ ਸਿੰਘ ਬਰਾੜ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ 5 ਸਾਲਾਂ ਤੋਂ ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਾਵਰਨ ਬਚਾਉਣ 'ਚ ਅਹਿਮ ਯੋਗਦਾਨ ਪਾ ਰਿਹਾ ਹੈ ਜ਼ਿਲ੍ਹੇ ਦਾ ਅਗਾਂਹਵਧੂ ਕਿਸ... ਅਗਲੀ ਖ਼ਬਰ ਗੋਪੀ ਚੰਦ ਕਾਲਜ ਦੇ ਵਿਦਿਆਰਥੀਆਂ ਵਲੋਂ ਜ਼ੋਨਲ ਯੁਵਕ ਅਤੇ ਵਿਰਾਸਤੀ ਮੇਲੇ 'ਚ ਸ਼ਾਨਦਾਰ ਹੁਨਰ ਦਾ ਪ੍ਰਦਰਸ਼ਨ
Ad Position 24