21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

5 ਸਾਲਾਂ ਤੋਂ ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਾਵਰਨ ਬਚਾਉਣ 'ਚ ਅਹਿਮ ਯੋਗਦਾਨ ਪਾ ਰਿਹਾ ਹੈ ਜ਼ਿਲ੍ਹੇ ਦਾ ਅਗਾਂਹਵਧੂ ਕਿਸਾਨ

Ad Position 21
No active advertisement
ਅਜੀਤ ਡੈਸਕ 07-11-2025
ਅਬੋਹਰ, 6 ਨਵੰਬਰ (ਵਿਵੇਕ ਹੂੜੀਆ)-ਜ਼ਿਲ੍ਹਾ ਪ੍ਰਸ਼ਾਸਨ ਫ਼ਾਜ਼ਿਲਕਾ ਵਲੋਂ ਜਿੱਥੇ ਲੋਕਾਂ ਨੂੰ ਝੋਨੇ ਦੀ ਪਰਾਲੀ ਨੂੰ ਲੱਗ ਨਾ ਲਗਾਉਣ ਦੀ ਥਾਂ ਖੇਤਾਂ ਵਿਚ ਵਾਹੁਣ ਜਾਂ ਫਿਰ ਗੱਠਾ ਬਣਾ ਕੇ ਜ਼ਮੀਨ ਵਿਚੋਂ ਕੱਢਣ ਤੋਂ ਬਾਅਦ ਬਿਜਾਈ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ | ਉੱਥੇ ਹੀ ਜ਼ਿਲ੍ਹਾ ਫ਼ਾਜ਼ਿਲਕਾ ਦੇ ਅਬੋਹਰ ਬਲਾਕ ਦੇ ਪਿੰਡ ਪੱਟੀ ਸਦੀਕ ਦੇ ਇਕ ਅਗਾਂਹਵਧੂ ਕਿਸਾਨ 'ਤੇ ਸਟੇਟ ਅਵਾਰਡੀ ਗੁਰਪ੍ਰੀਤ ਸਿੰਘ ਵਲੋਂ ਆਪਣੇ ਪਿੰਡ ਵਾਸੀਆਂ 'ਤੇ ਜ਼ਿਲ੍ਹਾ ਵਾਸੀਆਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਵੀ ਕੀਤਾ ਜਾ ਰਿਹਾ ਹੈ ਅਤੇ ਆਪਣੇ 7 ਏਕੜ ਖੇਤ ਵਿਚਲੀ ਝੋਨੇ ਦੀ ਪਰਾਲੀ ਨੂੰ ਬੇਲਰ ਮਸ਼ੀਨ ਰਾਹੀਂ ਗੱਠਾਂ ਬੰਨ੍ਹ ਕੇ ਬਾਹਰ ਕੱਢ ਕੇ ਕਣਕ ਦੀ ਬਿਜਾਈ ਕੀਤੀ ਜਾਂਦੀ ਹੈ | ਅਗਾਂਹਵਧੂ ਕਿਸਾਨ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਲਗਭਗ 5 ਸਾਲਾਂ ਆਪਣੀ ਝੋਨੇ 'ਤੇ ਕਣਕ ਦੀ ਫ਼ਸਲ ਦੀ ਰਹਿੰਦ ਖੂੰਹਦ ਨੂੰ ਅੱਗ ਨਹੀਂ ਲਗਾਉਂਦਾ | ਉਨ੍ਹਾਂ ਕਿਹਾ ਕਿ ਉਹ ਝੋਨੇ ਦੀ ਪਰਾਲੀ ਦੀਆਂ ਗੱਠਾਂ ਬਣਾ ਕੇ ਫ਼ੈਕਟਰੀ ਵਿਚ ਭੇਜ ਦਿੰਦਾ ਹੈ | ਕਿਸਾਨ ਨੇ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਤੋਂ ਬਾਅਦ ਇਸ ਤੋਂ ਪੈਦਾ ਹੋਏ ਧੰੂਏਾ ਨਾਲ ਨਾ ਸਿਰਫ਼ ਵਾਤਾਵਰਨ ਹੀ ਪ੍ਰਦੂਸ਼ਿਤ ਹੁੰਦਾ ਹੈ ਸਗੋਂ ਅਨੇਕਾਂ ਸੜਕੀ ਦੁਰਘਟਨਾਵਾਂ ਵੀ ਪੈਦਾ ਹੁੰਦੀਆਂ ਹਨ | ਸਾਨੂੰ ਸਾਰਿਆਂ ਨੂੰ ਆਪਣੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਗੱਠਾ ਬਣਾ ਕੇ ਖੇਤਾਂ ਵਿਚ ਬਾਹਰ ਕੱਢ ਕੇ ਜ਼ਮੀਨ ਵਾਹੁਣੀ ਚਾਹੀਦੀ ਹੈ | ਇਸ ਤਰ੍ਹਾਂ ਕਰਨ ਨਾਲ ਸਾਡੀ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਵਧੇਗੀ ਅਤੇ ਜ਼ਮੀਨ ਵਿਚਲੇ ਮਿੱਤਰ ਕੀੜੇ ਵੀ ਨਸ਼ਟ ਨਹੀਂ ਹੋਣਗੇ ਅਤੇ ਸਾਡੀ ਅਗਲੀ ਫ਼ਸਲ ਦਾ ਝਾੜ ਵੀ ਵਧੇਗਾ | ਕਿਸਾਨ ਨੇ ਅੱਗੇ ਦੱਸਿਆ ਕਿ ਉਸ ਨੇ ਕਣਕ ਤੇ ਝੋਨੇ ਦੀ ਫ਼ਸਲ ਤੋਂ ਇਲਾਵਾ 10 ਏਕੜ ਵਿਚ ਤੁਪਕਾ ਸਿੰਚਾਈ ਰਾਹੀਂ ਕਿੰਨੂ ਦੀ ਕਾਸ਼ਤ ਵੀ ਕਰਦਾ ਹੈ | ਖੇਤੀਬਾੜੀ ਤੋਂ ਇਲਾਵਾ ਉਹ ਡੇਅਰੀ ਅਤੇ ਮੱਛੀ ਪਾਲਨ ਦੇ ਧੰਦੇ ਨਾਲ ਵੀ ਜੁੜਿਆ ਹੋਇਆ ਹੈ | ਫ਼ਸਲੀ ਵਿਭਿੰਨਤਾ ਨੂੰ ਅਪਣਾਉਂਦਿਆਂ ਉਸ ਨੇ 2014 ਤੋਂ ਡੇਅਰੀ ਵਿਭਾਗ ਤੋਂ 45 ਦਿਨਾਂ ਦੀ ਸਿਖਲਾਈ ਲੈ ਕੇ ਵੱਖ ਵੱਖ ਨਸਲਾਂ ਦੀਆਂ ਗਾਵਾਂ 10 ਗਾਵਾਂ ਤੋਂ ਧੰਦਾ ਸ਼ੁਰੂ ਕੀਤਾ ਹੋਇਆ ਹੈ ਤੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਬਦਲੇ ਉਹ ਰਾਜ ਤੇ ਜ਼ਿਲ੍ਹਾ ਪੱਧਰੀ ਸਮਾਗਮਾਂ ਵਿਚ ਸਨਮਾਨਿਤ ਵੀ ਹੋ ਚੁੱਕਾ ਹੈ | ਉਨ੍ਹਾਂ ਕਿਹਾ ਕਿ ਉਹ ਪਿਛਲੇ ਕਈ ਸਾਲਾਂ ਤੋਂ ਕਿ੍ਸ਼ੀ ਵਿਗਿਆਨ ਕੇਂਦਰ ਡਾ. ਅਰਵਿੰਦ ਅਹਲਾਵਤ ਦੇ ਸੰਪਰਕ ਵਿਚ ਹਨ 'ਤੇ ਉਨ੍ਹਾਂ ਤੋਂ ਆਧੁਨਿਕ ਤਰੀਕੇ ਨਾਲ ਖੇਤੀ ਕਰਨ ਦੇ ਢੰਗਾਂ ਬਾਰੇ ਜਾਣਿਆ ਹੈ ਤੇ ਆਧੁਨਿਕ ਖੇਤੀ ਨੂੰ ਅਪਣਾਇਆ ਹੈ |
Ad Position 22
No active advertisement
ਪਿਛਲੀ ਖ਼ਬਰ ਸਿੱਖਿਆ ਵਿਰੋਧੀ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ <br/> ਅਗਲੀ ਖ਼ਬਰ ਮੁਲਾਜ਼ਮ ਏਕਤਾ ਸੰਘਰਸ਼ ਕਮੇਟੀ ਫ਼ਾਜ਼ਿਲਕਾ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਚਲਾਈ ਸਹਾਇਤਾ ਮੁਹਿੰਮ <br/>
Ad Position 24