26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਮਾਰਕੀਟ ਕਮੇਟੀ ਕਰਮਚਾਰੀ ਯੂਨੀਅਨ ਦੀ ਜ਼ਿਲ੍ਹਾ ਇਕਾਈ ਦੇ ਨਵੇਂ ਚੁਣੇ ਅਹੁਦੇਦਾਰਾਂ ਦਾ ਕੀਤਾ ਸਵਾਗਤ

Ad Position 21
No active advertisement
ਅਜੀਤ ਡੈਸਕ 21-09-2025
ਨਥਾਣਾ, 20 ਸਤੰਬਰ (ਗੁਰਦਰਸ਼ਨ ਲੁੱਧੜ): ਮਾਰਕੀਟ ਕਮੇਟੀ ਕਰਮਚਾਰੀ ਯੂਨੀਅਨ ਜ਼ਿਲ੍ਹਾ ਬਠਿੰਡਾ ਇਕਾਈ ਦੇ ਨਵੇਂ ਚੁਣੇ ਅਹੁਦੇਦਾਰਾਂ ਨੇ ਸਮੂਹ ਮਾਰਕੀਟ ਕਮੇਟੀ ਕਰਮਚਾਰੀਆਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਵਲੋਂ ਆਪਣੀਆਂ ਜਥੇਬੰਦਕ ਜ਼ਿੰਮੇਵਾਰੀਆਂ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਜਾਵੇਗਾ | ਯੂਨੀਅਨ ਦੇ ਪ੍ਰਧਾਨ ਗੁਰਇਕਬਾਲ ਸਿੰਘ ਰਾਮਪੁਰਾ ਫੂਲ, ਮੀਤ ਪ੍ਰਧਾਨ ਕੰਵਰਜੀਤ ਸਿੰਘ ਨਥਾਣਾ, ਜਨਰਲ ਸਕੱਤਰ ਅਮਨਦੀਪ ਸਿੰਘ ਸੁਪਰਡੈਂਟ, ਮੀਡੀਆ ਸਕੱਤਰ ਸਤਿੰਦਰਪਾਲ ਸਿੰਘ ਮੌੜ ਅਤੇ ਵਿੱਤ ਸਕੱਤਰ ਬੂਟਾ ਸਿੰਘ ਬਠਿੰਡਾ ਨੇ ਮਾਰਕੀਟ ਕਮੇਟੀ ਕਰਮਚਾਰੀਆਂ ਦੇ ਰੂਬਰੂ ਹੁੰਦਿਆਂ ਕਿਹਾ ਕਿ ਯੂਨੀਅਨ ਵਲੋਂ ਕਰਮਚਾਰੀਆਂ ਦੀਆਂ ਸਰਕਾਰ ਪਾਸੋਂ ਰਹਿੰਦੀਆਂ ਮੰਗਾਂ ਨੂੰ ਮੰਨਵਾਉਣ ਲਈ ਸੁਹਿਰਦ ਯਤਨ ਕੀਤੇ ਜਾਣਗੇ | ਇਸ ਕਾਰਜਕਾਰਨੀ ਮੈਂਬਰਾਂ ਮਨਦੀਪ ਸਿੰਘ ਮਾਰਕੀਟ ਕਮੇਟੀ ਗੋਨਿਆਣਾ, ਪ੍ਰਵੀਨ ਕੁਮਾਰ ਮਾਰਕੀਟ ਕਮੇਟੀ ਸੰਗਤ, ਗਗਨਦੀਪ ਸਿੰਘ ਸੰਗਤ, ਕਰਮਵੀਰ ਸਿੰਘ ਰਾਮਾ, ਗੁਰਦੀਪ ਸਿੰਘ ਭਗਤਾ ਭਾਈ ਅਤੇ ਗਗਨਦੀਪ ਸਿੰਘ ਤਲਵੰਡੀ ਸਾਬੋ ਨੇ ਵੀ ਆਪਣੇ ਵਿਚਾਰ ਰੱਖੇ |
Ad Position 22
No active advertisement
ਪਿਛਲੀ ਖ਼ਬਰ ਇਕਬਾਲ ਫੂਸ ਮੰਡੀ, ਕਰਨਵੀਰ ਭਾਗੂ, ਸੰਧੂਰਾ ਗੁਲਾਬਗੜ੍ਹ• ਤੇ ਰੋਮੀ ਕੋਟਫੱਤਾ ਅਕਾਲੀ ਦਲ ਦੇ ਅਹੁਦੇਦਾਰ ਨਿਯੁਕਤ ਅਗਲੀ ਖ਼ਬਰ ਨਸ਼ਿਆਂ ਖਿਲਾਫ਼ ਦੌੜ ਅੱਜ
Ad Position 24