15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਬੁਰਜ ਮਹਿਮਾ (ਬਠਿੰਡਾ) ਨਰਸਿੰਗ ਕਾਲਜ ਵਿਖੇ ਧਾਰਮਿਕ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 18-10-2025
ਮਹਿਮਾ ਸਰਜਾ, 17 ਅਕਤੂਬਰ (ਬਲਦੇਵ ਸੰਧੂ): ਸਨਰਜੀ ਇੰਟਰਨੈਸ਼ਨਲ ਇੰਸਟੀਚਿਊਟ ਆਫ਼ ਨਰਸਿੰਗ, ਬੁਰਜ ਮਹਿਮਾ ਬਠਿੰਡਾ ਵਿਚ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ | ਇਹ ਪਾਠ ਨਵੇਂ ਸੈਸ਼ਨ ਦੀ ਸ਼ੁਰੂਆਤ ਦੀ ਖ਼ੁਸ਼ੀ ਵਿਚ ਅਤੇ ਪੁਰਾਣੇ ਸੈਸ਼ਨ ਨੂੰ ਪੂਰੇ ਹੋਣ ਦੇ ਉਦੇਸ਼ ਨਾਲ ਆਯੋਜਿਤ ਕੀਤਾ ਗਿਆ | ਸਮਾਰੋਹ ਦੌਰਾਨ ਸਾਰੇ ਵਿਦਿਆਰਥੀਆਂ ਨੂੰ ਇਹ ਪ੍ਰੇਰਣਾ ਦਿੱਤੀ ਗਈ ਕਿ ਜੀਵਨ ਦੀਆਂ ਕਠਨਾਈਆਂ ਅਤੇ ਚੁਨੌਤੀਆਂ ਦਾ ਸਾਹਮਣਾ ਕਰਨ ਲਈ ਗੁਰੂ ਦੀ ਬਾਣੀ ਨਾਲ ਜੁੜੇ ਰਹਿਣਾ ਬਹੁਤ ਜ਼ਰੂਰੀ ਹੈ | ਧਾਰਮਿਕ ਤੇ ਆਤਮਿਕ ਵਿਚਾਰਧਾਰਾ ਮਨੁੱਖ ਨੂੰ ਅੰਦਰੋਂ ਮਜ਼ਬੂਤ ਬਣਾਉਂਦੀ ਹੈ ਅਤੇ ਜੀਵਨ ਵਿਚ ਸ਼ਾਂਤੀ ਦਾ ਸੰਦੇਸ਼ ਦਿੰਦੀ ਹੈ | ਇਸ ਮੌਕੇ ਇੰਸਟੀਚਿਊਟ ਦੇ ਸਮੂਹ ਸਟਾਫ਼ ਮੈਂਬਰਾਂ, ਜੀਐਨਐਮ ਅਤੇ ਏਐਨਐਮ ਦੇ ਵਿਦਿਆਰਥੀਆਂ ਨੇ ਪੂਰੀ ਸ਼ਰਧਾ ਤੇ ਭਾਵਨਾ ਨਾਲ ਸੇਵਾ ਨਿਭਾਈ | ਸ੍ਰੀ ਸੁਖਮਨੀ ਸਾਹਿਬ ਪਾਠ ਦੇ ਸਮਾਪਤੀ ਉਪਰੰਤ ਸੰਗਤਾਂ ਲਈ ਅਟੁੱਟ ਲੰਗਰ ਵਰਤਾਇਆ ਗਿਆ | ਇਸ ਪਵਿੱਤਰ ਸਮਾਰੋਹ ਨੇ ਇੰਸਟੀਚਿਊਟ ਵਿਚ ਆਤਮਿਕਤਾ ਅਤੇ ਏਕਤਾ ਦਾ ਸੁਨੇਹਾ ਫੈਲਾਇਆ ਅਤੇ ਸਭ ਨੂੰ ਗੁਰੂ ਬਾਣੀ ਦੇ ਸਿਧਾਂਤਾਂ ਨੂੰ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਸਾਬਕਾ ਕੌਂਸਲਰ ਤੋਂ ਅਣਪਛਾਤਾ ਲੁਟੇਰਾ ਨਕਦੀ ਅਤੇ ਸੋਨੇ ਦਾ ਕੜਾ ਖੋਹ ਕੇ ਹੋਇਆ ਫਰਾਰ ਅਗਲੀ ਖ਼ਬਰ ਮਨਰੇਗਾ ਕਰਮਚਾਰੀਆਂ ਨੂੰ ਪਿਛਲੇ ਚਾਰ ਮਹੀਨਿਆਂ ਤੋਂ ਤਨਖ਼ਾਹ ਨਾ ਮਿਲਣ ਕਰਕੇ ਹੋ ਰਹੀ ਹੈ ਪ੍ਰੇਸ਼ਾਨੀ
Ad Position 24