18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਸਾਂਝੇ ਤੌਰ 'ਤੇ ਮਨਾਇਆ ਬਾਬਾ ਵਿਸ਼ਵਕਰਮਾ ਦਾ ਪੂਜਾ ਉਤਸਵ <br/>

Ad Position 21
No active advertisement
ਅਜੀਤ ਡੈਸਕ 23-10-2025
ਬਠਿੰਡਾ, 22 ਅਕਤੂਬਰ (ਅਵਤਾਰ ਸਿੰਘ ਕੈਂਥ)-ਬਾਬਾ ਵਿਸ਼ਵਕਰਮਾ ਦਾ ਪੂਜਾ ਉਤਸਵ ਵਿਸ਼ਵਕਰਮਾ ਭਵਨ ਐਂਡ ਟੈਕਨੀਕਲ ਸੁਸਾਇਟੀ ਰਜਿ: ਅਤੇ ਕਾਰਪੇਂਟਰ ਵੈਲਫ਼ੇਅਰ ਸੁਸਾਇਟੀ ਰਜਿ: ਉਸਾਰੀ ਠੇਕੇਦਾਰ ਵੈਲਫੇਅਰ ਸੁਸਾਇਟੀ ਰਜਿ: ਬਠਿੰਡਾ ਵਲੋਂ ਸਾਂਝੇ ਤੌਰ 'ਤੇ ਸਮੂਹ ਸੰਗਤ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਗੁਰਦੁਆਰਾ ਸਾਹਿਬ ਭਾਈ ਲਾਲੋ ਜੀ ਸ੍ਰੀ ਵਿਸ਼ਵਕਰਮਾ ਭਵਨ ਆਦਰਸ਼ ਨਗਰ, ਗੋਨਿਆਣਾ ਰੋਡ, ਬਠਿੰਡਾ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ¢ ਸਮਾਗਮ ਦੀ ਸ਼ੁਰੂਆਤ 'ਚ ਸ੍ਰੀ ਅਖੰਡ ਪਾਠ ਦੇ ਭੋਗ ਪਾਉਣ ਉਪਰੰਤ ਭਾਈ ਗੁਰਸੇਵਕ ਸਿੰਘ ਯੂ ਕੇ ਵਾਲਿਆਂ ਨੇ ਕੀਰਤਨ ਅਤੇ ਢਾਡੀ ਜਥੇ ਨੇ ਇਤਿਹਾਸਿਕ ਵਾਰਾਂ ਗਾਇਣ ਕਰਕੇ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਿਆ ਅਤੇ ਬਾਬਾ ਵਿਸ਼ਵਕਰਮਾ ਦੇ ਜੀਵਨ ਤੋਂ ਜਾਣੂ ਕਰਵਾਇਆ¢ ਵਿਸ਼ਵਕਰਮਾ ਭਵਨ ਐਂਡ ਟੈਕਨੀਕਲ ਸੁਸਾਇਟੀ ਦੇ ਚੇਅਰਮੈਨ ਦਰਸ਼ਨ ਸਿੰਘ ਬੁਡਲਾਡੇ ਵਾਲਾ ਅਤੇ ਪ੍ਰਧਾਨ ਰਜਿੰਦਰ ਸਿੰਘ ਖਾਲਸਾ, ਮਨਪ੍ਰੀਤ ਸਿੰਘ ਸੰਧੂ, ਗੁਰਬਖਸ਼ ਸਿੰਘ ਸੰਧੂ, ਗੁਰਤੇਜ ਸਿੰਘ ਤੇਜੀ, ਕਿ੍ਸ਼ਨ ਸਿੰਘ ਆਦਿ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ, ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਕਾਂਗਰਸ ਪਾਰਟੀ ਤੋਂ ਟਹਿਲ ਸਿੰਘ ਸੰਧੂ ਨੇ ਸ਼ਿਰਕਤ ਕਰਕੇ ਗੁਰੂ ਚਰਨਾਂ ਵਿਚ ਆਪਣੀ ਹਾਜ਼ਰੀ ਭਰੀ¢ ਇਸ ਮੌਕੇ ਖੂਨਦਾਨ ਕੈਂਪ ਵੀ ਲਗਾਇਆ ਗਿਆ¢ ਅੰਤ 'ਚ ਸਮੂਹ ਸੰਗਤਾਂ ਅਤੇ ਸਹਿਯੋਗੀ ਸੱਜਣਾਂ ਦਾ ਸੁਸਾਇਟੀ ਮੈਂਬਰਾਂ ਵਲੋਂ ਤਨ, ਮਨ, ਧਨ ਨਾਲ ਸੇਵਾ ਕਰਨ ਵਾਲਿਆਂ ਦਾ ਧੰਨਵਾਦ ਕੀਤਾ ਗਿਆ ¢ ਸਮਾਗਮ ਤੋਂ ਪਹਿਲਾ ਅੰਮਿ੍ਤ ਵੇਲੇ ਕਾਰਪੇਂਟਰ ਭਾਈਚਾਰੇ ਵਲੋਂ ਆਪਣੇ ਸੰਦਾਂ ਨੂੰ ਦੁੱਧ ਨਾਲ ਇਸ਼ਨਾਨ ਕਰਵਾਉਣ ਉਪਰੰਤ ਪੂਜਾ ਅਰਚਨਾ ਕੀਤੀ ਗਈ |
'ਕਿਰਤ ਦੇ ਦੇਵਤਾ' ਬਾਬਾ ਵਿਸ਼ਵਕਰਮਾ ਦਾ ਪੂਜਾ ਦਿਵਸ ਮਨਾਇਆ
ਹਥਿਆਰ, ਔਜ਼ਾਰ, ਮਸ਼ੀਨਾਂ ਆਦਿ ਦੀ ਬਣਤਰ ਕਲਾ ਬਾਬਾ ਵਿਸ਼ਵਕਰਮਾ ਦੀ ਦੇਣ-ਬੰਤ ਚੱਠਾ
ਰਾਮਾਂ ਮੰਡੀ, (ਤਰਸੇਮ ਸਿੰਗਲਾ)- ਅੱਜ ਸਥਾਨਕ ਗੁਰਦੁਆਰਾ ਬਾਬਾ ਵਿਸ਼ਵਕਰਮਾ ਜੀ ਵਿਖੇ ਰਾਮਾਂ ਮੰਡੀ ਅਤੇ ਰਾਮਾਂ ਪਿੰਡ ਦੀ ਰਾਮਗੜ੍ਹੀਆ ਬਰਾਦਰੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਵਕਰਮਾ ਦਿਵਸ ਮਨਾਇਆ ਗਿਆ¢ ਇਸ ਸਬੰਧ ਵਿਚ ਸ੍ਰੀ ਅਖੰਡ ਪਾਠ ਦਾ ਭੋਗ ਪਾਇਆ ਗਿਆ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਿਆ¢ ਸਮਾਗਮ ਦੌਰਾਨ ਰਾਗੀ ਭਾਈ ਕੁਲਦੀਪ ਸਿੰਘ ਬਹਿਮਣ ਵਾਲੇ ਦੇ ਜੱਥੇ ਨੇ ਬਾਬਾ ਵਿਸ਼ਵਕਰਮਾ ਦਾ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ¢ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਬੰਤ ਸਿੰਘ ਚੱਠਾ ਐਮ.ਸੀ. ਨੇ ਸੰਗਤਾਂ ਨੂੰ ਵਿਸ਼ਵਕਰਮਾ ਦਿਹਾੜੇ ਦੀ ਵਧਾਈ ਦਿੰਦੇ ਹੋਏ ਦੱਸਿਆ ਕਿ ਸਭ ਹਥਿਆਰਾਂ, ਅÏਜ਼ਾਰਾਂ, ਮਸ਼ੀਨਾਂ ਆਦਿ ਦੀ ਬਣਤਰ ਕਲਾ ਬਾਬਾ ਵਿਸ਼ਵਕਰਮਾ ਦੀ ਦੇਣ ਹੈ, ਇਸ ਲਈ ਉਨ੍ਹਾਂ ਨੂੰ 'ਕਿਰਤ ਦਾ ਦੇਵਤਾ' ਆਖਿਆ ਜਾਂਦਾ ਹੈ | ਵੱਡੇ-ਵੱਡੇ ਡੈਮ, ਮਿੱਲਾਂ, ਆਸਮਾਨ ਨੂੰ ਛੂੰਹਦੀਆਂ ਇਮਾਰਤਾਂ, ਰੇਲਵੇ ਲਾਈਨਾਂ ਦੇ ਵਿਛੇ ਜਾਲ, ਪਹਾੜਾਂ ਵਿੱਚ ਸੁਰੰਗਾਂ ਆਦਿ ਸਭ ਦੀ ਉਸਾਰੀ ਵਿਚ ਵਰਤੇ ਔਜ਼ਾਰ ਅਤੇ ਮਸ਼ੀਨਰੀ ਬਾਬਾ ਵਿਸ਼ਵਕਰਮਾ ਦੀ ਦਸਤਕਾਰੀ ਦੀ ਕਲਾ ਦੀ ਦੇਣ ਹਨ¢ ਸੰਸਾਰ ਦੇ ਸੱਤ ਅਜੂਬਿਆਂ ਦੇ ਨਿਰਮਾਣ ਵਿਚ ਬਾਬਾ ਵਿਸ਼ਵਕਰਮਾ ਦੁਆਰਾ ਦਰਸਾਈ ਭਵਨ ਨਿਰਮਾਣ ਕਲਾ ਝਲਕਦੀ ਹੈ¢ ਇਹ ਵੀ ਕਿਹਾ ਜਾਂਦਾ ਹੈ ਕਿ ਬਾਬਾ ਵਿਸ਼ਵਕਰਮਾ ਨੇ ਵਿਸ਼ਨੂੰ ਦਾ ਚੱਕਰ, ਜਗਨ ਨਾਥ ਦੀ ਮੂਰਤੀ, ਸ਼ਿਵਜੀ ਦਾ ਤਿ੍ਸ਼ੂਲ, ਕੁਬੇਰ ਦੇ ਹਥਿਆਰ, ਦੇਵੀਆਂ ਦੇ ਗਹਿਣੇ ਤਿਆਰ ਕਰਕੇ ਉਨ੍ਹਾਂ ਨੂੰ ਦਿੱਤੇ¢ ਅੱਜ ਵਿਗਿਆਨ ਦਾ ਯੁੱਗ ਹੈ, ਭਗਵਾਨ ਵਿਸ਼ਵਕਰਮਾ ਇਕ ਨੂਰੀ ਜੋਤ ਦੇ ਰੂਪ ਵਿਚ ਸੰਸਾਰ 'ਤੇ ਆਏ ਅਤੇ ਹੁਨਰ, ਕਲਾ ਤੇ ਵਿਗਿਆਨ ਨੂੰ ਵਿਕਸਿਤ ਕੀਤਾ¢ ਇਸ ਤੋਂ ਇਲਾਵਾ ਇਲਾਕੇ ਦੇ ਸਮੂਹ ਮਿਸਤਰੀ ਦੁਕਾਨਦਾਰਾਂ ਵਲੋਂ ਆਪਣੇ ਔਜ਼ਾਰਾਂ ਨੂੰ ਧੂਫ-ਬੱਤੀ ਕਰਕੇ ਬਾਬਾ ਵਿਸ਼ਵਕਰਮਾ ਅੱਗੇ ਅਰਦਾਸ ਕਰਕੇ ਆਪਣੇ ਕੰਮ ਦੀ ਸਫਲਤਾ ਲਈ ਜੋਦੜੀ ਕੀਤੀ ਗਈ ਅਤੇ ਫ਼ੋਟੋ ਨੂੰ ਮੱਥਾ ਟੇਕ ਕੇ ਗੁਣਗਾਨ ਕੀਤਾ ਗਿਆ¢ ਮਿਸਤਰੀਆਂ ਨੇ ਆਪਣੀਆਂ ਦੁਕਾਨਾਂ ਵੀ ਬੰਦ ਰੱਖੀਆਂ¢

Ad Position 22
No active advertisement
ਪਿਛਲੀ ਖ਼ਬਰ ਦੀਵਾਲੀ ਦੀ ਰਾਤ ਮੋਟਰਸਾਈਕਲਾਂ ਦੀ ਵਰਕਸ਼ਾਪ ਨੂੰ ਲੱਗੀ ਅੱਗ, ਲੱਖਾਂ ਦਾ ਨੁਕਸਾਨ <br/> ਅਗਲੀ ਖ਼ਬਰ ਦੀਵਾਲੀ ਦੀ ਰਾਤ ਕਬਾੜ ਦੇ ਗੋਦਾਮ 'ਚ ਭਿਆਨਕ ਅੱਗ, ਲੱਖਾਂ ਦਾ ਨੁਕਸਾਨ <br/>
Ad Position 24