18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਤੰਬਾਕੂ ਮੁਕਤ ਮਾਹੌਲ ਨਾਲ ਬਣ ਸਕਦਾ ਹੈ ਤੰਦਰੁਸਤ ਸਮਾਜ-ਡਾ: ਧੀਰਾ ਗੁਪਤਾ ਆਸ਼ਾ ਵਰਕਰਾਂ ਨੂੰ ਤੰਬਾਕੂ ਮੁਕਤ ਯੂਥ ਮੁਹਿੰਮ ਬਾਰੇ ਕੀਤਾ ਜਾਗਰੂਕ <br/>

Ad Position 21
No active advertisement
ਆਸ਼ਾ ਵਰਕਰਾਂ ਨੂੰ ਸੰਬੋਧਨ ਕਰਦੇ ਐਸ. ਐਮ. ਓ. ਡਾ: ਧੀਰਾ ਗੁਪਤਾ | ਤਸਵੀਰ: ਲਛਮਣ ਦਾਸ ਗਰਗ <br/> 23-10-2025
ਗੋਨਿਆਣਾ, 22 ਅਕਤੂਬਰ (ਲਛਮਣ ਦਾਸ ਗਰਗ)-ਸਿਹਤ ਮੰਤਰੀ ਪੰਜਾਬ ਡਾ: ਬਲਵੀਰ ਸਿੰਘ ਅਤੇ ਸਿਵਲ ਸਰਜਨ ਬਠਿੰਡਾ ਡਾ: ਤਪਿੰਦਰਜੋਤ ਦੀਆਂ ਹਦਾਇਤਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ: ਧੀਰਾ ਗੁਪਤਾ ਦੀ ਅਗਵਾਈ ਹੇਠ ਬਲਾਕ ਗੋਨਿਆਣਾ ਵਿਚ ਤੰਬਾਕੂ ਮੁਕਤ ਯੂਥ ਮੁਹਿੰਮ ਸਫ਼ਲਤਾ ਨਾਲ ਚੱਲ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਾਕ ਐਜੂਕੇਟਰ ਮਹੇਸ਼ ਸ਼ਰਮਾ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਜਿੱਥੇ ਤੰਬਾਕੂ ਦੀ ਵਿਕਰੀ ਕਰਨ ਵਾਲੇ ਦੁਕਾਨਦਾਰਾਂ ਨੂੰ ਪ੍ਰੇਰਿਤ ਕਰਕੇ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਲਈ ਹਦਾਇਤਾਂ ਦਿੱਤੀਆਂ ਜਾ ਰਹੀਆਂ ਹਨ, ਉੱਥੇ ਹੀ ਆਮ ਲੋਕਾਂ ਖਾਸਕਰ ਨੌਜਵਾਨਾਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ | ਇਸ ਮੌਕੇ ਆਸ਼ਾ ਵਰਕਰਾਂ ਦੀ ਰੱਖੀ ਗਈ ਮੀਟਿੰਗ ਨੂੰ ਸੰਬੋਧਿਤ ਕਰਦਿਆਂ ਐਸ. ਐਮ. ਓ. ਡਾ: ਗੁਪਤਾ ਨੇ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਮਕਸਦ ਤੰਬਾਕੂ ਮੁਕਤ ਮਾਹੌਲ ਦੀ ਸਿਰਜਨਾ ਕਰਵਾਉਣਾ ਹੈ, ਤਾਂ ਜੋ ਤੰਦਰੁਸਤ ਸਮਾਜ ਦਾ ਨਿਰਮਾਣ ਕੀਤਾ ਜਾ ਸਕੇ | ਉਨ੍ਹਾਂ ਨੇ ਆਸ਼ਾ ਵਰਕਰਾਂ ਨੂੰ ਕਿਹਾ ਕਿ ਉਹ ਘਰ-ਘਰ ਇਹ ਸੁਨੇਹਾ ਪਹੁੰਚਾਉਣ ਕਿ ਸਿਗਰਟਨੋਸ਼ੀ ਮਾਨਸਿਕ ਦੇ ਨਾਲ-ਨਾਲ ਸਰੀਰਕ ਸਿਹਤ 'ਤੇ ਮਾੜਾ ਪ੍ਰਭਾਵ ਪਾਉਂਦੀ ਹੈ | ਇਹ ਦਿਲ ਦੀਆਂ ਬਿਮਾਰੀਆਂ ਦਾ ਕਾਰਨ ਬਣਦੀ ਹੈ | ਇਸ ਤੋਂ ਇਲਾਵਾ ਇਸ ਨਾਲ ਕੈਂਸਰ ਜਾਂ ਫੇਫੜਿਆਂ ਦੀ ਬਿਮਾਰੀ ਵੀ ਹੋ ਸਕਦੀ ਹੈ | ਇਸ ਮੌਕੇ ਛਾਤੀ ਰੋਗ ਮਾਹਿਰ ਡਾ: ਕਮਲਦੀਪ ਗਰਗ ਨੇ ਕਿਹਾ ਕਿ ਸਿਗਰਟਨੋਸ਼ੀ ਅਤੇ ਤੰਬਾਕੂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਦੇ ਹੋਏ ਵੀ ਕਿਸੇ ਨਾ ਕਿਸੇ ਰੂਪ ਵਿਚ ਤੰਬਾਕੂ ਦੀ ਵਰਤੋਂ ਹੋ ਰਹੀ ਹੈ | ਜਿਹੜੀ ਵਰਤੋਂ ਕਰਨ ਵਾਲੇ ਤੋਂ ਇਲਾਵਾ ਉਸ ਦੇ ਸੰਪਰਕ ਵਿਚ ਆਉਣ ਵਾਲਿਆਂ ਲਈ ਵੀ ਘਾਤਕ ਹੈ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸਿਹਤ ਸੁਪਰਵਾਈਜ਼ਰ ਪਵਨ ਕਿ੍ਸ਼ਨ ਕੁਮਾਰ, ਰੂਪ ਸਿੰਘ, ਕੇਵਲ ਸਿੰਘ, ਬੀ. ਐਸ. ਏ. ਬਲਜਿੰਦਰਜੀਤ ਸਿੰਘ, ਮਪਹਵ ਹਰਪ੍ਰੀਤ ਸਿੰਘ, ਗੁਰਮੀਤ ਸਿੰਘ, ਬੇਅੰਤ ਸਿੰਘ, ਹਰਕਰਨ ਸਿੰਘ ਅਤੇ ਰਾਮ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜਗਰੂਪ ਸਿੰਘ ਢੱਡੇ ਦੇ ਦਿਹਾਂਤ 'ਤੇ ਸਾਬਕਾ ਕੈਬਨਿਟ ਮੰਤਰੀ ਸੇਖੋਂ ਵਲੋਂ ਦੁੱਖ ਦਾ ਪ੍ਰਗਟਾਵਾ <br/> ਅਗਲੀ ਖ਼ਬਰ ਸਰਕਾਰੀ ਸਕੂਲ ਗੋਬਿੰਦਪੁਰਾ ਦੇ ਵਿਦਿਆਰਥੀਆਂ ਵਲੋਂ ਵਿੱਦਿਅਕ ਟੂਰ <br/>
Ad Position 24