18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਸੇਂਟ ਸਟੀਫਨ ਇੰਟਰਨੈਸ਼ਨਲ ਸਕੂਲ ਚਾਉਕੇ ਵਿਖੇ ਦੀਵਾਲੀ ਨੂੰ ਸਮਰਪਿਤ ਬੱਚਿਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ <br/>

Ad Position 21
No active advertisement
ਸੇਂਟ ਸਟੀਫਨ ਇੰਟਰਨੈਸ਼ਨਲ ਸਕੂਲ ਚਾਉਕੇ ਵਿਖੇ ਦੀਵਾਲੀ ਨੂੰ ਸਮਰਪਿਤ ਪ੍ਰੋਗਰਾਮ ਦÏਰਾਨ ਸਕੂਲ ਦੇ ਸਟਾਫ਼ ਮੈਂਬਰਾਂ ਨੂੰ ਸਨਮਾਨਿਤ ਕਰਨ ਸਮੇਂ ਮੈਨੇਜਮੈਂਟ¢ ਅਜੀਤ ਤਸਵੀਰ <br/> 23-10-2025
ਚਾਉਕੇ, 22 ਅਕਤੂਬਰ (ਮਨਜੀਤ ਸਿੰਘ ਘੜੈਲੀ)- ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੇਂਟ ਸਟੀਫਨ ਇੰਟਰਨੈਸ਼ਨਲ ਸਕੂਲ ਚਾਉਕੇ ਵਿਖੇ ਦੀਵਾਲੀ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ ਗਿਆ¢ ਇਸ ਮੌਕੇ ਅਧਿਆਪਕਾਂ ਨੇ ਬੱਚਿਆਂ ਨੂੰ ਜਾਣਕਾਰੀ ਦਿੰਦੇ ਦੱਸਿਆ ਕਿ ਦੀਵਾਲੀ ਦਾ ਤਿਉਹਾਰ ਸਿੱਖ ਅਤੇ ਹਿੰਦੂ ਧਰਮ 'ਚ ਵਿਸ਼ੇਸ਼ ਮਹੱਤਵ ਰੱਖਦਾ ਹੈ¢ ਇਸ ਮੌਕੇ ਪਿੰ੍ਰਸੀਪਲ ਮੈਡਮ ਨੇ ਵੀ ਦੀਵਾਲੀ ਦੇ ਤਿਉਹਾਰ ਦੀ ਇਤਿਹਾਸਕ ਮਹੱਤਤਾ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ¢ ਇਸ ਮੌਕੇ ਸਕੂਲ 'ਚ ਦੀਵਾਲੀ ਸਜਾਵਟ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਨਰਸਰੀ ਤੋਂ ਦੂਜੀ ਜਮਾਤ ਤੱਕ ਦੇ ਬੱਚਿਆਂ ਵਲੋਂ ਦੀਵਾ ਤੇ ਕੈਂਡਲ ਡੈਕੋਰੇਸ਼ਨ ਮੁਕਾਬਲੇ 'ਚ ਭਾਗ ਲਿਆ, ਤੀਜੀ ਅਤੇ ਚÏਥੀ ਜਮਾਤ ਦੇ ਬੱਚਿਆਂ ਲਈ ਥਾਲੀ ਡੈਕੋਰੇਸ਼ਨ ਮੁਕਾਬਲਾ ਕਰਵਾਇਆ ਗਿਆ ਅਤੇ ਪੰਜਵੀਂ ਤੋਂ ਲੈ ਕੇ ਦਸਵੀਂ ਜਮਾਤ ਤੱਕ ਦੇ ਬੱਚਿਆਂ ਲਈ ਹਾਊਸ ਵਾਈਜ਼ ਰੰਗੋਲੀ ਮੁਕਾਬਲਾ ਕਰਵਾਇਆ ਗਿਆ¢ ਰੰਗੋਲੀ ਮੁਕਾਬਲੇ ਚ ਬੱਚਿਆਂ ਵਲੋਂ ਉਤਸ਼ਾਹ ਨਾਲ ਸੋਹਣੀਆਂ ਰੰਗੋਲੀਆਂ ਬਣਾਈਆਂ ਗਈਆਂ¢ ਬੱਚਿਆਂ ਵਲੋਂ ਆਪਣੀਆਂ ਜਮਾਤਾਂ ਵੀ ਸਜਾਈਆਂ ਗਈਆਂ¢ਦੀਵਾਲੀ ਦੇ ਤਿਉਹਾਰ ਨੂੰ ਸਮਰਪਿਤ ਸਮਾਗਮ ਦÏਰਾਨ ਮੈਨੇਜਮੈਂਟ ਵਲੋਂ ਅਧਿਆਪਕਾਂ, ਡਰਾਈਵਰਾਂ ਤੇ ਆਂਟੀਜ ਨੂੰ ਤੋਹਫ਼ੇ ਤੇ ਮਠਿਆਈਆਂ ਦੇ ਕੇ ਦੀਵਾਲੀ ਦੀਆਂ ਮੁਬਾਰਕਾਂ ਦਿੱਤੀਆਂ ਗਈਆਂ¢ ਇਸ ਮÏਕੇ ਮੈਨੇਜਮੈਂਟ ਕਮੇਟੀ ਡਾਇਰੈਕਟਰ ਮਨਦੀਪ ਸਿੰਘ ਮਾਨ, ਚੇਅਰਪਰਸਨ ਮੈਡਮ ਕਿਰਨਦੀਪ ਕÏਰ ਅਤੇ ਬਲਵਿੰਦਰ ਸਿੰਘ ਆਦਿ ਮੌਜੂਦ ਸਨ¢

Ad Position 22
No active advertisement
ਪਿਛਲੀ ਖ਼ਬਰ ਬਾਬਾ ਬਿ੍ਜ ਲਾਲ ਦੀ ਯਾਦ ਵਿਚ ਲਗਾਇਆ ਖ਼ੂਨਦਾਨ ਕੈਂਪ <br/> ਅਗਲੀ ਖ਼ਬਰ ਪੰਜਾਬੀ ਯੂਨੀ: ਨੇਬਰਹੁੱਡ ਕੈਂਪਸ ਵਿਖੇ ਵਿਦਿਆਰਥੀਆਂ ਨੂੰ ਉੱਚ ਨੌਕਰੀਆਂ ਦੇ ਕਾਬਿਲ ਬਣਾਇਆ ਜਾਵੇਗਾ-ਡਾ. ਨੀਤਿਕਾ <b...
Ad Position 24