18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

'ਬੰਦੀ ਛੋੜ ਦਿਵਸ' ਨੂੰ ਸਮਰਪਿਤ ਸਰਕਾਰੀ ਹਸਪਤਾਲ 'ਚ ਦਾਖ਼ਲ ਮਰੀਜ਼ਾਂ ਨੂੰ ਫ਼ਲ ਅਤੇ ਲੰਗਰ ਵਰਤਾਇਆ <br/>

Ad Position 21
No active advertisement
ਗੁਰਦੁਆਰਾ ਕਮੇਟੀ ਦੇ ਮੈਂਬਰ ਬੰਦੀ ਛੋੜ ਦਿਵਸ ਅਤੇ ਦੀਵਾਲੀ ਦੇ ਸ਼ੁਭ ਮੌਕੇ ਮਰੀਜ਼ਾਂ ਨੂੰ ਫ਼ਲ ਅਤੇ ਲੰਗਰ ਵਰਤਾਉਣ ਦੀ ਸੇਵਾ ਕਰਦੇ ਹੋਏ | ਤਸਵੀਰ: ਲਵਲੀ <br/> 23-10-2025
ਬਠਿੰਡਾ, 22 ਅਕਤੂਬਰ (ਅਵਤਾਰ ਸਿੰਘ ਕੈਂਥ)-ਸਥਾਨਕ ਗੁਰਦੁਆਰਾ ਸ਼ਹੀਦ ਭਾਈ ਮਤੀ ਦਾਸ ਨਗਰ ਦੀ ਪ੍ਰਬੰਧਕ ਕਮੇਟੀ ਅਤੇ ਸ੍ਰੀ ਗੁਰੂ ਅਮਰਦਾਸ ਸੰਸਥਾ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 2003 ਤੋਂ ਲੰਗਰ ਵਰਤਾਉਣ ਦੀ ਨਿਰੰਤਰ ਸੇਵਾ ਜੋ ਪਿਛਲੇ 23 ਕੁ ਸਾਲਾਂ ਤੋਂ ਸ਼ਹੀਦ ਭਾਈ ਮਨੀ ਸਿੰਘ ਸਿਵਲ ਹਸਪਤਾਲ ਵਿਖੇ ਮਰੀਜ਼ਾਂ ਲਈ ਲੰਗਰ ਦੀ ਸੇਵਾ ਕਰ ਰਹੀ ਹੈ | ਸੰਸਥਾ ਵਲੋਂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ 'ਬੰਦੀ ਛੋਡ ਦਿਵਸ' ਨੂੰ ਸਮਰਪਿਤ ਸ਼ਹੀਦ ਭਾਈ ਮਨੀ ਸਿੰਘ ਸਿਵਲ ਹਸਪਤਾਲ ਅਤੇ ਚਿਲਡਰਨ ਹਸਪਤਾਲ ਬਠਿੰਡਾ ਵਿਖੇ ਮਰੀਜ਼ਾਂ ਅਤੇ ਮਰੀਜਾਂ ਦੇ ਵਾਰਿਸਾਂ ਨੂੰ ਫਰੂਟ, ਗੁਰੂ ਕਾ ਲੰਗਰ, ਦਲੀਆ ਵਰਤਾਉਣ ਦੀ ਸੇਵਾ ਕੀਤੀ | ਇਸ ਮÏਕੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸੂਬੇਦਾਰ ਜਗਰਾਜ ਸਿੰਘ, ਸਰਪ੍ਰਸਤ ਆਤਮਾ ਸਿੰਘ ਚਹਿਲ ਅਤੇ ਸਕੱਤਰ ਬਿਕਰਮ ਸਿੰਘ ਧਿੰਗੜ ਨੇ ਸਮੂਹ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਿੰਨ੍ਹਾਂ ਦਾਨੀ ਸੱਜਣਾਂ ਦੀ ਬਦੌਲਤ ਇਹ ਲੰਗਰ ਦੀ ਸੇਵਾ ਨਿਰੰਤਰ ਬਹੁਤ ਹੀ ਤਨਦੇਹੀ ਨਾਲ ਨਿੱਤਾਂ ਪ੍ਰਤੀ ਸੇਵਾ ਕਰਕੇ ਲੋੜਵੰਦਾਂ ਦੀ ਸਹਾਇਤਾ ਕਰ ਰਹੇ ਹਨ, ਉਨ੍ਹਾਂ ਨੇ ਖਾਸ ਕਰਕੇ ਬੀਬੀਆਂ ਦਾ ਧੰਨਵਾਦ ਕੀਤਾ, ਜਿਨ੍ਹਾਂ ਵਲੋਂ ਨਿੱਤ ਪ੍ਰਤੀ ਦਿਨ ਲੰਗਰ ਬਣਾਉਣ ਕਾਰਨ ਇਹ ਸੇਵਾ ਨਿਰਵਿਘਨ ਚੱਲ ਰਹੀ ਹੈ | ਉਨ੍ਹਾਂ ਨੇ ਇਹ ਵੀ ਦੱਸਿਆ ਕਿ ਸੰਸਥਾ ਵਲੋਂ ਸਿਵਲ ਹਸਪਤਾਲ ਵਿਖੇ ਬਣੀ 'ਰੈਡ ਕਰਾਸ ਜਗਤ ਪ੍ਰਕਾਸ਼ ਸਰਾਂ' ਦੀ ਸੇਵਾ ਸੰਭਾਲ ਵੀ ਕੀਤੀ ਜਾਂਦੀ ਹੈ, ਜਿੱਥੇ ਮਰੀਜ਼ਾਂ ਦੇ ਵਾਰਿਸਾਂ ਲਈ ਠਹਿਰਣ ਅਤੇ ਬਿਸਤਰੇ ਆਦਿ ਦਿੱਤੇ ਜਾਂਦੇ ਤਾਂ ਕਿ ਉਹ ਦਿਨ ਅਤੇ ਰਾਤ ਸਮੇਂ ਆਰਾਮ ਕਰ ਸਕਣ | ਇਸ ਮੌਕੇ ਗੁਰਦੁਆਰਾ ਕਮੇਟੀ ਮੈਂਬਰਾਂ ਸੁਖਦੇਵ ਸਿੰਘ ਮਾਹੀਨੰਗਲ, ਜਗਰੂਪ ਸਿੰਘ ਭੁੱਲਰ, ਗੁਰਜੰਟ ਸਿੰਘ ਬਰਾੜ, ਜਸਪਾਲ ਸਿੰਘ ਪਾਲੀ, ਖੁਸ਼ਪ੍ਰੀਤ ਸਿੰਘ ਵਕੀਲ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਨਿਰਮਲ ਡੇਰਾ ਖ਼ੂਹਾਂ ਵਾਲਾ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ <br/> ਅਗਲੀ ਖ਼ਬਰ ਮਠਾੜੂ ਮਕੈਨੀਕਲ ਵਰਕਸ ਵਲੋਂ ਕਾਮਿਆਂ ਨਾਲ ਖੁਸ਼ੀ ਦੇ ਪਲ ਸਾਂਝੇ <br/>
Ad Position 24