18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਬੰਦੀ ਛੋੜ ਦਿਵਸ ਅਤੇ ਦੀਵਾਲੀ ਦਾ ਤਿਉਹਾਰ ਮਨਾਇਆ <br/>

Ad Position 21
No active advertisement
ਹਜ਼ੂਰੀ ਰਾਗੀ ਪਵਿੱਤਰ ਸਿੰਘ ਨਾਹਰਾ ਸ਼ਬਦ ਗਾਇਣ ਕਰਦੇ ਹੋਏ | (ਸੱਜੇ) ਗੁਰਦੁਆਰਾ ਸਾਹਿਬ ਵਿਖੇ ਸੰਗਤਾਂ ਦੀਪ ਮਾਲਾ ਕਰਦੀਆਂ ਹੋਈਆਂ | ਤਸਵੀਰਾਂ: ਲਵਲੀ <br/> 23-10-2025
ਬਠਿੰਡਾ, 22 ਅਕਤੂਬਰ (ਅਵਤਾਰ ਸਿੰਘ ਕੈਂਥ)-ਬੰਦੀ ਛੋੜ ਦਿਵਸ ਅਤੇ ਦੀਵਾਲੀ ਦਾ ਤਿਉਹਾਰ ਦੇ ਸਬੰਧ 'ਚ ਗੁਰਦੁਆਰਾ ਸਾਹਿਬ ਸ਼ਹੀਦ ਭਾਈ ਮਤੀਦਾਸ ਨਗਰ ਗੁਰਦੁਆਰਾ ਸਾਹਿਬ ਵਿਖੇ ਆਸ ਪਾਸ ਦੀਆਂ ਕਾਲੋਨੀਆਂ ਨਛੱਤਰ ਨਗਰ, ਜੋਗਾ ਨਗਰ, ਸਿਲਵਰ ਸਿਟੀ ਕਾਲੋਨੀ ਅਤੇ ਭਾਈ ਮਤੀ ਦਾਸ ਇਲਾਕਾ ਨਿਵਾਸੀਆਂ ਦੀਆਂ ਸੰਗਤਾਂ ਨੇ ਭਾਰੀ ਗਿਣਤੀ ਨਤਮਸਤਕ ਹੋ ਕੇ ਸ਼ਾਮ ਦੇ ਸਮੇਂ ਕੀਰਤਨ ਦੀਵਾਨ ਸਜਾਇਆ ਗਿਆ¢ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਾਲਕੀ ਅਤੇ ਦਰਬਾਰ ਹਾਲ ਨੂੰ ਬਹੁਤ ਹੀ ਖੂਬਸੂਰਤ ਢੰਗ ਨਾਲ ਸਜਾਇਆ ਗਿਆ ਸੀ¢ ਹਜ਼ੂਰੀ ਰਾਗੀ ਭਾਈ ਪਵਿੱਤਰ ਸਿੰਘ ਨਾਹਰਾ, ਤਬਲਾ ਵਾਦਕ ਗੁਰਵੰਤ ਸਿੰਘ ਦੇ ਜਥੇ ਵਲੋਂ ਸ਼ਬਦ ਕੀਰਤਨ ਗਾਇਣ ਕੀਤਾ ਗਿਆ¢ ਮੁੱਖ ਗ੍ਰੰਥੀ ਨਵਜੋਤ ਸਿੰਘ ਗੁਲਾਬਗੜ੍ਹ ਵਲੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ | ਮੁਹੱਲਾ ਨਿਵਾਸੀ ਸੰਗਤਾਂ ਵਲੋਂ ਦੀਪ ਮਾਲਾ ਕਰਕੇ ਆਪਣੀ ਸ਼ਰਧਾ ਮੁਤਾਬਕ ਫਲ, ਮਿਠਾਈ ਆਦਿ ਭੇਂਟ ਕੀਤੇ ਗਏ, ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ ਸੰਗਤਾਂ 'ਚ ਗੁਰਦੁਆਰਾ ਪ੍ਰਬੰਧਕ ਕਮੇਟੀ ਅਹੁਦੇਦਾਰਾਂ ਮੁੱਖ ਸੇਵਾਦਾਰ ਸੂਬੇਦਾਰ ਜਗਰਾਜ ਸਿੰਘ, ਜਨਰਲ ਸਕੱਤਰ ਬਿਕਰਮ ਸਿੰਘ ਧਿੰਗੜ, ਸਰਪ੍ਰਸਤ ਆਤਮਾ ਸਿੰਘ ਚਹਿਲ, ਮੈਂਬਰਾਂ ਸੁਖਦੇਵ ਸਿੰਘ ਮਾਹੀਨੰਗਲ, ਜਗਰੂਪ ਸਿੰਘ ਭੁੱਲਰ, ਗੁਰਜੰਟ ਸਿੰਘ ਬਰਾੜ, ਜਸਪਾਲ ਸਿੰਘ ਪਾਲੀ, ਖੁਸ਼ਪ੍ਰੀਤ ਸਿੰਘ ਵਕੀਲ, ਨਾਇਬ ਸਿੰਘ ਲਾਲੇਆਣਾ ਆਦਿ ਇਲਾਕੇ ਦੀਆਂ ਸਖ਼ਸ਼ੀਅਤਾਂ ਨੇ ਸ਼ਿਰਕਤ ਕਰਕੇ ਸੇਵਾ ਭਾਵਨਾ ਨਾਲ ਹੱਥੀਂ ਸੇਵਾ ਕੀਤੀ |

Ad Position 22
No active advertisement
ਪਿਛਲੀ ਖ਼ਬਰ ਮਾਮਲਾ ਪਰਾਲੀ ਨੂੰ ਅੱਗ ਲਗਾਉਣ ਦਾ ...ਜਦੋਂ ਭੈਣੀਬਾਘਾ ਦੇ ਕਿਸਾਨਾਂ ਨੇ ਅਧਿਕਾਰੀਆਂ ਤੇ ਪੁਲਿਸ ਕਰਮਚਾਰੀਆਂ ਨੂੰ ਬੰਦ... ਅਗਲੀ ਖ਼ਬਰ ਬਲਾਕ ਪੱਧਰੀ ਪ੍ਰਾਇਮਰੀ ਖੇਡਾਂ ਦੌਰਾਨ ਨੰਨ੍ਹੇ-ਮੁੰਨੇ ਖਿਡਾਰੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ ਬੀ ਪੀ ਈ ਓ ਭਗਤਾ ਨੇ ਕੀਤੀ...
Ad Position 24