11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ <br/>

Ad Position 21
No active advertisement
ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮÏਕੇ ਗੁਰਦੁਆਰਾ ਸ੍ਰੀ ਸਿੰਘ ਸਭਾ ਰਾਮਾਂ ਮੰਡੀ ਵਿਖੇ ਮੱਥਾ ਟੇਕਦੀਆਂ ਹੋਈਆਂ ਸੰਗਤਾਂ | (ਸੱਜੇ) ਲੰਗਰ ਛਕਦੇ ਹੋਏ ਸ਼ਰਧਾਲੂ | ਤਸਵੀਰਾਂ : ਤਰਸੇਮ ਸਿੰਗਲਾ <br/> 06-11-2025
ਰਾਮਾ ਮੰਡੀ, 5 ਨਵੰਬਰ (ਗੁਰਪ੍ਰੀਤ ਸਿੰਘ ਅਰੋੜਾ, ਤਰਸੇਮ ਸਿੰਗਲਾ)-ਸ਼ਹਿਰ ਤੇ ਗੁਰਦੁਆਰਾ ਸ੍ਰੀ ਸਿੰਘ ਸਭਾ ਵਿਖੇ ਪਹਿਲੀ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ¢ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਰਾਗੀ ਭਾਈ ਕੁਲਦੀਪ ਸਿੰਘ ਦੇ ਜਥੇ ਵਲੋਂ ਕਥਾ ਕੀਰਤਨ ਤੋਂ ਇਲਾਵਾ ਪਹਿਲੀ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ¢ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਦੀਦਾਰ ਸਿੰਘ ਮੱਕੜ ਨੇ ਸੰਗਤਾਂ ਨੂੰ ਗੁਰਪੁਰਬ ਦੀ ਵਧਾਈ ਦਿੱਤੀ¢ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਕਰਮਜੀਤ ਸਿੰਘ ਵੱਲੋਂ ਸਰਬਤ ਦੇ ਭਲੇ ਲਈ ਅਰਦਾਸ ਕੀਤੀ ਗਈ¢ ਉਸ ਤੋਂ ਉਪਰੰਤ ਗੁਰੂ ਕਾ ਅਟੁੱਟ ਲੰਗਰ ਵਰਤਾਇਆ ਗਿਆ¢ ਇਸ ਮÏਕੇ ਇਵਨੀਤ ਸਿੰਘ ਮਿੰਕੂ ਅਸੀਜਾ, ਕੁਲਵਿੰਦਰ ਪਾਲ ਸਿੰਘ ਕੇਪੀ ਅਸੀਜਾ, ਮਿਲਨ ਮੱਕੜ, ਗੁਰਿੰਦਰ ਸਿੰਘ ਮੱਕੜ, ਅਮਰਜੀਤ ਸਿੰਘ ਅਸੀਜਾ, ਹਰਨੇਕ ਸਿੰਘ ਮੱਕੜ, ਬਲਵੀਰ ਸਿੰਘ ਮੱਕੜ, ਭਰਪੂਰ ਸਿੰਘ ਸਿੱਧੂ, ਬਲਜੀਤ ਸਿੰਘ ਬਰਾੜ, ਦਰਸ਼ਨ ਸਿੰਘ ਸਿੱਧੂ, ਧਰਮ ਸਿੰਘ ਪੁਨਿਆਣੀ, ਸੁਰਿੰਦਰ ਸਿੰਘ ਪੁਨਿਆਣੀ, ਅਮਰੀਕ ਸਿੰਘ ਘੁਲਿਆਣੀ, ਸੋਮਾ ਸਿੰਘ ਟੇਲਰ ਆਦਿ ਤੋਂ ਇਲਾਵਾ ਵੱਡੀ ਗਣਤੀ ਵਿਚ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਐਸ.ਡੀ.ਐਮ. ਬੇਅੰਤ ਸਿੰਘ ਸਿੱਧੂ ਨੇ ਠੱਠੀ ਭਾਈ ਦੇ ਕਿਸਾਨਾਂ ਨੂੰ ਕੀਤਾ ਪਰਾਲੀ ਨਾ ਸਾੜਨ ਬਾਰੇ ਜਾਗਰੂਕ ਅਗਲੀ ਖ਼ਬਰ ਸੰਗਤ ਬਲਾਕ ਦੇ ਵੱਖ-ਵੱਖ ਪਿੰਡਾਂ ਵਿਚ ਪ੍ਰਕਾਸ਼ ਪੁਰਬ ਮਨਾਇਆ
Ad Position 24