21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਆਕਸਫੋਰਡ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ <br/>

Ad Position 21
No active advertisement
ਅਜੀਤ ਡੈਸਕ 07-11-2025

ਭਗਤਾ ਭਾਈਕਾ, 6 ਨਵੰਬਰ (ਸੁਖਪਾਲ ਸਿੰਘ ਸੋਨੀ)-'ਦ ਆਕਸਫੋਰਡ ਸਕੂਲ ਆਫ਼ ਐਜ਼ੂਕੇਸ਼ਨ, ਭਗਤਾ ਭਾਈਕਾ' ਇਲਾਕੇ ਦੀ ਇਕ ਅਜਿਹੀ ਮਾਣਮੱਤੀ ਸੰਸਥਾ ਹੈ, ਜਿਸ ਵਿਚ ਹਰ ਵਿਸ਼ੇਸ ਦਿਵਸ ਨੂੰ ਬੜੇ ਵਿਲੱਖਣ ਢੰਗ ਨਾਲ ਮਨਾਇਆ ਜਾਂਦਾ ਹੈ | ਸੰਸਥਾ ਵਿਚ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਅਵਤਾਰ ਪੁਰਬ ਬੜੀ ਸ਼ਰਧਾ ਨਾਲ ਮਨਾਇਆ ਗਿਆ | ਇਸ ਪ੍ਰੋਗਰਾਮ ਦਾ ਆਗਮਨ ਸ਼ਬਦ ਗਾਇਨ ਨਾਲ ਹੋਇਆ | ਸਕੂਲ ਵਿਚ ਪ੍ਰਕਾਸ਼ ਉਤਸਵ ਨੂੰ ਸਮਰਪਿਤ ਇੰਟਰ-ਹਾਊਸ ਸ਼ਬਦ ਗਾਇਨ ਮੁਕਾਬਲੇ ਕਰਵਾਏ ਗਏ | ਨੰਨ੍ਹੇ-ਮੁੰਨ੍ਹੇ ਬੱਚਿਆ ਵਲੋਂ 'ਸੁੱਖ ਤੇਰਾ ਦਿੱਤਾ ਲਹੀਐ' ਸ਼ਬਦ ਗਾ ਕੇ ਗੁਰੂ ਸਾਹਿਬ ਜੀ ਨੂੰ ਯਾਦ ਕੀਤਾ | ਵਿਦਿਆਰਥੀਆਂ ਵਲੋਂ ਪੇਸ਼ ਕੀਤੀ ਗਈ ਕਵੀਸ਼ਰੀ ਸਮੇਂ ਸਾਰੇ ਵਿਦਿਆਰਥੀ ਸਾਧ-ਸੰਗਤ ਦਾ ਰੂਪ ਨਜ਼ਰ ਆਏ | ਗੁਰੂ ਜੀ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਉੱਤੇ ਆਪਣੇ ਵਿਚਾਰ ਸਾਂਝੇ ਕੀਤੇ | ਇਸ ਤੋਂ ਬਾਅਦ ਦਸਵੀਂ ਜਮਾਤ ਦੇ ਵਿਦਿਆਰਥੀ ਰਾਜਵਿੰਦਰ ਸਿੰਘ, ਪੰਜਵੀਂ ਜਮਾਤ ਦੀ ਵਿਦਿਆਰਥਣ ਨਿਮਰਤ ਅਤੇ ਪਹਿਲੀ ਜਮਾਤ ਦੀ ਵਿਦਿਆਰਥਣ ਸਿਮਰਤ ਨੇ ਆਪਣੀ ਕਵਿਤਾ 'ਭੈਣ ਨਾਨਕੀ ਨੂੰ ਦੱਸੀਏ' ਪੇਸ਼ ਕੀਤੀ | ਇਸ ਸਮੇਂ ਵਿਦਿਆਰਥੀਆਂ ਵਲੋਂ ਜੁਪਜੀ ਸਾਹਿਬ ਦੇ ਪਾਠ ਵੀ ਕੀਤੇ ਗਏ | ਸਕੂਲ ਦੇ ਪਿ੍ੰਸੀਪਲ ਰੂਪ ਲਾਲ ਬਾਂਸਲ ਨੇ ਬੋਲਦੇ ਹੋਏ ਵਿਦਿਆਰਥੀਆਂ ਨੂੰ ਗੁਰੂ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਧਾਰਨ 'ਤੇ ਵਿਸ਼ੇਸ ਜ਼ੋਰ ਦਿੱਤਾ | ਉਨ੍ਹਾਂ ਨੇ ਗੁਰੂ ਜੀ ਨੂੰ ਸਾਂਝੀਵਾਲਤਾ ਦੇ ਪ੍ਰਤੀਕ ਦੱਸਦੇ ਹੋਏ ਵਿਦਿਆਰਥੀਆਂ ਨੂੰ ਉੱਚਾ ਅਤੇ ਸੁੱਚਾ ਜੀਵਨ ਬਤੀਤ ਕਰਨ ਦੀ ਪ੍ਰੇਰਨਾ ਦਿੱਤੀ | ਸਕੂਲ ਦੀ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਮੈਂਬਰ ਹਰਦੇਵ ਸਿੰਘ ਬਰਾੜ (ਸਾਬਕਾ ਚੇਅਰਮੈਨ), ਹਰਗੁਰਪ੍ਰੀਤ ਸਿੰਘ ਗਗਨ ਬਰਾੜ (ਚੇਅਰਮੈਨ), ਗੁਰਮੀਤ ਸਿੰਘ ਗਿੱਲ (ਪ੍ਰਧਾਨ), ਪਰਮਪਾਲ ਸਿੰਘ 'ਸ਼ੈਰੀ ਢਿੱਲੋਂ' (ਵਾਈਸ ਚੇਅਰਮੈਨ), ਗੁਰਮੀਤ ਸਿੰਘ ਸਰਪੰਚ (ਵਿੱਤ-ਸਕੱਤਰ) ਅਤੇ ਕੁਆਰਡੀਨੇਟਰਜ਼ ਨੇ ਵੀ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਵਤਾਰ ਪੁਰਬ ਦੀ ਵਧਾਈ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਨਾਮਵਰ ਕੱਵਾਲ ਕਰਾਮਤ ਅਲੀ ਫਕੀਰ ਦੀ ਨਮਾਜ਼-ਏ-ਜਨਾਜ਼ਾ ਵਿਚ ਹਜ਼ਾਰਾਂ ਲੋਕਾਂ ਨੇ ਕੀਤੀ ਸ਼ਿਰਕਤ <br/> ਅਗਲੀ ਖ਼ਬਰ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ਼ਹੀਦੀ ਯਾਤਰਾਵਾਂ ਦਾ ਪੂਰੇ ਹਰਿਆਣਾ 'ਚ ਕੀਤਾ ਜਾਵੇਗਾ ਭਰਵਾਂ ਸਵਾਗਤ-ਜਥੇ: ਦਾਦੂਵਾਲ...
Ad Position 24