22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 07-11-2025
ਬਠਿੰਡਾ, 6 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਐੱਸ.ਐੱਸ.ਡੀ. ਗਰੁੱਪ ਆਫ਼ ਗਰਲਜ਼ ਕਾਲਜ ਬਠਿੰਡਾ ਵਿਖੇ ਪਿ੍ੰਸੀਪਲ ਡਾ. ਨੀਰੂ ਗਰਗ ਦੀ ਅਗਵਾਈ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਕਾਲਜ ਦੀ ਇਹ ਪਰੰਪਰਾ ਰਹੀ ਹੈ ਕਿ ਪੜ੍ਹਾਈ ਦੇ ਨਾਲ ਵਿਦਿਆਰਥਣਾਂ ਵਿਚ ਹਰ ਧਰਮ ਪ੍ਰਤੀ ਸਤਿਕਾਰ ਅਤੇ ਧਾਰਮਿਕ ਰੁਚੀ ਪੈਦਾ ਕਰਨ ਲਈ ਹਰ ਧਰਮ ਨਾਲ ਸਬੰਧਿਤ ਅਤੇ ਇਤਿਹਾਸਿਕ ਦਿਵਸ ਮਨਾਏ ਜਾਂਦੇ ਹਨ¢ ਇਸ ਮੌਕੇ ਕਾਲਜ ਦੀਆਂ ਵਿਦਿਆਰਥਣਾਂ ਅਤੇ ਸਮੂਹ ਸਟਾਫ਼ ਨੇ ਸੁਖਮਨੀ ਸਾਹਿਬ ਦਾ ਪਾਠ ਕੀਤਾ ਅਤੇ ਸੇਵਾ ਭਾਵਨਾ ਨੂੰ ਮੁੱਖ ਰੱਖਦੇ ਹੋਏ ਲੰਗਰ ਦੀ ਸੇਵਾ ਕੀਤੀ¢ ਸਮਾਗਮ ਵਿਚ ਕਾਲਜ ਦੀ ਸਮੁੱਚੀ ਮੈਨੇਜਮੈਂਟ, ਜਿਨ੍ਹਾਂ ਵਿਚ ਐੱਸ.ਐੱਸ.ਡੀ. ਸਭਾ ਪ੍ਰਧਾਨ ਅਭੈ ਸਿੰਗਲਾ, ਐੱਸ.ਐੱਸ.ਡੀ. ਗਰੁੱਪ ਆਫ਼ ਗਰਲਜ਼ ਕਾਲਜ ਦੇ ਪ੍ਰਧਾਨ ਐਡਵੋਕੇਟ ਸੰਜੈ ਗੋਇਲ, ਮੀਤ ਪ੍ਰਧਾਨ ਸਤੀਸ਼ ਅਰੋੜਾ, ਕਾਲਜ ਦੇ ਸਕੱਤਰ ਵਿਕਾਸ ਗਰਗ, ਵਿਟ ਦੇ ਵਾਈਸ ਪ੍ਰਧਾਨ ਯਸ਼ਵੰਤ ਰਾਏ ਸਿੰਗਲਾ ਅਤੇ ਬੀ.ਐੱਡ ਕਾਲਜ ਦੇ ਸਕੱਤਰ ਸੁਦਰਸ਼ਨ ਗੋਇਲ ਸ਼ਾਮਿਲ ਰਹੇ¢

Ad Position 22
No active advertisement
ਪਿਛਲੀ ਖ਼ਬਰ ਹੇਅਰ ਸੈਲੂਨ ਦੀ ਇਕ ਬੰਦ ਦੁਕਾਨ ਨੂੰ ਅੱਗ ਲੱਗਣ ਨਾਲ ਇਕ ਲੱਖ ਤੋਂ ਵੱਧ ਰੁਪਏ ਦਾ ਨੁਕਸਾਨ <br/> ਅਗਲੀ ਖ਼ਬਰ ਖੇਡ ਮੁਕਾਬਲਿਆਂ 'ਚ ਚਮਕੇ ਕੈਂਬਿ੍ਜ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ <br/>
Ad Position 24