22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਡੇਂਗੂ ਤੋਂ ਘਬਰਾਉਣ ਦੀ ਲੋੜ ਨਹੀਂ ਸਗੋਂ ਸਾਵਧਾਨੀਆਂ ਵਰਤਣ ਦੀ ਜ਼ਰੂਰਤ ਹੈ-ਡਾ. ਸ਼ਰਮਾ <br/>

Ad Position 21
No active advertisement
ਅਜੀਤ ਡੈਸਕ 07-11-2025
ਸੰਗਤ ਮੰਡੀ, 6 ਨਵੰਬਰ (ਸੁਖਤੇਜ ਧਾਲੀਵਾਲ)-ਅੱਜ ਵੱਡੀ ਗਿਣਤੀ ਪਿੰਡਾਂ ਸ਼ਹਿਰਾਂ ਅੰਦਰ ਲੋਕ ਡੇਂਗੂ ਦੀ ਲਪੇਟ ਵਿਚ ਆ ਰਹੇ ਹਨ | ਜਿਸ ਤੋਂ ਘਬਰਾਉਣ ਦੀ ਲੋੜ ਨਹੀਂ ਸਗੋ ਬਚਾਅ ਲਈ ਸਾਵਧਾਨੀ ਵਰਤਣ ਦੀ ਜ਼ਰੂਰਤ ਹੈ | ਪਿ੍ੰਸੀਪਲ ਡਾ: ਬਿਮਲ ਸ਼ਰਮਾ ਨੇ ਲੋਕਾਂ ਨੂੰ ਇਸ ਬਿਮਾਰੀ ਬਾਰੇ ਜਾਗਰੂਕ ਕਰਦਿਆਂ ਦੱਸਿਆ ਕਿ ਡੇਂਗੂ ਏਡੀਜ਼ ਏਜੀ ਪੀਟੀ ਮੱਛਰ ਤੋਂ ਫੈਲਣ ਵਾਲੀ ਬਿਮਾਰੀ ਹੈ | ਡੇਂਗੂ ਦਾ ਲਾਰਵਾ ਇਕੱਠੋ ਹੋਏ ਸਾਫ਼ ਪਾਣੀ ਤੇ ਪੈਦਾ ਹੁੰਦਾ ਹੈ ਅਤੇ ਦਿਨ ਵੇਲੇ ਕੱਟਦਾ ਹੈ | ਡੇਂਗੂ ਫੈਲਾਉਣ ਵਾਲਾ ਮੱਛਰ ਖੜ੍ਹੇ ਸਾਫ ਪਾਣੀ ਵਿੱਚ ਜਿਵੇਂ ਪਾਣੀ ਦੀਆਂ ਟੈਂਕੀਆਂ, ਕੂਲਰਾਂ ਅਤੇ ਫਰਿੱਜ਼ਾਂ ਦੀਆਂ ਟਰੇਆਂ, ਖਾਲੀ ਟਾਇਰ, ਗਮਲਿਆਂ, ਟੁੱਟੇ ਹੋਏ ਬਰਤਨ ਅਤੇ ਪਾਣੀ ਦੀਆਂ ਡਰੱਮਾਂ ਵਿਚ ਪੈਦਾ ਹੁੰਦਾ ਹੈ | ਇਸ ਨਾਲ ਬੁਖਾਰ ਵਿੱਚ ਆਮ ਤੌਰ ਤੇ ਪਲੇਟ ਲੇਟਸ ਘੱਟ ਜਾਂਦੇ ਹਨ ਅਤੇ ਮਰੀਜ਼ ਘਬਰਾ ਜਾਂਦਾ ਹੈ | ਉਪਰੋਕਤ ਲੱਛਣ ਹੋਣ ਤੇ ਮਰੀਜ਼ ਨੂੰ ਵੱਧ ਤੋਂ ਵੱਧ ਤਰਲ ਪਦਾਰਥ ਜਿਵੇਂ ਨਾਰੀਅਲ ਪਾਣੀ ਨਿੰਬੂ ਪਾਣੀ ਅਤੇ ਜੂਸ ਤੋਂ ਇਲਾਵਾ ਦਿਨ ਵਿਚ ਘੱਟੋਂ ਘੱਟ ਦੋ ਲੀਟਰ ਪਾਣੀ ਪੀਣਾ ਚਾਹੀਦਾ ਹੈ ਅਤੇ ਅਰਾਮ ਕਰਨਾ ਚਾਹੀਦਾ ਹੈ | ਸਾਨੂੰ ਪੂਰੀ ਬਾਂਹ ਦੇ ਕੱਪੜੇ, ਮੱਛਰਦਾਨੀ, ਮੱਛਰ ਨੂੰ ਮਾਰਨ ਵਾਲੀ ਦਵਾਈ ਅਤੇ ਮੱਛਰ ਭਜਾਉਣ ਵਾਲੀ ਕਰੀਮ ਦਾ ਪ੍ਰਯੋਗ ਕਰਨਾ ਚਾਹੀਦਾ ਹੈ | ਉਪਰੋਕਤ ਸਾਵਧਾਨੀਆਂ ਵਰਤ ਕੇ ਹੀ ਡੇਂਗੂ ਤੋਂ ਬਚਾਅ ਕੀਤਾ ਜਾ ਸਕਦਾ ਹੈ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਕਮੇਟੀ ਵਲੋਂ ਅੰਮਿ੍ਤ ਪਾਨ ਵਾਲੇ 13 ਪ੍ਰਾਣੀਆਂ ਦਾ ਸਨਮਾਨ <br/> ਅਗਲੀ ਖ਼ਬਰ ਮਲੂਕਾ ਵਿਖੇ ਪ੍ਰਕਾਸ਼ ਪੁਰਬ ਮੌਕੇ ਖੂਨਦਾਨ ਕੈਂਪ ਲਗਾਇਆ <br/>
Ad Position 24