22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਗੁਰਦੁਆਰਾ ਕਮੇਟੀ ਵਲੋਂ ਅੰਮਿ੍ਤ ਪਾਨ ਵਾਲੇ 13 ਪ੍ਰਾਣੀਆਂ ਦਾ ਸਨਮਾਨ <br/>

Ad Position 21
No active advertisement
ਅਜੀਤ ਡੈਸਕ 07-11-2025
ਭਗਤਾ ਭਾਈਕਾ, 6 ਨਵੰਬਰ (ਸੁਖਪਾਲ ਸਿੰਘ ਸੋਨੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 556 ਵੇਂ ਪ੍ਰਕਾਸ਼ ਪੁਰਬ ਸਬੰਧੀ ਸਥਾਨਕ ਗੁਰਦੁਆਰਾ ਬਾਬਾ ਵਿਸ਼ਵਕਰਮਾ ਜੀ ਵਿਖੇ ਇਕ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ¢ ਇਸ ਮੌਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ ਅਤੇ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗਣ ਲਈ ਪ੍ਰੇਰਿਤ ਕੀਤਾ ਗਿਆ¢ ਗੁਰਦੁਆਰਾ ਬਾਬਾ ਵਿਸ਼ਵਕਰਮਾ ਕਮੇਟੀ ਵਲੋਂ ਆਰੰਭ ਕੀਤੀ ਗਈ ਪ੍ਰਭਾਤ ਫੇਰੀ ਤੋਂ ਪ੍ਰਭਾਵਿਤ ਹੋ ਕੇ ਅੰਮਿ੍ਤ ਛਕਣ ਵਾਲੇ 13 ਪ੍ਰਾਣੀ ਜਿਨ੍ਹਾਂ ਵਿਚ ਮੇਹਰ ਸਿੰਘ ਪੁੱਤਰ ਗੁਰਦਿਆਲ ਸਿੰਘ, ਜਗਜੀਤ ਸਿੰਘ ਪੁੱਤਰ ਮੇਹਰ ਸਿੰਘ, ਸੁਖਵਿੰਦਰ ਕੌਰ ਪਤਨੀ ਜਗਜੀਤ ਸਿੰਘ, ਜਸਵੀਰ ਸਿੰਘ ਪੁੱਤਰ ਬਾਬੂ ਸਿੰਘ, ਸੁਖਵਿੰਦਰ ਕੌਰ ਪਤਨੀ ਜਸਵੀਰ ਸਿੰਘ, ਦਿਲਜੋਤ ਕੌਰ ਪੁੱਤਰੀ ਜਸਵੀਰ ਸਿੰਘ, ਉਦੇਵੀਰ ਸਿੰਘ ਪੁੱਤਰ ਜਸਵੀਰ ਸਿੰਘ, ਅੰਮਿ੍ਤਪਾਲ ਸਿੰਘ ਪੁੱਤਰ ਮੱਖਣ ਸਿੰਘ, ਮਨਦੀਪਪਾਲ ਸਿੰਘ ਪੁੱਤਰ ਆਤਮਾ ਸਿੰਘ, ਵੀਰਪਾਲ ਕੌਰ ਪਤਨੀ ਮਨਦੀਪਪਾਲ ਸਿੰਘ, ਸੁਖਮਨਪਾਲ ਸਿੰਘ ਪੁੱਤਰ ਮਨਦੀਪਪਾਲ ਸਿੰਘ, ਸਵਰਨਜੀਤ ਕÏਰ ਪਤਨੀ ਕਰਮਜੀਤ ਸਿੰਘ, ਗੁਰਫਹਿਤ ਸਿੰਘ ਪੁੱਤਰ ਬਲਜਿੰਦਰ ਸਿੰਘ ਦਾ ਵਿਸ਼ੇਸ਼ ਤÏਰ 'ਤੇ ਸਨਮਾਨ ਕੀਤਾ ਗਿਆ¢ ਇਸੇ ਦÏਰਾਨ ਢਾਡੀ ਬਲਵਿੰਦਰ ਸਿੰਘ ਭਗਤਾ, ਗ੍ਰੰਥੀ ਸਿਕੰਦਰ ਸਿੰਘ ਖ਼ਾਲਸਾ ਆਦਿ ਸੇਵਾਦਾਰਾਂ ਦਾ ਵੀ ਸਨਮਾਨ ਕੀਤਾ ਗਿਆ¢ ਇਸ ਮੌਕੇ ਗੁਰਦੁਆਰਾ ਬਾਬਾ ਵਿਸ਼ਵਕਰਮਾ ਕਮੇਟੀ ਭਗਤਾ ਭਾਈ ਦੇ ਪ੍ਰਧਾਨ ਨਿਰਮਲ ਸਿੰਘ ਹੀਰੋ ਵਾਲੇ ਅਤੇ ਦਵਿੰਦਰ ਸਿੰਘ ਮਠਾੜੂ ਨੇ ਕਮੇਟੀ ਵਲੋਂ ਪ੍ਰਕਾਸ਼ ਪੁਰਬ ਸਬੰਧੀ ਸ਼ੁਰੂ ਕੀਤੇ ਪ੍ਰਭਾਤ ਫੇਰੀ ਸਮਾਗਮਾਂ ਨੂੰ ਉਤਸ਼ਾਹ ਨਾਲ ਸਫ਼ਲ ਬਣਾਉਣ ਲਈ ਸਮੂਹ ਸੰਗਤਾਂ ਦਾ ਧੰਨਵਾਦ ਕਰਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ¢ ਇਸ ਸਮੇਂ ਦਰਸ਼ਨ ਸਿੰਘ ਭਾਈਕੇ, ਰਛਪਾਲ ਸਿੰਘ ਨਿੱਕਾ ਸਟਾਰ ਵਾਲੇ, ਢਾਡੀ ਬਲਵਿੰਦਰ ਸਿੰਘ ਭਗਤਾ, ਮਨਜੀਤ ਸਿੰਘ ਬੱਬੂ ਨੈਸ਼ਨਲ ਵਾਲੇ, ਗੁਰਮੇਲ ਸਿੰਘ ਅਮਨ ਵਾਲੇ, ਆਤਮਾ ਸਿੰਘ ਸਾਬਕਾ ਪ੍ਰਧਾਨ, ਮੇਜਰ ਸਿੰਘ ਆਰੇ ਵਾਲੇ, ਸੁਖਮੰਦਰ ਸਿੰਘ ਮੰਦਰੀ, ਚਰਨਜੀਤ ਸਿੰਘ ਚੰਨਾ, ਹਰਮੰਦਰ ਸਿੰਘ ਹੈਰੀ, ਕਾਕਾ ਭਗਤਾ, ਦਵਿੰਦਰ ਸਿੰਘ ਗੈਸ ਵੈਲਡਿੰਗ ਵਾਲੇ, ਸਰਬਜੀਤ ਸਿੰਘ ਡੈਂਟਰ ਆਦਿ ਹਾਜ਼ਰ ਸਨ¢

Ad Position 22
No active advertisement
ਪਿਛਲੀ ਖ਼ਬਰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ <br/> ਅਗਲੀ ਖ਼ਬਰ ਡੇਂਗੂ ਤੋਂ ਘਬਰਾਉਣ ਦੀ ਲੋੜ ਨਹੀਂ ਸਗੋਂ ਸਾਵਧਾਨੀਆਂ ਵਰਤਣ ਦੀ ਜ਼ਰੂਰਤ ਹੈ-ਡਾ. ਸ਼ਰਮਾ <br/>
Ad Position 24