22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਝੱਬਰ ਦਾ ਸ਼੍ਰੋਮਣੀ ਕਮੇਟੀ ਦੇ ਅੰਤਿ੍ੰਗ ਮੈਂਬਰ ਤੇ ਬੁਲਾਰੇ ਨਿਯੁਕਤ ਕਾਰਨ 'ਤੇ ਵਿਸ਼ੇਸ਼ ਸਨਮਾਨ <br/>

Ad Position 21
No active advertisement
ਅਜੀਤ ਡੈਸਕ 07-11-2025
ਜੋਗਾ, 6 ਨਵੰਬਰ (ਹਰਜਿੰਦਰ ਸਿੰਘ ਚਹਿਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੀਤੇ ਦਿਨੀਂ ਹੋਏ ਇਜਲਾਸ ਦੌਰਾਨ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਅੰਤਿ੍ੰਗ ਕਮੇਟੀ ਮੈਂਬਰ ਬਣਾਏ ਅਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਬੁਲਾਰੇ ਨਿਯੁਕਤ ਕੀਤੇ ਗਏ | ਅੱਜ ਕਸਬਾ ਜੋਗਾ ਦੇ ਗੁਰਦੁਆਰਾ ਸ਼ਹੀਦਸਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਮਾਗਮ ਦੌਰਾਨ ਪਹੁੰਚੇ ਗੁਰਪ੍ਰੀਤ ਸਿੰਘ ਝੱਬਰ ਦਾ ਮੁੱਖ ਸੇਵਾਦਾਰ ਗੁਰਦੁਆਰਾ ਸ਼ਹੀਦਸਰ ਸਾਹਿਬ ਤੇ ਸਰਕਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸ਼ਹਿਰੀ ਗੁਰਜੀਤ ਸਿੰਘ ਧੂਰਕੋਟੀਆ ਅਤੇ ਸਮੂਹ ਸੰਗਤ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਗੁਰਦੇਵ ਸਿੰਘ ਈਨਾਂ, ਅਜੈਬ ਸਿੰਘ ਜੋਗਾ, ਜਗਤਾਰ ਸਿੰਘ ਚਹਿਲ, ਜੁਗਰਾਜ ਸਿੰਘ ਪ੍ਰਧਾਨ ਗੁਰਦੁਆਰਾ ਪਾਤਸ਼ਾਹੀ ਨੌਵੀਂ, ਜਗਤਾਰ ਸਿੰਘ ਦਿਉਲ, ਨਿਰਮਲ ਸਿੰਘ ਜਗਰਾਜ ਕਾ, ਗੁਰਜੀਤ ਸਿੰਘ ਮੱਕੜੀ ਕਾ, ਗੁਰਪਾਲ ਸਿੰਘ, ਮਾਸਟਰ ਭੀਮ ਸੈਨ, ਯਾਦਵਿੰਦਰ ਸਿੰਘ ਖੁਰਮੀ, ਬੰਤ ਸਿੰਘ ਸਰਪੰਚ ਭੁੱਲਰ ਕੋਠੇ, ਰਾਮ ਸਿੰਘ ਆਦਿ ਤੋਂ ਇਲਾਵਾ ਇਲਾਕੇ ਦੀ ਸੰਗਤ ਹਾਜ਼ਰ ਸੀ |

Ad Position 22
No active advertisement
ਪਿਛਲੀ ਖ਼ਬਰ ਸੁਦੇਸ਼ ਵਾਟਿਕਾ ਕਾਨਵੈਂਟ ਸਕੂਲ ਭਾਗੀਵਾਂਦਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਨਗਰ ਕੀਰਤਨ ਸਜਾਇਆ <br/>
Ad Position 24