24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ 66 ਪਿੰਡਾਂ ਦੀਆਂ ਡਿਫੈਂਸ ਕਮੇਟੀਆਂ ਨੂੰ ਸਿਖਲਾਈ ਦਿੱਤੀ <br/>

Ad Position 21
No active advertisement
ਅਜੀਤ ਡੈਸਕ 07-11-2025
ਬੁਢਲਾਡਾ, 6 ਨਵੰਬਰ (ਸਵਰਨ ਸਿੰਘ ਰਾਹੀ)-ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਅੱਜ ਕਿ੍ਸ਼ਨਾ ਕਾਲਜ ਰੱਲੀ ਵਿਖੇ ਹਲਕਾ ਬੁਢਲਾਡਾ ਦੇ 66 ਪਿੰਡਾਂ ਦੀਆਂ ਡਿਫੈਂਸ ਕਮੇਟੀਆਂ ਨੂੰ ਸਿਖਲਾਈ ਦਿੱਤੀ ਗਈ | ਸੰਬੋਧਨ ਕਰਦਿਆਂ ਵਿਧਾਇਕ ਬੁੱਧ ਰਾਮ ਨੇ ਕਿਹਾ ਕਿ ਇਹ ਡਿਫੈਂਸ ਕਮੇਟੀਆਂ ਪਿੰਡ ਪੱਧਰ 'ਤੇ ਨਸ਼ਿਆਂ ਨੂੰ ਠੱਲ੍ਹ ਪਾ ਕੇ ਨਵੇਂ ਸਮਾਜ ਦੀ ਸਿਰਜਣਾ 'ਚ ਆਪਣਾ ਵਡਮੁੱਲਾ ਯੋਗਦਾਨ ਪਾਉਣਗੀਆਂ ਅਤੇ ਨਸ਼ਾ ਤਸਕਰਾਂ ਬਾਰੇ ਨਸ਼ਾ ਰੋਕੂ ਮੋਬਾਈਲ ਐਪ, ਗੁਪਤ ਸੂਚਨਾਵਾਂ ਪੁਲਿਸ ਤੱਕ ਪਹੁੰਚਾਉਣ ਦਾ ਮਾਧਿਅਮ ਹੋਵੇਗੀ ਤੇ ਪੁਲਿਸ ਸੀਮਤ ਸਮੇਂ ਦੇ ਅੰਦਰ-ਅੰਦਰ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਅਮਲ ਵਿਚ ਲਿਆਵੇਗੀ | ਇਸ ਕਾਰਜ ਸਬੰਧੀ ਅੱਜ ਦੇ ਇਸ ਸਿਖਲਾਈ ਪ੍ਰੋਗਰਾਮ 'ਚ ਮੌਜੂਦ ਵਲੰਟੀਅਰਾਂ ਨੂੰ 'ਸੇਫ ਪੰਜਾਬ' ਐਪ ਸਬੰਧੀ ਸਿਖਲਾਈ ਦਿੱਤੀ ਗਈ ਹੈ, ਜਿਸ ਵਿਚ ਉਹ ਆਪਣੇ ਖੇਤਰ ਵਿਚ ਯੁੱਧ ਨਸ਼ਿਆਂ ਵਿਰੁੱਧ ਤਹਿਤ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਦੇ ਵੇਰਵੇ ਦੇਣਗੇ | ਇਸ ਮੌਕੇ ਐੱਸ.ਡੀ.ਐਮ. ਬੁਢਲਾਡਾ ਗਗਨਦੀਪ ਸਿੰਘ, ਡੀ.ਐੱਸ.ਪੀ ਸਿਕੰਦਰ ਸਿੰਘ ਚੀਮਾ, ਚੇਅਰਮੈਨ ਮਾਰਕਿਟ ਕਮੇਟੀ ਬੁਢਲਾਡਾ ਸਤੀਸ਼ ਸਿੰਗਲਾ ਨੇ ਕਿਹਾ ਕਿ ਨਸ਼ਿਆਂ ਦੀ ਅਲਾਮਤ ਨੂੰ ਖ਼ਤਮ ਕਰਕੇ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਵਿਚ ਸਭਨਾਂ ਨੂੰ ਯੋਗਦਾਨ ਪਾਉਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ 97791-00200 'ਸੇਫ ਪੰਜਾਬ' ਹੈਲਪ ਲਾਈਨ 'ਤੇ ਨਸ਼ਿਆਂ ਸਬੰਧੀ ਜਾਣਕਾਰੀ ਦੇਣ ਲਈ ਸੰਪਰਕ ਕੀਤਾ ਜਾ ਸਕਦਾ ਹੈ | ਇਸ ਮੌਕੇ ਇਲਾਕੇ ਦੇ ਪਤਵੰਤੇ, ਆਪ ਆਗੂ ਅਤੇ ਵਰਕਰ ਹਾਜ਼ਰ ਸਨ |


ਰੱਲੀ ਵਿਖੇ ਡਿਫੈਂਸ ਕਮੇਟੀਆਂ ਦੇ ਸਿਖਲਾਈ ਪ੍ਰੋਗਰਾਮ ਦੌਰਾਨ ਇਕ ਵਲੰਟੀਅਰ ਨੂੰ ਸ਼ਨਾਖ਼ਤੀ ਕਾਰਡ ਸੌਂਪਦੇ ਹੋਏ ਵਿਧਾਇਕ ਬੁੱਧ ਰਾਮ (ਹੇਠਾਂ) ਮੌਜੂਦ ਵਲੰਟੀਅਰ | ਤਸਵੀਰਾਂ : ਟੋਨੀ ਬੁਢਲਾਡਾ


Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਵਿਚ ਪਾਣੀ-ਸੀਵਰੇਜ ਬਿੱਲਾਂ ਦੀਆਂ ਫ਼ਰਜ਼ੀ ਰਸੀਦਾਂ ਮਾਮਲੇ ਵਿਚ ਹਲਕਾ ਵਿਧਾਇਕ ਨੇ ਲਿਆ ਗੰਭੀਰ ਨੋਟਿਸ <br/... ਅਗਲੀ ਖ਼ਬਰ ਯੁਵਕ ਮੇਲੇ 'ਚ ਕਾਰਗੁਜ਼ਾਰੀ ਵਿਖਾਉਣ ਵਾਲੇ ਵਿਦਿਆਰਥੀਆਂ ਦਾ ਸਨਮਾਨ
Ad Position 24