24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਦਲਿਤ ਸੈਨਾ ਪੰਜਾਬ ਨੇ ਐੱਸ.ਸੀ. ਕਮਿਸ਼ਨ ਦੇ ਚੇਅਰਮੈਨ ਨੂੰ ਸੌਂਪਿਆ ਮੰਗ-ਪੱਤਰ <br/>

Ad Position 21
No active advertisement
ਅਜੀਤ ਡੈਸਕ 07-11-2025
ਬਠਿੰਡਾ, 6 ਨਵੰਬਰ(ਸੱਤਪਾਲ ਸਿੰਘ ਸਿਵੀਆਂ)-ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਦਲਿਤ ਸਮਾਜ ਨਾਲ ਸਬੰਧਿਤ ਦੇਸ਼ ਦੇ ਸਾਬਕਾ ਗ੍ਰਹਿ ਮੰਤਰੀ ਬੂਟਾ ਸਿੰਘ (ਮਰਹੂਮ) ਦੇ ਖ਼ਿਲਾਫ਼ ਕੀਤੀ ਗਈ ਨਸਲੀ ਟਿੱਪਣੀ ਨੂੰ ਲੈ ਕੇ ਲਗਾਤਾਰ ਵਿਵਾਦ ਭਖਿਆ ਹੋਇਆ ਤੇ ਵੜਿੰਗ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ | ਇਸੇ ਤਹਿਤ ਸਾਬਕਾ ਕੇਂਦਰੀ ਮੰਤਰੀ ਪਸੂਪਤੀ ਪਾਰਸ ਕੁਮਾਰ ਪਾਸਵਾਨ ਦੀ ਅਗਵਾਈ ਵਾਲੀ ਦਲਿਤ ਸੈਨਾ ਪੰਜਾਬ ਵਲੋਂ ਵੜਿੰਗ ਖ਼ਿਲਾਫ਼ ਕਾਰਵਾਈ ਕਰਨ ਲਈ ਅਨੁਸੂਚਿਤ ਜਾਤੀਆਂ ਕਮਿਸ਼ਨ ਪੰਜਾਬ ਦੇ ਚੇਅਰਮੈਨ ਜਸਵੀਰ ਸਿੰਘ ਗੜੀ ਨੂੰ ਮੰਗ-ਪੱਤਰ ਸੌਂਪਿਆ ਗਿਆ | ਇਸ ਸੰਬੰਧੀ ਦਲਿਤ ਸੈਨਾ ਪੰਜਾਬ ਦੇ ਸੂਬਾ ਪ੍ਰਧਾਨ ਗੁਰਤੇਜ ਸਿੰਘ ਜੋਧਪੁਰੀ ਨੇ ਕਿਹਾ ਕਿ ਰਾਜਾ ਵੜਿੰਗ ਦੇ ਖ਼ਿਲਾਫ਼ ਅਨੁਸੂਚਿਤ ਜਾਤੀ ਕਮਿਸ਼ਨ ਵਲੋਂ ਤੁਰੰਤ ਐੱਸ.ਸੀ. ਐਕਟ ਤਹਿਤ ਮੁਕੱਦਮਾ ਦਰਜ ਕੀਤਾ ਜਾਵੇ |

Ad Position 22
No active advertisement
ਪਿਛਲੀ ਖ਼ਬਰ ਗੁਰਪੁਰਬ ਮੌਕੇ ਲੇਖਕਾ ਅਮਨਦੀਪ ਕੌਰ ਵਲੋਂ ਆਪਣੀ ਕਿਤਾਬ 'ਹਵਾ ਦੀ ਬੁੱਕਲ' ਡੀ.ਸੀ. ਨੂੰ ਕੀਤੀ ਭੇਟ <br/> ਅਗਲੀ ਖ਼ਬਰ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਸੀਨੀਅਰ ਵਾਈਸ ਚੇਅਰਪਰਸਨ ਰੁਪਿੰਦਰ ਕੌਰ ਗਿੱਲ ਨੂੰ ਮਿਲਿਆ ਮਹਿਲਾ ਸਰਪੰਚਾਂ ਦਾ ਵਫ਼ਦ...
Ad Position 24