08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਮਾਊਾਟ ਲਿਟਰਾ ਜ਼ੀ ਸਕੂਲ ਦੇ ਵਿਦਿਆਰਥੀ ਦਿਲਾਰਮਨ ਦਾ ਸ਼ਾਨਦਾਰ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 22-09-2025
ਲਹਿਰਾ ਮੁਹੱਬਤ, 21 ਸਤੰਬਰ (ਸੁਖਪਾਲ ਸਿੰਘ ਸੁੱਖੀ)- ਮਾਊਾਟ ਲਿਟਰਾ ਜ਼ੀ ਸਕੂਲ ਲਹਿਰਾ ਧੂਰਕੋਟ (ਰਾਮਪੁਰਾ ਫੂਲ) ਵਿਦਿਆਰਥੀ ਦਿਲਾਰਮਨ ਨੇ ਜ਼ੋਨਲ ਐਥਲੈਟਿਕਸ ਮੁਕਾਬਲੇ ਵਿਚ 200 ਮੀਟਰ ਦੌੜ ਵਿਚ ਭਾਗ ਲਿਆ ਤੇ ਸ਼ਾਨਦਾਰ ਗਤੀ ਅਤੇ ਦਿ੍ੜਤਾ ਦਾ ਪ੍ਰਦਰਸ਼ਨ ਕਰਦੇ ਹੋਏ ਉਸ ਨੇ ਚਾਂਦੀ ਦਾ ਤਗਮਾ ਜਿੱਤਿਆ | ਇਸ ਮੌਕੇ ਸਕੂਲ ਦੇ ਪ੍ਰਧਾਨ ਗਗਨ ਬਾਂਸਲ, ਜਨਰਲ ਸਕੱਤਰ ਸ਼੍ਰੀਮਤੀ ਨਮਿਤਾ ਬਾਂਸਲ ਅਤੇ ਸਕੂਲ ਦੀ ਪਿ੍ੰਸੀਪਲ ਸ੍ਰੀਮਤੀ ਗੀਤਾ ਪਿੱਲੇ ਨੇ ਕਿਹਾ ਕਿ ਉਨ੍ਹਾਂ ਨੂੰ ਵਿਦਿਆਰਥੀ ਦੀ ਇਸ ਪ੍ਰਾਪਤੀ 'ਤੇ ਮਾਣ ਹੈ ਅਤੇ ਉਨ੍ਹਾਂ ਨੇ ਵਿਦਿਆਰਥੀ ਅਤੇ ਉਸ ਦੇ ਮਾਪਿਆਂ ਨੂੰ ਵਧਾਈ ਦਿੱਤੀ ਤੇ ਉਸ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ | ਉਨ੍ਹਾਂ ਨੇ ਕਿਹਾ ਕਿ ਸਕੂਲ ਭਵਿੱਖ ਵਿਚ ਵੀ ਵਿਦਿਆਰਥੀਆਂ ਨੂੰ ਖੇਡਾਂ ਅਤੇ ਵਿੱਦਿਅਕ ਗਤੀਵਿਧੀਆਂ ਵਿਚ ਭਾਗ ਲੈਣ ਲਈ ਉਤਸ਼ਾਹਿਤ ਕਰਦਾ ਰਹੇਗਾ |
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਕਾਲਜ ਵਿਖੇ ਸਾਇੰਸ ਵਿਭਾਗ ਵਲੋਂ ਐਕਸਟੈਨਸ਼ਨ ਲੈਕਚਰ ਅਗਲੀ ਖ਼ਬਰ ਭਾਈਚਾਰਕ ਸਾਂਝ ਨੂੰ ਤੋੜਨ ਵਾਲੀਆਂ ਤਾਕਤਾਂ ਤੋਂ ਸੁਚੇਤ ਰਹੋ- ਇਨਕਲਾਬੀ ਕੇਂਦਰ ਪੰਜਾਬ
Ad Position 24