08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਪੰਜਾਬ ਖੇਤ ਮਜ਼ਦੂਰ ਸਭਾ ਵਲੋਂ ਪਿੰਡ ਬਾਜਕ ਅਤੇ ਜੈ ਸਿੰਘ ਵਾਲਾ ਦੀਆਂ ਪੰਚਾਇਤਾਂ ਨੂੰ ਸੌਂਪੇ ਮੰਗ-ਪੱਤਰ <br/>

Ad Position 21
No active advertisement
ਅਜੀਤ ਡੈਸਕ 29-12-2025
ਸੰਗਤ ਮੰਡੀ, 28 ਦਸੰਬਰ (ਅੰਮਿ੍ਤਪਾਲ ਸ਼ਰਮਾ)-ਪੰਜਾਬ ਖੇਤ ਮਜ਼ਦੂਰ ਸਭਾ ਦੇ ਵਰਕਰਾਂ ਵਲੋਂ ਪਿੰਡ ਬਾਜਕ ਅਤੇ ਜੈ ਸਿੰਘ ਵਾਲਾ ਵਿਖੇ ਰੋਸ ਪ੍ਰਦਰਸ਼ਨ ਤੋਂ ਬਾਅਦ ਪੰਚਾਇਤਾਂ ਨੂੰ ਮੰਗ-ਪੱਤਰ ਸੌਂਪੇ ਗਏ | ਭਾਰਤੀ ਕਮਿਊਨਿਸਟ ਪਾਰਟੀ ਅਤੇ ਪੰਜਾਬ ਖੇਤ ਮਜ਼ਦੂਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਮਿੱਠੂ ਸਿੰਘ ਘੁੱਦਾ ਦੀ ਅਗਵਾਈ ਹੇਠ ਇਕੱਤਰ ਵਰਕਰਾਂ ਵਲੋਂ ਪਿੰਡ ਬਾਜਕ ਅਤੇ ਜੈ ਸਿੰਘ ਵਾਲਾ ਵਿਖੇ ਰੋਸ ਪ੍ਰਦਰਸ਼ਨ ਤੋਂ ਬਾਅਦ ਪੰਚਾਇਤਾਂ ਨੂੰ ਮੰਗ-ਪੱਤਰ ਸੌਂਪੇ ਗਏ | ਇਕੱਤਰ ਲੋਕਾਂ ਨੂੰ ਸੰਬੋਧਨ ਕਰਦਿਆਂ ਮਜ਼ਦੂਰ ਆਗੂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਮਨਰੇਗਾ ਮਜ਼ਦੂਰਾਂ ਦਾ ਕੰਮ ਮੰਗਣ ਦਾ ਅਧਿਕਾਰ ਖੋਹ ਕੇ ਗਰੀਬ ਮਜ਼ਦੂਰਾਂ ਨਾਲ ਵੱਡਾ ਧੋਖਾ ਕੀਤਾ ਹੈ | ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਜਦੋਂ ਤੋਂ ਸੱਤਾ ਵਿਚ ਆਈ ਹੈ ਉਸ ਨੇ ਲਗਾਤਾਰ ਮਨਰੇਗਾ ਕਾਨੂੰਨ ਨੂੰ ਕਮਜ਼ੋਰ ਕਰਨ ਦਾ ਯਤਨ ਕੀਤਾ ਹੈ | ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਵਲੋਂ ਜੀ ਰਾਮ ਜੀ ਦੇ ਨਾਂ 'ਤੇ ਬਣਾਏ ਕਾਨੂੰਨ 'ਚ ਭਾਵੇਂ ਮਜ਼ਦੂਰਾਂ ਨੂੰ 125 ਦਿਨ ਰੁਜ਼ਗਾਰ ਦੇਣ ਦਾ ਲਾਰਾ ਲਾਇਆ ਹੈ, ਪ੍ਰੰਤੂ ਮਨਰੇਗਾ ਬਜਟ ਵਿਚ ਕੇਂਦਰ ਸਰਕਾਰ ਦਾ ਹਿੱਸਾ ਘਟਾ ਕੇ ਇਸ ਨੂੰ ਰਾਜਾਂ ਸਿਰ ਮੜ੍ਹਨ ਦੀ ਕੋਸ਼ਿਸ਼ ਕੀਤੀ ਹੈ, ਜਿਸ ਨਾਲ ਪਹਿਲਾਂ ਹੀ ਆਰਥਿਕ ਸੰਕਟ ਨਾਲ ਜੂਝ ਰਹੀਆਂ ਸੂਬਾ ਸਰਕਾਰਾਂ ਲੋਕਾਂ ਨੂੰ ਰੁਜ਼ਗਾਰ ਨਹੀਂ ਦੇ ਸਕਣਗੀਆਂ | ਉਨ੍ਹਾਂ ਦੱਸਿਆ ਕਿ ਪਿੰਡ ਪੰਚਾਇਤਾਂ ਨੂੰ ਦਿੱਤੇ ਮੰਗ-ਪੱਤਰਾਂ ਵਿਚ ਮੰਗ ਕੀਤੀ ਗਈ ਕਿ ਪੰਚਾਇਤਾਂ ਗ੍ਰਾਮ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾ ਕੇ ਨਵੇਂ ਬਣੇ ਜੀ ਰਾਮ ਜੀ ਕਾਨੂੰਨ ਨੂੰ ਰੱਦ ਕਰਨ ਅਤੇ ਕੇਂਦਰ ਸਰਕਾਰ ਨੂੰ ਭੇਜਣ ਤਾਂ ਕਿ ਮਨਰੇਗਾ ਕਾਨੂੰਨ ਨੂੰ ਬਹਾਲ ਕਰਵਾਇਆ ਜਾ ਸਕੇ | ਇਸ ਮੌਕੇ ਬਲਾਕ ਤਲਵੰਡੀ ਸਾਬੋ ਦੇ ਮੀਤ ਸਕੱਤਰ ਮੱਖਣ ਸਿੰਘ ਗੁਰੂਸਰ, ਉਮਰਦੀਨ ਜੱਸੀ ਬਾਗ਼ਵਾਲੀ, ਦਰਸ਼ਨ ਸਿੰਘ ਬਾਜਕ ਅਤੇ ਚੰਦ ਸਿੰਘ ਜੱਸੀ ਬਾਗ਼ਵਾਲੀ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਬਠਿੰਡਾ ਵਲੋਂ ਮੈਡੀਕਲ ਅਤੇ ਖ਼ੂਨਦਾਨ ਕੈਂਪ ਲਗਾਇਆ <br/> ਅਗਲੀ ਖ਼ਬਰ ਵਿਧਾਇਕ ਨੇ ਆਵਾਸ ਯੋਜਨਾ ਸ਼ਹਿਰੀ (2.0) ਦੇ ਪ੍ਰਵਾਨਗੀ ਪੱਤਰ ਵੰਡੇ <br/>
Ad Position 24