12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਹੜ੍ਹ ਪੀੜਤ ਦੇ ਕਰਜ਼ੇ ਮੁਆਫ਼ ਕੀਤੇ ਜਾਣ- ਗ਼ਾਲਿਬ, ਚਕੋਹੀ <br/>

Ad Position 21
No active advertisement
ਅਜੀਤ ਡੈਸਕ 01-09-2025
ਖੰਨਾ, 31 ਅਗਸਤ (ਹਰਜਿੰਦਰ ਸਿੰਘ ਲਾਲ)-ਪੰਜਾਬ ਨੰਬਰਦਾਰਾ ਐਸੋਸੀਏਸ਼ਨ ਗ਼ਾਲਿਬ ਦੇ ਸੂਬਾ ਪ੍ਰਧਾਨ ਪਰਮਿੰਦਰ ਸਿੰਘ ਗ਼ਾਲਿਬ ਅਤੇ ਆਲ ਇੰਡੀਆ ਨੰਬਰਦਾਰਾ ਐਸੋਸੀਏਸ਼ਨ ਦੇ ਜਨਰਲ ਸਕੱਤਰ ਤੇ ਸੂਬਾ ਜਨਰਲ ਸਕੱਤਰ ਆਲਮਜੀਤ ਸਿੰਘ ਚਕੋਹੀ ਨੇ ਖੰਨੇ ਵਿਖੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਲਈ ਵਿਸ਼ੇਸ਼ ਪੈਕਿੰਜ ਜਾਰੀ ਕੀਤਾ ਜਾਵੇ ਤਾ ਜੋ ਪੰਜਾਬ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਫ਼ੌਰੀ ਮੁਆਵਜ਼ਾ ਰਾਸ਼ੀ ਮਿਲ ਸਕੇ |
ਗ਼ਾਲਿਬ ਤੇ ਚਕੋਹੀ ਨੇ ਅੱਗੇ ਦੱਸਿਆ ਕਿ ਕਿਸਾਨਾਂ ਦੀ ਹਜ਼ਾਰਾਂ ਏਕੜ ਫ਼ਸਲ ਤਬਾਹ ਹੋ ਚੁੱਕੀ ਹੈ ਤੇ ਪਸ਼ੂ ਮਰ ਰਹੇ ਹਨ ਅਤੇ ਜਾਨੀ ਨੁਕਸਾਨ ਹੋ ਰਿਹਾ ਹੈ, ਪਰ ਸਰਕਾਰਾਂ ਸਰਵੇ ਕਰ ਜਾਂਦੀਆਂ ਹਨ ਉਹ ਵੀ ਜਹਾਜ਼ਾਂ 'ਚ ਘੁੰਮ ਕੇ ਬਾਅਦ ਵਿਚ ਮੁੜ ਕੇ ਕੀਤੇ ਐਲਾਨ ਪੀੜਤਾਂ ਲੋਕਾਂ ਲਈ ਸਿਰਫ਼ ਐਲਾਨ ਹੀ ਬਣਕੇ ਰਹਿ ਜਾਂਦੇ ਹਨ | ਸਰਕਾਰ ਨੂੰ ਤੁਰੰਤ ਹੜ੍ਹਾਂ ਪ੍ਰਭਾਵਿਤ ਲੋਕਾਂ ਦਾ ਕਰਜ਼ਾ ਮੁਆਫ਼ ਕਰਨਾ ਚਾਹੀਦਾ ਹੈ ਤਾਂ ਜੋ ਲੋਕ ਮੁੜ ਜ਼ਿੰਦਗੀ ਬਤੀਤ ਕਰ ਸਕਣ | ਉੱਚ ਪੱਧਰੀ ਜਾਂਚ ਦਾ ਵਿਸ਼ਾ ਹੈ ਕਿ ਮਾਲਵੇ ਦੀਆਂ ਨਹਿਰਾ ਖਾਲੀ ਕਿਉਂ ਹਨ ਇਸ ਪਿੱਛੇ ਕੋਈ ਸਾਜ਼ਿਸ਼ ਤਾ ਨਹੀਂ | ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਲੀਡਰਾਂ ਨੂੰ ਫ਼ੋਟੋਆਂ ਕਰਨ ਦੀ ਮਨਾਹੀ ਹੋਣੀ ਚਾਹੀਦੀ ਹੈ, ਲੀਡਰ ਅਜਿਹੇ ਦੁੱਖ ਭਰੇ ਸਮੇਂ ਵਿਚ ਆਪਣੀਆਂ ਸਿਆਸੀ ਰੋਟੀਆਂ ਸੇਕਣ ਵਿਚ ਬਿਜ਼ੀ ਹਨ |

Ad Position 22
No active advertisement
ਪਿਛਲੀ ਖ਼ਬਰ ਜਸਵੀਰ ਸਿੰਘ ਸਿਆੜ ਵਪਾਰ ਵਿੰਗ ਹਲਕਾ ਪਾਇਲ ਦਾ ਕੁਆਰਡੀਨੇਟਰ ਨਿਯੁਕਤ <br/> ਅਗਲੀ ਖ਼ਬਰ ਸ਼ਾਹਪੁਰ ਕੰਢੀ ਵਿਚ ਕਰਵਾਇਆ ਦੋ ਰੋਜ਼ਾ ਸਮਤਾ ਸਤਿਸੰਗ ਹੋਇਆ ਸਮਾਪਤ
Ad Position 24