12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਸੰਤ ਰਾੜਾ ਸਾਹਿਬ ਵਾਲਿਆਂ ਦੇ ਵਿਛੋੜੇ 'ਤੇ ਚੇਅਰਮੈਨ ਬੂਟਾ ਸਿੰਘ ਗਿੱਲ ਵਲੋਂ ਦੁੱਖ ਪ੍ਰਗਟ <br/>

Ad Position 21
No active advertisement
ਅਜੀਤ ਡੈਸਕ 01-09-2025
ਰਾੜਾ ਸਾਹਿਬ, 31 ਅਗਸਤ (ਸੁਖਵੀਰ ਸਿੰਘ ਚਣਕੋਈਆਂ)-ਸੰਪ੍ਰਦਾਇ ਰਾੜਾ ਸਾਹਿਬ ਦੇ ਮੁਖੀ ਸੰਤ ਬਲਜਿੰਦਰ ਸਿੰਘ ਦੇ ਵਿਛੋੜੇ 'ਤੇ ਦੁੱਖ ਪ੍ਰਗਟ ਕਰਦਿਆਂ ਆਮ ਆਦਮੀ ਪਾਰਟੀ ਦੇ ਟਕਸਾਲੀ ਆਗੂ ਚੇਅਰਮੈਨ ਬੂਟਾ ਸਿੰਘ ਗਿੱਲ (ਰਾਣੋਂ) ਨੇ ਕਿਹਾ ਕਿ ਸੰਤ ਬਲਜਿੰਦਰ ਸਿੰਘ ਦੇ ਇਸ ਫਾਨੀ ਸੰਸਾਰ ਤੋਂ ਹਮੇਸ਼ਾ ਲਈ ਚਲੇ ਜਾਣਾ ਇੱਕ ਵੱਡਾ 'ਤੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ | ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਧਾਰਮਿਕ, ਸਿਹਤ ਤੇ ਸਿੱਖਿਆ ਦੇ ਖੇਤਰ ਵਿਚ ਨਿਭਾਈਆਂ ਸੇਵਾਵਾਂ ਨੂੰ ਭੁਲਾਇਆ ਨਹੀ ਜਾ ਸਕਦਾ | ਕਿਉਂਕਿ ਉਨ੍ਹਾਂ ਗੁਰਬਾਣੀ ਕੀਰਤਨ ਦੁਆਰਾ ਮਨੁੱਖਤਾ ਨੂੰ ਗੁਰੂ ਸ਼ਬਦ ਨਾਲ ਜੋੜਿਆ ਹੈ | ਇਸ ਮੌਕੇ ਸਰਪੰਚ ਸੁਖਵਿੰਦਰ ਸਿੰਘ ਗਰਚਾ ਨਵਾਂ ਪਿੰਡ, ਸਰਪੰਚ ਜਜਪ੍ਰੀਤ ਸਿੰਘ ਜੱਸੀ ਮਲੀਪੁਰ, ਸਰਪੰਚ ਦਵਿੰਦਰ ਸਿੰਘ ਰਾੜਾ, ਸਰਪੰਚ ਜਗਜੀਤ ਸਿੰਘ ਰਾੜਾ ਸਾਹਿਬ, ਸਰਪੰਚ ਹਰਵਿੰਦਰ ਸਿੰਘ ਘਣਗਸ, ਸਰਪੰਚ ਗੁਰਿੰਦਰ ਸਿੰਘ ਘੁਡਾਣੀ ਕਲ੍ਹਾਂ, ਸਰਪੰਚ ਮਨਦੀਪ ਸਿੰਘ ਭੀਖੀ ਆਦਿ ਨੇ ਵੀ ਸੰਪ੍ਰਦਾਇ ਰਾੜਾ ਸਾਹਿਬ ਦੇ ਮੁਖੀ ਸੰਤ ਬਲਜਿੰਦਰ ਸਿੰਘ ਦੇ ਵਿਛੋੜੇ 'ਤੇ ਦੁੱਖ ਪ੍ਰਗਟ ਕੀਤਾ |

Ad Position 22
No active advertisement
ਪਿਛਲੀ ਖ਼ਬਰ ਸਾਬਕਾ ਸਰਪੰਚ ਧਰਮਪਾਲ ਸਿੰਘ ਬੇਰਕਲਾਂ ਨੂੰ ਸਦਮਾ, ਮਾਤਾ ਦਾ ਦਿਹਾਂਤ <br/> ਅਗਲੀ ਖ਼ਬਰ ਗੁਰ. ਸਾਹਿਬ ਸ਼ਹੀਦ ਸਿੰਘਾਂ ਯਾਦਗਾਰ ਵੱਡਾ ਘੱਲੂਘਾਰਾ ਕੁੱਪ ਕਲਾਂ ਵਿਖੇ ਸਮਾਗਮ ਭਲਕੇ <br/>
Ad Position 24