12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਕੇਂਦਰ ਸਰਕਾਰ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਵਿਸ਼ੇਸ਼ ਪੈਕੇਜ ਦਾ ਐਲਾਨ ਕਰੇ - ਗਿੱਲ ਦੋਰਾਹਾ <br/>

Ad Position 21
No active advertisement
ਅਜੀਤ ਡੈਸਕ 01-09-2025
ਦੋਰਾਹਾ, 31 ਅਗਸਤ (ਮਨਜੀਤ ਸਿੰਘ ਗਿੱਲ)- ਹਲਕਾ ਪਾਇਲ ਦੇ ਸੀਨੀਅਰ ਆਗੂ ਤੇ ਦੋ ਵਾਰ ਵਿਧਾਨ ਸਭਾ ਦੀ ਚੋਣ ਲੜੇ ਜਗਜੀਵਨ ਪਾਲ ਸਿੰਘ ਗਿੱਲ ਦੋਰਾਹਾ ਨੇ ਆਖਿਆ ਹੈ ਕਿ ਹੜ ਪ੍ਰਭਾਵਿਤ ਇਲਾਕਿਆਂ ਵਿੱਚ ਅਗਾੳਾੂ ਪ੍ਰਬੰਧ ਨਾ ਕੀਤੇ ਜਾਣ ਕਾਰਨ ਸਰਕਾਰ ਖ਼ਿਲਾਫ਼ ਬਹੁਤ ਸਾਰੇ ਸਵਾਲ ਖੜੇ ਹੁੰਦੇ ਹਨ ਅਤੇ ਸਰਕਾਰ ਵੱਲੋਂ ਹੜ੍ਹਾਂ ਲਈ ਡਰੇਨਾਂ ਦੀ ਸਫ਼ਾਈ ਦਰਿਆਵਾਂ ਦੇ ਪ੍ਰਬੰਧ ਅਤੇ ਹੋਰ ਪੈਸੇ ਕਿੱਥੇ ਚਲੇ ਗਏ? ਉਨ੍ਹਾਂ ਕਿਹਾ ਕਿ ਇਹ ਮੁੱਦਾ ਰਾਜਨੀਤੀ ਦਾ ਨਹੀਂ ਪ੍ਰੰਤੂ ਮਾੜੇ ਪ੍ਰਬੰਧਾਂ ਲਈ ਜ਼ਿੰਮੇਵਾਰੀ ਸਰਕਾਰ ਅਤੇ ਪ੍ਰਸ਼ਾਸਨ ਦੀ ਹੀ ਹੁੰਦੀ ਹੈ | ਉਨ੍ਹਾਂ ਕਿਹਾ ਕਿ ਹੜ ਪ੍ਰਭਾਵਿਤ ਇਲਾਕਿਆਂ ਵਿੱਚ ਸਿਆਸੀ ਆਗੂਆਂ ਵੱਲੋਂ ਫ਼ੋਟੋਆਂ ਖਿੱਚਣ ਤੇ ਪਾਬੰਦੀ ਲੱਗਣੀ ਚਾਹੀਦੀ ਹੈ ਅਤੇ ਇੱਥੇ ਸੇਵਾ ਘੱਟ ਅਤੇ ਦਿਖਾਵਾ ਜ਼ਿਆਦਾ ਕੀਤਾ ਜਾਂਦਾ ਹੈ | ਉਨ੍ਹਾਂ ਕਿਹਾ ਕਿ ਹੜ ਪ੍ਰਭਾਵਿਤ ਇਲਾਕਿਆਂ ਲਈ ਕੇਂਦਰ ਸਰਕਾਰ ਨੂੰ ਵਿਸ਼ੇਸ਼ ਪੈਕਜ ਦੇਣਾ ਚਾਹੀਦਾ ਹੈ ਤਾਂ ਜੋ ਪੰਜਾਬ ਦੇ ਲੋਕ ਦੁਬਾਰਾ ਖੜੇ ਹੋ ਸਕਣ | ਉਨ੍ਹਾਂ ਕਿਹਾ ਕਿ ਪੰਜਾਬ ਦੇ ਰਾਜ ਸਭਾ ਮੈਂਬਰਾਂ ਨੂੰ ਵੀ ਹੜ ਪੀੜਤਾਂ ਦੀ ਸਾਰ ਲੈਣੀ ਚਾਹੀਦੀ ਹੈ ਕਿਉਂਕਿ ਪੰਜਾਬ ਤੋਂ ਰਾਜ ਸਭਾ ਲਈ ਚੁਣੇ ਗਏ ਹਨ |

Ad Position 22
No active advertisement
ਪਿਛਲੀ ਖ਼ਬਰ ਹੜ੍ਹ ਪੀੜਤਾਂ ਦੀ ਮਦਦ ਲਈ ਨੌਜਵਾਨਾਂ ਨੇ ਕੀਤੀ ਰਾਸ਼ੀ ਇਕੱਤਰ ਅਗਲੀ ਖ਼ਬਰ ਸਾਬਕਾ ਸਰਪੰਚ ਧਰਮਪਾਲ ਸਿੰਘ ਬੇਰਕਲਾਂ ਨੂੰ ਸਦਮਾ, ਮਾਤਾ ਦਾ ਦਿਹਾਂਤ <br/>
Ad Position 24