15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਮਹਿਲਾ ਕਮਿਸ਼ਨ ਤੇ ਐੱਸ. ਸੀ. ਕਮਿਸ਼ਨ ਅਤੇ ਪੁਲਿਸ ਕੋਲ ਲਗਾਏ ਦੋਸ਼ ਝੂਠੇ ਸਾਬਿਤ ਹੋਏ- ਪ੍ਰੋ. ਚੀਮਾ <br/>

Ad Position 21
No active advertisement
ਅਜੀਤ ਡੈਸਕ 21-09-2025
ਖੰਨਾ, 20 ਸਤੰਬਰ (ਹਰਜਿੰਦਰ ਸਿੰਘ ਲਾਲ)- ਜ਼ਿਲ੍ਹਾ ਭਾਜਪਾ ਪ੍ਰਧਾਨ ਪ੍ਰੋ. ਭੁਪਿੰਦਰ ਸਿੰਘ ਚੀਮਾ ਨੇ ਸਾਬਕਾ ਭਾਜਪਾ ਨੇਤਾ ਸੰਤੋਸ਼ ਕੁਮਾਰੀ ਉਰਫ਼ ਨੀਤੂ ਸਿੰਘ ਵਲੋਂ ਉਨ੍ਹਾਂ 'ਤੇ ਲਗਾਏ ਗਏ ਦੋਸ਼ਾਂ ਨੂੰ ਸੰਬੰਧੀ ਇਕ ਪ੍ਰੈੱਸ ਕਾਨਫ਼ਰੰਸ ਕਰ ਕੇ ਸਾਰੇ ਦੋਸ਼ਾਂ ਨੂੰ ਝੂਠਾ ਸਾਬਤ ਹੋਣ ਦਾ ਦਾਅਵਾ ਕੀਤਾ ਅਤੇ ਇਸ ਸਬੰਧੀ ਉਨ੍ਹਾਂ ਦੇ ਵੱਖ-ਵੱਖ ਜਾਂਚਾਂ ਤੇ ਹੁਕਮਾਂ ਦੀਆਂ ਕਾਪੀਆਂ ਵੀ ਪੱਤਰਕਾਰਾਂ ਨੂੰ ੂ ਦਿਖਾਈਆਂ | ਪ੍ਰੋ. ਭੁਪਿੰਦਰ ਸਿੰਘ ਚੀਮਾ ਨੇ ਦੱਸਿਆ ਕਿ ਸੰਤੋਸ਼ ਕੁਮਾਰੀ ਉਰਫ਼ ਨੀਤੂ ਸਿੰਘ ਵੱਲੋਂ ਉਨ੍ਹਾਂ ਵਿਰੁੱਧ ਬਦਸਲੂਕੀ ਅਤੇ ਹੋਰ ਗਲਤ ਦੋਸ਼ ਲਗਾ ਕੇ ਐਸ. ਐਸ. ਪੀ. ਖੰਨਾ ਤੇ ਪੰਜਾਬ ਸਟੇਟ ਵੁਮੈਨ ਕਮਿਸ਼ਨ ਅਤੇ ਐਸ. ਸੀ. ਕਮਿਸ਼ਨ ਕੋਲ ਸ਼ਿਕਾਇਤਾਂ ਦਰਜ ਕਰਵਾਈਆਂ ਗਈਆਂ ਸਨ | ਉਨ੍ਹਾਂ ਦੱਸਿਆ ਕਿ ਪੂਰੀ ਕਾਨੂੰਨੀ ਪ੍ਰਕਿਰਿਆ ਤੋਂ ਬਾਅਦ ਸੰਬੰਧਿਤ ਅਧਿਕਾਰੀਆਂ ਵਲੋਂ ਕੀਤੀਆਂ ਵੱਖ-ਵੱਖ ਜਾਂਚਾਂ ਵਿਚ ਆਈਆਂ ਰਿਪੋਰਟਾਂ ਤੋਂ ਇਹ ਸਾਬਤ ਹੋ ਗਿਆ ਹੈ ਕਿ ਮੇਰੇ 'ਤੇ ਲਗਾਏ ਗਏ ਸਾਰੇ ਦੋਸ਼ ਝੂਠੇ ਹਨ |
ਮੈਨੂੰ ਬਲੈਕਮੇਲ ਕਰਨ ਦੀ ਕੋਸ਼ਿਸ਼ ਕੀਤੀ ਗਈ- ਚੀਮਾ
ਪ੍ਰੋ. ਚੀਮਾ ਨੇ ਉਲਟਾ ਦੋਸ਼ ਲਾਇਆ ਕਿ ਸ਼ਿਕਾਇਤਕਰਤਾ ਵੱਲੋਂ ਉਨ੍ਹਾਂ ਨੂੰ ਬਲੈਕਮੇਲ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ ਜੋ ਅਜੇ ਵੀ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਸੰਤੋਸ਼ ਕੁਮਾਰ ਉਰਫ਼ ਨੀਤੂ ਸਿੰਘ ਨੇ ਰਾਜਸੀ ਲਾਗਤਬਾਜ਼ੀ ਕਰ ਕੇ ਉਨ੍ਹਾਂ ਦੇ ਅਕਸ ਨੂੰ ਢਾਹ ਲਾਉਣ ਲਈ ਹੀ ਅਜਿਹਾ ਕੀਤਾ ਹੈ ਪਰ ਸਾਰੀ ਜਾਂਚ ਪ੍ਰਕਿਰਿਆ ਤੋਂ ਬਾਅਦ ਉਨ੍ਹਾਂ ਨੂੰ ਕਲੀਨ ਚਿੱਟ ਮਿਲ ਚੁੱਕੀ ਹੈ ਅਤੇ ਮਾਮਲਾ ਉਨ੍ਹਾਂ ਦੇ ਹੱਕ ਵਿਚ ਨਿਪਟਾਇਆ ਜਾ ਚੁੱਕਾ ਹੈ |
ਵੱਖ-ਵੱਖ ਭਾਜਪਾ ਆਗੂਆਂ ਨੇ ਕੀਤੀ ਨਿੰਦਾ
ਇਸ ਮੌਕੇ ਗੱਲਬਾਤ ਕਰਦੇ ਹੋਏ ਭਾਜਪਾ ਆਗੂਆਂ ਨੇ ਇਸ ਸਾਰੇ ਮਾਮਲੇ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕਰਦੇ ਕਿਹਾ ਕਿ ਅਜਿਹੇ ਲੋਕ ਆਪਣੇ ਨਿੱਜੀ ਲਾਭ ਲਈ ਕਾਨੂੰਨ ਦਾ ਗਲਤ ਫ਼ਾਇਦਾ ਲੈਣ ਦੀ ਕੋਸ਼ਿਸ਼ ਕਰਦੇ ਹਨ | ਇਸ ਤਰ੍ਹਾਂ ਦੇ ਕਦਮ ਨਾ ਸਿਰਫ਼ ਬੇਗੁਨਾਹ ਲੋਕਾਂ ਦੇ ਅਕਸ ਖ਼ਰਾਬ ਕਰਦੇ ਹਨ, ਸਗੋਂ ਨਿਆਂ ਪ੍ਰਣਾਲੀ ਦੇ ਅਸਲ ਮਕਸਦ ਨੂੰ ਵੀ ਕਮਜ਼ੋਰ ਕਰਦੇ ਹਨ | ਇਸ ਮੌਕੇ ਸੀਨੀਅਰ ਭਾਜਪਾ ਆਗੂ ਸੁਧੀਰ ਸੋਨੂੰ, ਜ਼ਿਲ੍ਹਾ ਜਨਰਲ ਸਕੱਤਰ ਹਰਸਿਮਰਨਜੀਤ ਸਿੰਘ ਰਿਚੀ, ਮੰਡਲ ਪ੍ਰਧਾਨ ਅਮਿਤ ਭਾਟੀਆ, ਸ਼ਿਵਮ ਬੇਦੀ, ਬਿੰਨੀ ਮਲਹੋਤਰਾ, ਜਤਿੰਦਰ ਸ਼ਰਮਾ, ਰਾਜੇਸ਼ ਬੋਬੀ, ਪੂਜਾ ਸਾਹਨੇਵਾਲੀਆ, ਦੀਪਕ ਵਰਮਾ, ਪ੍ਰਦੀਪ ਕਪੂਰ, ਸਚਿਨ, ਅਮਨ, ਅਸ਼ੀਸ਼ ਸੂਦ ਆਦਿ ਪ੍ਰੋ. ਚੀਮਾ ਦੇ ਹੱਕ ਵਿਚ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਅਮਰੀਕਾ ਸਿਟੀਜ਼ਨ ਅÏਰਤ ਦੇ ਕਤਲ ਮਾਮਲੇ 'ਚ ਆਇਆ ਨਵਾਂ ਮੋੜ <br/> ਅਗਲੀ ਖ਼ਬਰ ਸੁਪਰੀਮ ਕੋਰਟ ਦਾ ਕਿਸਾਨਾਂ ਦੀ ਗਿ੍ਫ਼ਤਾਰੀ ਦਾ ਹੁਕਮ ਮੰਦਭਾਗਾ <br/>
Ad Position 24