15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਸੰਤ ਬਾਬਾ ਅਮਰ ਸਿੰਘ ਦਾ ਵਿਸ਼ੇਸ਼ ਸਨਮਾਨ <br/>

Ad Position 21
No active advertisement
ਅਜੀਤ ਡੈਸਕ 21-09-2025
ਰਾੜਾ ਸਾਹਿਬ, 20 ਸਤੰਬਰ (ਸੁਖਵੀਰ ਸਿੰਘ ਚਣਕੋਈਆਂ)-ਸੰਪ੍ਰਦਾਇ ਰਾੜਾ ਸਾਹਿਬ ਦੇ ਮੌਜੂਦਾ ਮੁਖੀ ਸੰਤ ਬਾਬਾ ਅਮਰ ਸਿੰਘ ਭੋਰਾ ਸਾਹਿਬ ਵਾਲਿਆਂ ਨੂੰ ਅਸਥਾਨ ਦੀਆਂ ਸੇਵਾਵਾਂ ਮਿਲਣ ਤੋਂ ਬਾਅਦ ਜਿੱਥੇ ਵੱਖ-ਵੱਖ ਸੰਪਰਦਾਵਾਂ ਦੇ ਸੰਤ ਮਹਾਂਪੁਰਸ਼ਾਂ, ਧਾਰਮਿਕ ਅਤੇ ਇਲਾਕੇ ਦੀਆਂ ਸਮਾਜਸੇਵੀ ਸੰਸਥਾਵਾਂ ਵਲੋਂ ਸਨਮਾਨ ਕੀਤਾ ਜਾ ਰਿਹਾ ਹੈ, ਉੱਥੇ ਹੀ ਰਾੜਾ ਸਾਹਿਬ ਵਿਖੇ ਰੋਜ਼ਾਨਾ ਸੇਵਾਵਾਂ ਨਿਭਾਉਣ ਵਾਲੀਆਂ ਵੱਖ-ਵੱਖ ਪਿੰਡਾਂ ਦੀਆਂ ਸੰਗਤਾਂ ਵਲੋਂ ਮਹਾਂਪੁਰਸ਼ਾਂ ਦਾ ਸਨਮਾਨ ਕੀਤਾ ਜਾ ਰਿਹਾ ਹੈ | ਜਿਸ ਦੇ ਤਹਿਤ ਪਿੰਡ ਕਟਾਹਰੀ ਦੀ ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀ ਸੰਗਤਾਂ ਵਲੋਂ ਸੰਤ ਬਾਬਾ ਅਮਰ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਪਿੰਡ ਕਟਾਹਰੀ ਦੇ ਸਰਪੰਚ ਮਨਦੀਪ ਸਿੰਘ ਪੰਨੂੰ ਅਤੇ ਸਮੂਹ ਸੇਵਾਦਾਰਾਂ ਨੇ ਕਿਹਾ ਕਿ ਜਿਸ ਤਰ੍ਹਾਂ ਉਹ ਪਹਿਲਾਂ ਸੇਵਾਵਾਂ ਨਿਭਾਉਂਦੇ ਆ ਰਹੇ ਹਨ ਉਸੇ ਤਰ੍ਹਾਂ ਹੀ ਉਹ ਮਹਾਂਪੁਰਸ਼ਾਂ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਮਹਾਂਪੁਰਸ਼ਾਂ ਦੇ ਹਰ ਸਮਾਗਮ ਵਿਚ ਮੂਹਰਲੀ ਕਤਾਰ ਵਿਚ ਰਹਿ ਕੇ ਸੇਵਾਵਾਂ ਨਿਭਾਉਣਗੇ | ਇਸ ਮੌਕੇ ਕਮਿੱਕਰ ਸਿੰਘ ਕਾਲਾ, ਮਾਸਟਰ ਤਰਲੋਚਨ ਸਿੰਘ, ਦਵਿੰਦਰ ਸਿੰਘ (ਟੀਟੂ), ਭਿੰਦਰ ਬਾਬਾ, ਬਾਬਾ ਕਰਨ, ਹੈਪੀ, ਸੇਵਾਦਾਰ ਬੇਅੰਤ ਸਿੰਘ, ਬੌਬੀ ਗਰੇਵਾਲ, ਹਰਗੋਬਿੰਦ ਸਿੰਘ, ਸੇਵਾਦਾਰ ਡਾ. ਰਿੰਕੂ, ਸਰਬਜੀਤ ਸਿੰਘ ਸਾਰੇ ਸੇਵਾਦਾਰ ਆਦਿ ਸਨ |

Ad Position 22
No active advertisement
ਪਿਛਲੀ ਖ਼ਬਰ ਐਸ. ਐਸ. ਪੀ. ਬੈਂਸ ਨੇ ਲਗਵਾਏ ਟਰੈਫ਼ਿਕ ਸਾਈਨ ਬੋਰਡ ਤੇ ਡਿਵਾਈਡਰ <br/> ਅਗਲੀ ਖ਼ਬਰ ਅਥਲੈਟਿਕਸ 2025-26 'ਚ ਗੁਰੂ ਨਾਨਕ ਸਕੂਲ ਦੋਰਾਹਾ ਨੇ ਮੱਲਾਂ ਮਾਰੀਆਂ <br/>
Ad Position 24