15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਗਲੋਬਲ ਸਕੂਲ ਸਮਰਾਲਾ ਦੇ ਵਿਦਿਆਰਥੀਆਂ ਵਲੋਂ ਜ਼ਿਲ੍ਹਾ ਪੱਧਰੀ ਖੇਡਾਂ 'ਚ ਸ਼ਾਨਦਾਰ ਪ੍ਰਦਰਸ਼ਨ <br/>

Ad Position 21
No active advertisement
ਗਲੋਬਲ ਸੀਨੀਅਰ ਸੈਕੰਡਰੀ ਸਕੂਲ ਦੇ ਪਿ੍ੰਸੀਪਲ ਮਨੋਜ ਕੁਮਾਰ ਸ਼ਾਨਦਾਰ ਪੁਜ਼ੀਸ਼ਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦੇ ਹੋਏ | ਤਸਵੀਰ : ਕੁਲਵਿੰਦਰ ਸਿੰਘ <br/> 21-09-2025
ਸਮਰਾਲਾ, 20 ਸਤੰਬਰ (ਕੁਲਵਿੰਦਰ ਸਿੰਘ)-ਡਾਇਰੈਕਟਰ ਬਾਲ ਕਿ੍ਸ਼ਨ ਅਨੇਜਾ ਅਤੇ ਸਵਾਤੀ ਅਨੇਜਾ ਦੀ ਦੂਰਅੰਦੇਸ਼ੀ ਵਾਲੇ ਟੈਗੋਰ ਗਰੁੱਪ ਆਫ਼ ਸਕੂਲਜ਼ ਦੀ ਅਗਵਾਈ ਅਧੀਨ ਚੱਲ ਰਹੇ ਟੈਗੋਰ ਗਲੋਬਲ ਸਕੂਲ ਸੀਨੀਅਰ ਸੈਕੰਡਰੀ ਸਮਰਾਲਾ ਨੇ ਹਮੇਸ਼ਾ ਵਿਦਿਆਰਥੀਆਂ ਦੇ ਅਕਾਦਮਿਕ ਵਿਕਾਸ ਲਈ ਹੀ ਨਹੀਂ, ਸਗੋਂ ਉਨ੍ਹਾਂ ਦੇ ਸੰਪੂਰਨ ਵਿਕਾਸ ਲਈ ਵੀ ਕੰਮ ਕੀਤਾ ਹੈ | ਇਸ ਸੋਚ ਅਧੀਨ ਵਿਦਿਆਰਥੀਆਂ ਨੂੰ ਨਾ ਕੇਵਲ ਪੜ੍ਹਾਈ ਸਗੋਂ ਖੇਡਾਂ ਲਈ ਵੀ ਪ੍ਰੇਰਿਤ ਕੀਤਾ ਜਾਂਦਾ ਹੈ | ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰ ਦੀਆਂ ਖੇਡਾਂ ਵਿਚ ਹਿੱਸਾ ਲੈ ਕੇ ਸ਼ਾਨਦਾਰ ਕਾਰਗੁਜ਼ਾਰੀ ਦਿਖਾਈ ਹੈ, ਸ਼ਾਹੀ ਸਪੋਰਟਸ ਕਾਲਜ ਵਿਖੇ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਵਿਦਿਆਰਥੀਆ ਨੇ ਭਾਗ ਲਿਆ | ਜਿਨ੍ਹਾਂ ਵਿਚ ਸਕੂਲ ਦੇ ਖਿਡਾਰੀਆ ਨੇ ਮੁਢਲੀਆਂ ਪੁਜ਼ੀਸ਼ਨਾਂ ਪ੍ਰਾਪਤ ਕੀਤੀਆਂ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿ੍ੰਸੀਪਲ ਮਨੋਜ ਕੁਮਾਰ ਨੇ ਦੱਸਿਆ ਕਿ ਅੰਡਰ-14 ਦੇ 200 ਮੀਟਰ ਦੌੜ ਵਿਚ ਮਾਨਵੀ ਰਾਣਾ ਅਤੇ ਇਸ਼ਰਤਪ੍ਰੀਤ ਕੌਰ ਨੇ ਗੋਲਾ ਸੁੱਟਣ ਮੁਕਾਬਲੇ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ ਹੈ | ਰਿਲੇਅ ਦੌੜ ਵਿਚ ਹਿੱਸਾ ਲੈਂਦਿਆਂ ਹਰਨਿਮਰਤ ਕੌਰ, ਮਾਨਵੀ ਰਾਣਾ, ਗੁਰਨੂਰ ਸ਼ਰਮਾ ਅਤੇ ਅਰਾਧਿਆ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ | ਪੰਸ਼ੁਲ ਵਰਤੀਆਂ 600 ਮੀ. ਦੌੜ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ ਅਤੇ ਇਸਦੇ ਨਾਲ-ਨਾਲ ਪੰਸ਼ੁਲ ਵਰਤੀਆ ਦੀ 69ਵੀਂ ਜ਼ਿਲ•ਾ ਪੱਧਰੀ ਫੁੱਟਬਾਲ ਟੀਮ ਲਈ ਚੋਣ ਹੋਈ, ਜਿਸ ਵਿੱਚ ਵੀ ਉਸਦੀ ਟੀਮ ਨੇ ਪ੍ਰਥਮ ਸਥਾਨ ਹਾਸਲ ਕੀਤਾ ਹੈ | ਇਸ ਮੌਕੇ ਡਾਇਰੈਕਟਰ ਬਾਲ ਕਿ੍ਸ਼ਨ ਅਨੇਜਾ ਅਤੇ ਸਵਾਤੀ ਅਨੇਜਾ ਵੱਲੋਂ ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ਤੇ ਸ਼ੁੱਭ ਕਾਮਨਾਵਾਂ ਦਿੱਤੀਆਂ ਗਈਆਂ ਅਤੇ ਭਵਿੱਖ ਵਿਚ ਵੀ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਗੁ. ਰਾੜਾ ਸਾਹਿਬ ਤੋਂ ਸ੍ਰੀ ਹਜ਼ੂਰ ਸਾਹਿਬ ਲਈ ਮਹਾਂਪੁਰਸ਼ਾਂ ਦਾ ਜਥਾ ਰਵਾਨਾ <br/> ਅਗਲੀ ਖ਼ਬਰ ਲੋਕ ਸੰਘਰਸ਼ ਕਮੇਟੀ ਇਲਾਕਾ ਖੰਨਾ ਦੀ ਅਹਿਮ ਮੀਟਿੰਗ <br/>
Ad Position 24