15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਗੁ. ਰਾੜਾ ਸਾਹਿਬ ਤੋਂ ਸ੍ਰੀ ਹਜ਼ੂਰ ਸਾਹਿਬ ਲਈ ਮਹਾਂਪੁਰਸ਼ਾਂ ਦਾ ਜਥਾ ਰਵਾਨਾ <br/>

Ad Position 21
No active advertisement
ਅਜੀਤ ਡੈਸਕ 21-09-2025
ਰਾੜਾ ਸਾਹਿਬ, 20 ਸਤੰਬਰ (ਸੁਖਵੀਰ ਸਿੰਘ ਚਣਕੋਈਆਂ)- ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਵਲੋਂ ਸਾਜੇ ਪੰਜ ਪਿਆਰਿਆਂ ਦੇ ਮੁਖੀ ਭਾਈ ਦਇਆ ਸਿੰਘ ਜੀ ਦਾ ਜੋਤੀ ਜੋਤਿ ਦਿਵਸ ਸੰਪ੍ਰਦਾਇ ਰਾੜਾ ਸਾਹਿਬ ਦੇ ਮੌਜੂਦਾ ਮੁਖੀ ਸੰਤ ਬਾਬਾ ਅਮਰ ਸਿੰਘ ਵਲੋਂ ਸਿੰਘ ਸਾਹਿਬ ਜਥੇਦਾਰ ਸੰਤ ਬਾਬਾ ਕੁਲਵੰਤ ਸਿੰਘ ਦੀ ਰਹਿਨੁਮਾਈ ਹੇਠ (ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ) ਅਬਿਚਲ ਨਗਰ ਨਾਂਦੇੜ ਵਿਖੇ ਮਨਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਮੁੱਖ ਸਟੇਜ ਸਕੱਤਰ ਭਾਈ ਰਣਧੀਰ ਸਿੰਘ ਢੀਂਡਸਾ ਨੇ ਦੱਸਿਆ ਭਾਈ ਦਇਆ ਸਿੰਘ ਦੀ ਨਿੱਘੀ ਯਾਦ 'ਚ 24 ਸਤੰਬਰ ਬੁੱਧਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ, 26 ਸਤੰਬਰ ਦਿਨ ਸ਼ੁੱਕਰਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ | ਉਨ੍ਹਾਂ ਦੱਸਿਆ ਕਿ ਸਮਾਗਮ 'ਚ ਜਿੱਥੇ ਰਾੜਾ ਸਾਹਿਬ ਦੇ ਮੌਜੂਦਾ ਮੁਖੀ ਸੰਤ ਬਾਬਾ ਅਮਰ ਸਿੰਘ ਨੂੰ ਸੰਪ੍ਰਦਾਇ ਦੀਆਂ ਸੇਵਾਵਾਂ ਮਿਲਣ ਤੋਂ ਬਾਅਦ ਪਹਿਲੀ ਵਾਰ ਗੁਰੂ ਸਾਹਿਬ ਅਤੇ ਸੰਗਤਾਂ ਦੇ ਦਰਸ਼ਨ ਦੀਦਾਰ ਕਰਨ ਲਈ ਪਹੁੰਚ ਰਹੇ ਹਨ, ਉੱਥੇ ਮਹਾਂਪੁਰਸ਼ਾਂ ਦੇ ਹਜ਼ੂਰੀ ਕੀਰਤਨੀ ਜਥੇ ਦੇ ਜਥੇਦਾਰ ਭਾਈ ਬਾਵਾ ਸਿੰਘ ਤੇ ਸਾਥੀ ਸਿੰਘਾਂ ਤੋਂ ਇਲਾਵਾ ਮੁੱਖ ਗ੍ਰੰਥੀ ਬਾਬਾ ਬਲਦੇਵ ਸਿੰਘ ਅਤੇ ਬੇਅੰਤ ਮਹਾਂਪੁਰਸ਼ ਗੁਰਬਾਣੀ ਦੀ ਕਥਾ ਕੀਰਤਨ ਵਿਖਿਆਨ ਦੁਆਰਾ ਸੰਗਤ ਨੂੰ ਨਿਹਾਲ ਕਰਨਗੇ | ਸਮਾਗਮ ਵਿਚ ਸਿੰਘ ਸਾਹਿਬ ਗਿਆਨੀ ਕੁਲਵੰਤ ਸਿੰਘ ਜਥੇਦਾਰ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਿਚਲ ਨਗਰ ਨਾਂਦੇੜ ਸੰਗਤਾਂ ਨੂੰ ਰੂਹਾਨੀ ਸੰਦੇਸ਼ ਦੇਣਗੇ ਅਤੇ ਗੁਰਦੁਆਰਾ ਲੰਗਰ ਸਾਹਿਬ ਦੇ ਮੁਖੀ ਬਾਬਾ ਨਰਿੰਦਰ ਸਿੰਘ, ਬਾਬਾ ਬਲਵਿੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਸੰਪਰਦਾਵਾਂ ਦੇ ਸੰਤ ਮਹਾਪੁਰਖ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰਨਗੇ | ਭਾਈ ਢੀਂਡਸਾ ਨੇ ਦੱਸਿਆ ਕਿ ਸਮਾਗਮ ਦੇ ਉਸਾਰੂ ਪ੍ਰਬੰਧਾਂ ਨੂੰ ਮੁਕੰਮਲ ਕਰ ਲਿਆ ਗਿਆ ਹੈ | ਸਮਾਗਮ 'ਚ ਸ਼ਾਮਿਲ ਹੋਣ ਭਾਈ ਬਾਵਾ ਸਿੰਘ ਦੀ ਅਗਵਾਈ ਵਿਚ ਰਾੜਾ ਸਾਹਿਬ ਤੋਂ ਹਜ਼ੂਰ ਸਾਹਿਬ ਲਈ ਹੈੱਡ ਗ੍ਰੰਥੀ ਬਾਬਾ ਬਲਦੇਵ ਸਿੰਘ, ਭਾਈ ਜਸਵੀਰ ਸਿੰਘ ਕੋਹਲੀ, ਭਾਈ ਕੁਲਦੀਪ ਸਿੰਘ, ਭਾਈ ਰਣਵੀਰ ਸਿੰਘ, ਭਾਈ ਰਣਜੀਤ ਸਿੰਘ ਜੀਤਾ, ਭਾਈ ਸੁਖਵਿੰਦਰ ਸਿੰਘ ਕਾਟੀ, ਭਾਈ ਗਗਨਦੀਪ ਸਿੰਘ, ਭਾਈ ਲੱਖਾ ਸਿੰਘ, ਭਾਈ ਲਖਵਿੰਦਰ ਸਿੰਘ, ਭਾਈ ਸੁਖਵੀਰ ਸਿੰਘ, ਆਦਿ ਰਵਾਨਾ ਹੋ ਗਏ ਹਨ |

Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੀ ਜ਼ਿਲ੍ਹਾ ਲੁਧਿਆਣਾ ਦੀ ਮੀਟਿੰਗ ਪਿੰਡ ਕੌੜੀ ਵਿਖੇ ਹੋਈ <br/> ਅਗਲੀ ਖ਼ਬਰ ਗਲੋਬਲ ਸਕੂਲ ਸਮਰਾਲਾ ਦੇ ਵਿਦਿਆਰਥੀਆਂ ਵਲੋਂ ਜ਼ਿਲ੍ਹਾ ਪੱਧਰੀ ਖੇਡਾਂ 'ਚ ਸ਼ਾਨਦਾਰ ਪ੍ਰਦਰਸ਼ਨ <br/>
Ad Position 24