15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਅਕਾਲੀ ਦਲ ਵਾਰਿਸ ਪੰਜਾਬ ਦੀ ਜ਼ਿਲ੍ਹਾ ਲੁਧਿਆਣਾ ਦੀ ਮੀਟਿੰਗ ਪਿੰਡ ਕੌੜੀ ਵਿਖੇ ਹੋਈ <br/>

Ad Position 21
No active advertisement
ਅਜੀਤ ਡੈਸਕ 21-09-2025
ਖੰਨਾ, 20 ਸਤੰਬਰ (ਹਰਜਿੰਦਰ ਸਿੰਘ ਲਾਲ)-ਅਕਾਲੀ ਦਲ ਵਾਰਿਸ ਪੰਜਾਬ ਪਾਰਟੀ ਦੀ ਜ਼ਿਲ੍ਹਾ ਲੁਧਿਆਣਾ ਦੀ ਮੀਟਿੰਗ ਪਿੰਡ ਕੌੜੀ ਖੰਨਾ ਵਿਖੇ ਹੋਈ | ਮੀਟਿੰਗ ਦੀ ਪ੍ਰਧਾਨਗੀ ਕਰਨੈਲ ਸਿੰਘ ਪਾਇਲ ਜ਼ਿਲ੍ਹਾ ਕਮੇਟੀ ਮੈਂਬਰ ਨੇ ਕੀਤੀ | ਇਸ ਮੀਟਿੰਗ ਵਿਚ ਪਾਰਟੀ ਦੇ ਮੁੱਖ ਬੁਲਾਰੇ ਐਡ. ਇਮਾਨ ਸਿੰਘ ਖਾਰਾ, ਪਿ੍ਥੀਪਾਲ ਸਿੰਘ ਬਟਾਲਾ ਕਾਰਜਕਾਰੀ ਮੈਂਬਰ, ਬਲਰਾਜ ਸਿੰਘ ਧਾਲੀਵਾਲ, ਕਿਰਪਾਲ ਸਿੰਘ ਕਪੂਰੀ, ਪਿ੍ਤਪਾਲ ਸਿੰਘ ਰੋੜ, ਜ਼ਿਲ੍ਹਾ ਕਮੇਟੀ ਮੈਂਬਰਾਨ, ਹਰਬੰਤ ਸਿੰਘ ਗਿੱਲ, ਗਗਨਦੀਪ ਸਿੰਘ ਪਾਇਲ, ਨਵਦੀਪ ਸਿੰਘ ਖੰਨਾ, ਕਵਲਪ੍ਰੀਤ ਸਿੰਘ ਮਨਜੋਤ ਸਿੰਘ ਜੱਸ, ਜਗਜੀਤ ਸਿੰਘ ਖੰਨਾ, ਦਰਬਾਰਾ ਸਿੰਘ ਸਰਦੂਲਗੜ੍ਹ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਪਾਰਟੀ ਦੇ ਪਿੰਡ ਕੌੜੀ ਦੀ 11 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ | ਜਿਸ ਵਿਚ ਪਰਮਜੀਤ ਸਿੰਘ ਸੂਬੇਦਾਰ, ਅਮਰਜੀਤ ਸਿੰਘ ਸਾਬਕਾ ਸਰਪੰਚ, ਜਗਤਾਰ ਸਿੰਘ ਸੂਬੇਦਾਰ, ਹਰਬੰਸ ਸਿੰਘ, ਕਸ਼ਮੀਰਾ ਸਿੰਘ ਸਾਬਕਾ ਪੰਚ, ਕਾਲਾ ਸਿੰਘ, ਮੇਜਰ ਸਿੰਘ, ਮਨਜੀਤ ਸਿੰਘ, ਅਮਰੀਕ ਸਿੰਘ, ਮਲਕੀਤ ਸਿੰਘ, ਹਰਮਿੰਦਰ ਸਿੰਘ ਮੈਂਬਰ ਬਣਾਏ ਗਏ | ਮੀਟਿੰਗ ਵਿਚ ਪਿੰਡ ਵਾਸੀਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ | ਇਸ ਮੌਕੇ ਇਮਾਨ ਸਿੰਘ ਖਾਰਾ ਨੇ ਬੋਲਦਿਆਂ ਕਿਹਾ ਕਿ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਭਾਈ ਅੰਮਿ੍ਤਪਾਲ ਸਿੰਘ ਦੀ ਪੰਜਾਬ ਵਿਚ ਵਧਦੇ ਪ੍ਰਭਾਵ ਤੋਂ ਡਰ ਕੇ ਉਸ ਨੂੰ ਜੇਲ੍ਹ ਵਿਚ ਬੰਦ ਕੀਤਾ ਹੋਇਆ ਹੈ | ਲੋਕ ਨੁਮਾਇੰਦਿਆਂ ਨੂੰ ਝੂਠੇ ਕੇਸ ਦਰਜ ਕਰ ਕੇ ਜੇਲ੍ਹ ਵਿਚ ਰੱਖਣਾ ਜ਼ਿਆਦਤੀ ਹੈ | ਪੰਜਾਬ ਦੇ ਲੋਕ ਸਰਕਾਰ ਦੀਆਂ ਸਭ ਚਾਲਾਂ ਨੂੰ ਸਮਝ ਚੁੱਕੇ ਹਨ | ਪਿ੍ਥੀਪਾਲ ਸਿੰਘ ਬਟਾਲਾ ਨੇ ਕਿਹਾ ਕਿ ਪੰਜਾਬ ਵਿਚ ਭਾਈ ਅੰਮਿ੍ਤਪਾਲ ਸਿੰਘ ਦੇ ਪੱਖ ਵਿਚ ਹਮਦਰਦੀ ਲਹਿਰ ਚੱਲ ਰਹੀ ਹੈ | ਸਿੱਖਾਂ ਅਤੇ ਪੰਜਾਬੀਆਂ ਵਿਚ ਸਰਕਾਰਾਂ ਖ਼ਿਲਾਫ਼ ਐਨ. ਐਸ. ਏ. ਨੂੰ ਲੈ ਕੇ ਰੋਸ ਅਤੇ ਰੋਹ ਪੈਦਾ ਹੋ ਰਿਹਾ ਹੈ | ਸਰਕਾਰ ਨੂੰ ਨਜ਼ਰਬੰਦੀ ਤੁਰੰਤ ਰੱਦ ਕਰਨੀ ਚਾਹੀਦੀ ਹੈ | ਮੀਟਿੰਗ ਵਿਚ ਭਾਈ ਅੰਮਿ੍ਤਪਾਲ ਸਿੰਘ ਦੀ ਐਨ. ਐਸ. ਏ. ਤਹਿਤ ਨਜ਼ਰਬੰਦੀ ਦੀ ਸਖ਼ਤ ਨਿਖੇਧੀ ਕੀਤੀ ਗਈ | ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਨਾਲ ਪੂਰੀ ਤਨਦੇਹੀ ਨਾਲ ਸਾਥ ਦੇਣ ਦਾ ਵਾਅਦਾ ਕੀਤਾ ਗਿਆ | ਅਖੀਰ ਵਿਚ ਐਡ. ਇਮਾਨ ਸਿੰਘ ਖਾਰਾ ਦਾ ਪਾਰਟੀ ਦੇ ਜ਼ਿਲ੍ਹਾ ਲੁਧਿਆਣਾ ਵਿੰਗ ਦਾ ਸਨਮਾਨ ਕੀਤਾ ਗਿਆ | ਨਵੇਂ ਬਣੇ ਕਮੇਟੀ ਮੈਂਬਰਾਂ ਨੂੰ ਸਿਰੋਪਾਓ ਬਖ਼ਸ਼ ਕੇ ਸਨਮਾਨਿਤ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਚੇਅਰਮੈਨ ਡਾ. ਬਲਵਿੰਦਰ ਸਿੰਘ ਵਾਲੀਆ ਵਲੋਂ ਮੈਡੀਕਲ ਸਹੂਲਤਾਂ ਲਈ ਵੈਨ ਰਵਾਨਾ <br/> ਅਗਲੀ ਖ਼ਬਰ ਗੁ. ਰਾੜਾ ਸਾਹਿਬ ਤੋਂ ਸ੍ਰੀ ਹਜ਼ੂਰ ਸਾਹਿਬ ਲਈ ਮਹਾਂਪੁਰਸ਼ਾਂ ਦਾ ਜਥਾ ਰਵਾਨਾ <br/>
Ad Position 24